16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਜਾਬੀ 'ਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਨ ਵਿਗਿਆਨ ਵਿਭਾਗ ਨੇ ਕਰਵਾਈ 'ਅਲੂਮਨੀ ਮੀਟ'

ਅਜੀਤ ਡੈਸਕ 14-02-2026
• ਕਿਸੇ ਵੀ ਸੰਸਥਾ ਦੀ ਅਸਲ ਅਮੀਰੀ ਹੁੰਦੇ ਹਨ ਉਸ ਦੇ ਸਾਬਕਾ ਵਿਦਿਆਰਥੀ-ਡਾ. ਜਗਦੀਪ ਸਿੰਘ
ਪਟਿਆਲਾ, 13 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵਲੋਂ 'ਅਲੂਮਨੀ ਮੀਟ' ਕਰਵਾਈ ਗਈ | ਉਪ-ਕੁਲਪਤੀ ਡਾ. ਜਗਦੀਪ ਸਿੰਘ, ਜੋ ਖ਼ੁਦ ਵੀ ਇਸੇ ਵਿਭਾਗ ਵਿਦਿਆਰਥੀ ਰਹੇ ਹਨ, ਨੇ ਇਸ ਮੌਕੇ ਸ਼ਿਰਕਤ ਕਰਦਿਆਂ ਵਿਭਾਗ ਨਾਲ਼ ਜੁੜੀਆਂ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਆਪਣੇ ਅਧਿਆਪਕਾਂ ਵਲੋਂ ਦਿੱਤੇ ਗਏ ਮਾਰਗਦਰਸ਼ਨ ਅਤੇ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਕਿਸੇ ਵੀ ਸੰਸਥਾ ਦੀ ਅਸਲ ਅਮੀਰੀ ਉਸ ਦੇ ਸਾਬਕਾ ਵਿਦਿਆਰਥੀ ਹੁੰਦੇ ਹਨ, ਜੋ ਦੁਨੀਆ ਦੇ ਵੱਖ-ਵੱਖ ਕੋਨਿਆਂ ਵਿਚ ਜਾ ਕੇ ਆਪਣੀ ਸੰਸਥਾ ਦਾ ਨਾਮ ਰੌਸ਼ਨ ਕਰਦੇ ਹਨ | ਵਿਭਾਗ ਮੁਖੀ ਡਾ. ਉਂਕਾਰ ਸਿੰਘ ਬੜੈਚ ਨੇ ਸਵਾਗਤੀ ਭਾਸ਼ਣ ਦੌਰਾਨ ਕਿਹਾ ਕਿ ਹਰ ਸਾਲ ਕਰਵਾਏ ਜਾਂਦੇ ਇਸ ਸਮਾਗਮ ਦਾ ਮੁੱਖ ਮਕਸਦ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਨਾ, ਪੇਸ਼ੇਵਰ ਤਜਰਬੇ ਸਾਂਝੇ ਕਰਨਾ ਅਤੇ ਭਵਿੱਖ ਲਈ ਪੁਰਾਣੇ ਵਿਦਿਆਰਥੀਆਂ ਦੇ ਆਪਸੀ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨਾ ਹੈ |
ਸਮਾਗਮ ਵਿਚ ਅਮਰੀਕਾ ਤੋਂ ਉਚੇਚੇ ਤੌਰ 'ਤੇ ਪਹੁੰਚੇ ਸਾਬਕਾ ਵਿਦਿਆਰਥੀ ਅਤੇ ਉੱਘੇ ਪੇਨ ਮੈਨੇਜਮੈਂਟ ਸਪੈਸ਼ਲਿਸਟ ਡਾ. ਰਾਜ ਉੱਪਲ ਨੇ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ | ਡਾ. ਉੱਪਲ, ਜਿਨ੍ਹਾਂ ਨੇ 1971 ਵਿਚ ਇਸ ਵਿਭਾਗ ਤੋਂ ਐੱਮ. ਐੱਸ-ਸੀ. ਕੀਤੀ ਹੈ, ਨੇ ਆਪਣੇ ਅਧਿਆਪਕਾਂ ਦੇ ਨਾਂ 'ਤੇ ਕਈ ਵਿਦਿਆਰਥੀ ਫੈਲੋਸ਼ਿਪਾਂ ਸ਼ੁਰੂ ਕਰਨ ਦਾ ਐਲਾਨ ਕੀਤਾ | ਇਸ ਮੌਕੇ ਵਿਭਾਗ ਦੇ ਸੇਵਾਮੁਕਤ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ | ਸਮਾਗਮ ਵਿਚ 1971 ਬੈਚ ਦੇ ਲਗਭਗ 7 ਸਾਬਕਾ ਵਿਦਿਆਰਥੀ ਅਤੇ ਸਿਲਵਰ ਜੁਬਲੀ ਬੈਚ ਦੇ 6 ਵਿਦਿਆਰਥੀ ਸ਼ਾਮਲ ਹੋਏ | ਕੁੱਲ ਮਿਲਾ ਕੇ ਵੱਖ-ਵੱਖ ਬੈਚਾਂ ਦੇ ਲਗਭਗ 100 ਸਾਬਕਾ ਵਿਦਿਆਰਥੀਆਂ ਨੇ ਇਸ ਮਿਲਣੀ ਵਿਚ ਹਿੱਸਾ ਲਿਆ |
ਪਿਛਲੀ ਖ਼ਬਰ ਮਾੜੀ ਸ਼ਬਦਾਵਲੀ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣ ਬਾਜਵਾ, ਨਹੀਂ ਤਾਂ ਕਾਂਗਰਸੀਆਂ ਦਾ ਘਰੋਂ ਬਾਹਰ ਨਿਕਲਣਾ ਬੰਦ ਕਰਾਂਗੇ-ਅਜ... ਅਗਲੀ ਖ਼ਬਰ ਅੱਖਾਂ ਦੇ ਮੁਫ਼ਤ ਲੈਂਜ਼ ਪਾਉਣ ਦੇ ਕੈਂਪ ਦਾ ਪੋਸਟਰ ਰਿਲੀਜ਼ ਸਮਾਗਮ ਹੋਇਆ-ਡਾ. ਧੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।