'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਰਣਜੋਧ ਸਿੰਘ ਹਡਾਣਾ ਨੇ ਦੁੱਧਨਸਾਧਾਂ ਵਿਖੇ ਕੀਤੀ ਮੀਟਿੰਗ
ਅਜੀਤ ਡੈਸਕ
14-02-2026
ਉਨ੍ਹਾਂ ਆਗੂਆਂ ਨੂੰ ਕਿਹਾ ਕਿ ਉਹ ਘਰ-ਘਰ ਜਾ ਕੇ ਸਰਕਾਰ ਦੀਆਂ ਨਸ਼ਾ ਵਿਰੋਧੀ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ | ਇਸ ਮੌਕੇ ਅਧਿਕਾਰੀਆਂ ਨੇ ਹਲਕਾ ਇੰਚਾਰਜ ਨੂੰ ਵਿਸ਼ਵਾਸ ਦਵਾਇਆ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਨਸ਼ਾ ਵਿਰੋਧੀ ਮੁਹਿੰਮ ਨੂੰ ਸਫਲ ਬਣਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ | ਬੈਠਕ ਵਿਚ ਮੌਜੂਦ 'ਆਪ' ਆਗੂਆਂ ਨੇ ਵੀ ਇਕਸੁਰ ਵਿਚ ਕਿਹਾ ਕਿ ਉਹ ਹਡਾਣਾ ਦੀ ਅਗਵਾਈ ਵਿਚ ਹਲਕਾ ਸਨੌਰ ਨੂੰ 'ਨਸ਼ਾ ਮੁਕਤ' ਬਣਾਉਣ ਲਈ ਹਰ ਸੰਭਵ ਯੋਗਦਾਨ ਪਾਉਣਗੇ | ਅਖੀਰ ਵਿਚ ਹਡਾਣਾ ਨੇ ਕਿਹਾ ਕਿ ਇਹ ਸਿਰਫ਼ ਇਕ ਸਰਕਾਰੀ ਮੁਹਿੰਮ ਨਹੀਂ, ਸਗੋਂ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਬਚਾਉਣ ਦਾ ਇਕ ਪਵਿੱਤਰ ਮਿਸ਼ਨ ਹੈ | ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ ਮਾਰਕੀਟ ਕਮੇਟੀ, ਪਾਰਟੀ ਦੇ ਸੀਨੀਅਰ ਆਗੂ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |