16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮਾੜੀ ਸ਼ਬਦਾਵਲੀ ਲਈ ਬਿਨਾਂ ਸ਼ਰਤ ਮੁਆਫ਼ੀ ਮੰਗਣ ਬਾਜਵਾ, ਨਹੀਂ ਤਾਂ ਕਾਂਗਰਸੀਆਂ ਦਾ ਘਰੋਂ ਬਾਹਰ ਨਿਕਲਣਾ ਬੰਦ ਕਰਾਂਗੇ-ਅਜੀਤਪਾਲ ਸਿੰਘ ਕੋਹਲੀ 'ਆਪ' ਪਟਿਆਲਾ ਇਕਾਈ ਵਲੋਂ ਕਾਂਗਰਸ ਖ਼ਿਲਾਫ਼ ਜ਼ਬਰਦਸਤ ਮੁਜ਼ਾਹਰਾ, ਸੰਸਦ ਮੈਂਬਰ ਧਰਮਵੀਰ ਗਾਂਧੀ ਦੀ ਕੋਠੀ ਘੇਰੀ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਤੇ ਹੋਰ ਆਗੂ ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਗਟ ਕਰਦੇ ਹੋਏ | ਅਜੀਤ ਤਸਵੀਰ <br/> 14-02-2026
ਪਟਿਆਲਾ, 13 ਫਰਵਰੀ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪਟਿਆਲਾ ਦੀ ਸਮੁੱਚੀ ਲੀਡਰਸ਼ਿਪ ਤੇ ਵੱਡੀ ਗਿਣਤੀ ਆਗੂਆਂ ਤੇ ਵਰਕਰਾਂ ਨੇ ਅੱਜ 'ਦਲਿਤ ਵਿਰੋਧੀ ਕਾਂਗਰਸ, ਪ੍ਰਤਾਪ ਬਾਜਵਾ ਮੁਆਫ਼ੀ ਮੰਗੇ' ਦਾ ਨਾਅਰਾ ਜ਼ੋਰਦਾਰ ਢੰਗ ਨਾਲ ਬੁਲੰਦ ਕਰਦਿਆਂ ਪਟਿਆਲਾ ਦੇ ਐਮ.ਪੀ. ਡਾ. ਧਰਮਵੀਰ ਗਾਂਧੀ ਦੇ ਘਰ ਦੇ ਮੂਹਰੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ | ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਆਪ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤੇਜਿੰਦਰ ਮਹਿਤਾ, ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਹਰਪਾਲ ਸਿੰਘ ਵਿਰਕ ਅਤੇ ਮੇਅਰ ਕੁੰਦਨ ਗੋਗੀਆ ਦੀ ਅਗਵਾਈ ਹੇਠ ਇੱਥੇ ਅਫ਼ਸਰ ਕਾਲੋਨੀ ਨੇੜੇ ਬੈਂਡ-ਵਾਜੇ ਨਾਲ ਪੁੱਜੀ 'ਆਪ' ਲੀਡਰਸ਼ਿਪ ਨੇ ਮੰਗ ਕੀਤੀ ਕਿ ਦਲਿਤ ਵਿਰੋਧੀ ਮਾਨਸਿਕਤਾ ਰੱਖਣ ਵਾਲਾ ਕਾਂਗਰਸੀ ਆਗੂ ਪ੍ਰਤਾਪ ਬਾਜਵਾ ਮੁਆਫ਼ੀ ਮੰਗੇ | ਇਨ੍ਹਾਂ ਆਗੂਆਂ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਬਹੁਤ ਹੀ ਸੂਝਵਾਨ ਆਗੂ ਹਨ, ਇਨ੍ਹਾਂ ਵਿਰੁੱਧ ਕੀਤੀ ਗਈ ਮਾੜੀ ਬਿਆਨਬਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਇਸ ਦੇ ਆਗੂ ਦਲਿਤ ਵਰਗ ਤੋਂ ਉੱਠ ਕੇ ਮੰਤਰੀ ਬਣੇ 'ਆਪ' ਆਗੂ ਹਰਭਜਨ ਸਿੰਘ ਨੂੰ ਬਰਦਾਸ਼ਤ ਨਹੀਂ ਕਰ ਰਹੀ, ਜਿਸ ਕਰਕੇ ਪ੍ਰਤਾਪ ਬਾਜਵਾ ਦੀ ਦਲਿਤ ਵਿਰੋਧੀ ਮਾਨਸਿਕਤਾ ਸਾਹਮਣੇ ਆ ਗਈ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ਮਾਂ ਪੂਰੇ ਦੇਸ਼ ਵਿਚ ਬੁਝਣ ਵਾਲੀ ਹੈ ਤੇ ਕਾਂਗਰਸ ਦਾ ਮੱਕੂ ਪੂਰੀ ਤਰ੍ਹਾਂ ਠੱਪਿਆ ਜਾਣਾ ਹੈ | ਵਿਧਾਇਕ ਕੋਹਲੀ ਨੇ ਮੰਗ ਕੀਤੀ ਕਿ ਪ੍ਰਤਾਪ ਬਾਜਵਾ ਤੇ ਕਾਂਗਰਸ ਪਾਰਟੀ ਬਿਨਾਂ ਸ਼ਰਤ ਮੁਆਫ਼ੀ ਮੰਗੇ | ਵਿਧਾਇਕ ਨੇ ਕਾਂਗਰਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਬਾਜਵਾ ਨੇ ਬਿਨਾਂ ਸ਼ਰਤ ਮੁਆਫ਼ੀ ਨਾ ਮੰਗੀ ਤਾਂ ਉਸਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਕਰ ਦਿੱਤਾ ਜਾਵੇਗਾ | ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਜਨਤਾ ਬਹੁਤ ਖ਼ੁਸ਼ ਹੈ ਪਰੰਤੂ ਇਹ ਖ਼ੁਸ਼ੀ ਇਨ੍ਹਾਂ ਕਾਂਗਰਸੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੀ, ਜਿਸ ਲਈ ਅਜਿਹੇ ਮਾੜੀ ਸੋਚ ਵਾਲੇ ਆਗੂ ਆਪਣੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਪੀ.ਆਰ.ਟੀ.ਸੀ. ਚੇਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕਿ ਇਹ ਬਹੁਤ ਅਫ਼ਸੋਸਨਾਕ ਹੈ ਕਿ ਪ੍ਰਤਾਪ ਬਾਜਵਾ, ਰਾਜਾ ਵੜਿੰਗ ਤੇ ਹੋਰ ਵਿਰੋਧੀ ਆਗੂ ਅੱਜ ਪੂਰੀ ਤਰ੍ਹਾਂ ਹਿੱਲ ਕੇ ਪਾਗਲਪਣ ਕਰਦਿਆਂ ਘਟੀਆ ਹਰਕਤਾਂ 'ਤੇ ਉਤਰ ਆਏ ਹਨ | ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਗਾਤਾਰ ਅਨੁਸੂਚਿਤ ਜਾਤੀਆਂ ਵਿਰੁੱਧ ਮਾੜੀ ਸ਼ਬਦਾਵਲੀ ਵਰਤਕੇ ਮਾੜੀ ਸੋਚ ਦਾ ਪ੍ਰਗਟਾਵਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਨੂੰ 2027 ਵਿਚ ਸਬਕ ਸਿਖਾ ਦੇਣਗੇ | ਹਰਪਾਲ ਸਿੰਘ ਵਿਰਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ ਸੋਚ ਜਾਤ ਤੋਂ ਉੱਪਰ ਹੈ ਅਤੇ ਕਾਂਗਰਸੀਆਂ ਵਲੋਂ ਕੀਤੀ ਬਿਆਨਬਾਜ਼ੀ ਦਾ ਐੱਸ.ਸੀ. ਭਾਈਚਾਰੇ ਵਿਚ ਬਹੁਤ ਰੋਸ ਹੈ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਮਹਿਲਾ ਵਿੰਗ ਪ੍ਰਧਾਨ ਆਰਤੀ ਗੁਪਤਾ, ਵੀਰਪਾਲ ਕੌਰ ਚਹਿਲ, ਅਮਰੀਕ ਬੰਗੜ ਐਸ.ਸੀ. ਵਿੰਗ ਪ੍ਰਧਾਨ ਸਮੇਤ ਸਮੂਹ ਕੌਸਲਰ, ਵਲੰਟੀਅਰ ਅਤੇ ਆਗੂ ਮੌਜੂਦ ਸਨ |
ਪਿਛਲੀ ਖ਼ਬਰ 'ਆਪ' ਪਟਿਆਲਾ ਇਕਾਈ ਵਲੋਂ ਕਾਂਗਰਸ ਖ਼ਿਲਾਫ਼ ਜ਼ਬਰਦਸਤ ਮੁਜ਼ਾਹਰਾ, ਸੰਸਦ ਮੈਂਬਰ ਧਰਮਵੀਰ ਗਾਂਧੀ ਦੀ ਕੋਠੀ ਘੇਰੀ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਨ ਵਿਗਿਆਨ ਵਿਭਾਗ ਨੇ ਕਰਵਾਈ 'ਅਲੂਮਨੀ ਮੀਟ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।