ਨਾਭਾ, 12 ਫਰਵਰੀ (ਜਗਨਾਰ ਸਿੰਘ ਦੁਲੱਦੀ)-ਕੇਂਦਰੀ ਟਰੇਡ ਯੂਨੀਅਨ ਦੇ ਸੱਦੇ ਤਹਿਤ ਦੇਸ਼ ਵਿਆਪੀ ਹੜਤਾਲ ਨੂੰ ਸਫਲ ਬਣਾਉਣ ਲਈ ਕਿਸਾਨ, ਮਜ਼ਦੂਰ, ਮੁਲਾਜ਼ਮ ਜਥੇਬੰਦੀਆ ਤੇ ਪੈਨਸ਼ਨਰ ਐਸੋਸੀਏਸ਼ਨਾ ਵਲੋਂ ਅੱਜ ਨਾਭਾ ਦੇ ਬਿਜਲੀ ਬੋਰਡ ਦਫ਼ਤਰ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦੇ ਹੋਏ ਸਮੂਹ ਆਗੂਆਂ ਨੇ ਕਿਹਾ ਕਿ ਬਿਜਲੀ ਬਿੱਲ, ਬੀਜ ਸੋਦ ਬਿੱਲ, ਲੇਬਰ ਕੋਡ ਬਿੱਲ, ਮਨਰੇਗਾ ਸੋਧ ਬਿੱਲ ਤੇ ਖੇਤੀਬਾੜੀ ਨੂੰ ਤਬਾਹ ਕਰਨ ਵਾਲਾ ਅਮਰੀਕਾ-ਭਾਰਤ ਦੇ ਸਮਝੌਤੇ ਨੂੰ ਰੱਦ ਕਰਵਾਉਣ ਤੱਕ ਇਹ ਸੰਘਰਸ਼ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਬਿਜਲੀ ਬੋਰਡ ਦੀਆ ਜਮੀਨਾਂ ਪੰਜਾਬ ਸਰਕਾਰ ਵੇਚ ਰਹੀ ਹੈ ਜਿਸ ਕਰਕੇ ਉਸ ਦਾ ਵਿਰੋਧ ਕਰਨ ਦੀ ਚਿਤਾਵਨੀ ਦਿੱਤੀ ਗਈ ਅਤੇ ਪ੍ਰਧਾਨ ਮੰਤਰੀ ਮੋਦੀ ਤੇ ਟਰੰਪ ਦਾ ਪੁਤਲਾ ਫੂਕਿਆ ਗਿਆ | ਇਸ ਦੇਸ਼ ਵਿਆਪੀ ਰੋਸ਼ ਪ੍ਰਦਰਸ਼ਨ ਦੌਰਾਨ ਜਗਪਾਲ ਸਿੰਘ ਉਧਾ, ਰਾਜਵੀਰ ਸਿੰਘ, ਨਿਰਮਲ ਕੁਮਾਰ, ਜਸਵਿੰਦਰ ਸਿੰਘ ਸਾਲੂਵਾਲ, ਕੁਲਵੰਤ ਸਿੰਘ, ਪਰਮਿੰਦਰ ਸਿੰਘ, ਪਿ੍ਤਪਾਲ ਸਿੰਘ, ਜਗਮੇਲ ਸਿੰਘ ਸੁਧੇਵਾਲ, ਗੁਰਮੀਤ ਸਿੰਘ ਛੱਜੂਭੱਟ, ਜਰਨੈਲ ਸਿੰਘ ਦੋਦਾ, ਹਰਜੀਤ ਸਿੰਘ ਅਗੋਲ, ਕੁਲਵਿੰਦਰ ਕੌਰ ਰਾਮਗੜ੍ਹ, ਰਮਨਦੀਪ ਕੌਰ ਗੁਰਦਿੱਤ ਪੁਰਾ, ਗੁਰਜੀਤ ਸਿੰਘ, ਸੰਜੀਵ ਭੱਲਾ ਆਦਿ ਵੱਲੋਂ ਵੀ ਸੰਬੋਧਨ ਕੀਤਾ ਗਿਆ |