15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਖ਼ਾਲਸਾ ਸਕੂਲ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅਜੀਤ ਡੈਸਕ 14-02-2026
• ਸਕੂਲ 'ਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਏ ਅਤੇ ਬੱਚਿਆਂ ਨੇ ਕੀਤਾ ਕੀਰਤਨ
ਰਾਜਪੁਰਾ, 13 ਫਰਵਰੀ (ਜੀ.ਪੀ. ਸਿੰਘ)-ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ | ਇਸੇ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਅਤੇ ਬੱਚੀਆਂ ਨੇ ਕੀਰਤਨ ਕੀਤਾ | ਇਸ ਸਮਾਰੋਹ 'ਚ ਖ਼ਾਲਸਾ ਸਕੂਲ ਸੁਸਾਇਟੀ ਦੇ ਪ੍ਰਧਾਨ ਤਰਲੋਚਨ ਸਿੰਘ ਚੰਦੂਮਾਜਰਾ, ਭਾਈ ਅਬਰਿੰਦਰ ਸਿੰਘ ਕੰਗ, ਕਿਰਪਾਲ ਸਿੰਘ ਭੰਗੂ, ਕੌਂਸਲਰ ਬਿਕਰਮਜੀਤ ਸਿੰਘ ਕੰਡੇਵਾਲਾ, ਮੈਨੇਜਰ ਰਮਿੰਦਰ ਸਿੰਘ ਸਮੇਤ ਹੋਰਨਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਸ਼੍ਰੀ ਸੁਖਮਨੀ ਸਾਹਿਬ ਪਾਠ ਕਰਨ ਕੀਤੇ ਗਏ ਅਤੇ ਕੀਰਤਨ ਕੀਤਾ | ਉਪਰੰਤ ਵਿਦਿਆਰਥੀਆਂ ਨੇ ਖ਼ੁਦ ਪੈਸੇ ਇਕੱਠੇ ਕਰਕੇ ਖੁਦ ਲੰਗਰ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਵੰਡਿਆ ਗਿਆ | ਇਸ ਮੌਕੇ ਸੋਸਾਇਟੀ ਦੇ ਪ੍ਰਬੰਧਕਾਂ ਅਤੇ ਮੈਂਬਰਾਂ ਵਲੋਂ ਸਕੂਲੀ ਖੇਡਾਂ ਦੌਰਾਨ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤਰ੍ਹਾਂ ਪੱਗ ਬੰਨ੍ਹਣ ਦੇ ਮੁਕਾਬਲਿਆਂ 'ਚ ਸਿਮਰਨ ਸਿੰਘ ਨੂੰ ਪਹਿਲਾਂ, ਹਿੰਮਤ ਸਿੰਘ ਦੂਜਾ ਅਤੇ ਨਵਨੀਤ ਸਿੰਘ ਨੂੰ ਤੀਜਾ ਸਥਾਨ ਪ੍ਰਾਪਤ ਹੋਇਆ ਤੇ ਉਨ੍ਹਾਂ ਨੂੰ ਟਰਾਫ਼ੀਆਂ ਦਿੱਤੀਆਂ ਗਈਆਂ | ਸਕੂਲ ਦੇ ਪਿ੍ੰਸੀਪਲ ਕੁਲਵੰਤ ਸਿੰਘ ਸਰਦਾਰਗੜ੍ਹ ਵਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਆਪਣਾ ਧਿਆਨ ਪੜ੍ਹਾਈ ਅਤੇ ਖੇਡਾਂ ਵਾਲੇ ਪਾਸੇ ਲਗਾਉਣ ਦੇ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਲੋਂ ਸਕੂਲੀ ਬੱਚਿਆਂ ਨੂੰ ਆਪਣੇ ਪੇਪਰ ਪੂਰੇ ਮਨ ਲਗਾ ਕੇ ਕਰਨ ਅਤੇ ਵਧੀਆ ਅੰਕ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਸਕੂਲ ਸਟਾਫ 'ਚ ਅੰਜੂ ਬਾਲਾ, ਪਰਮਿੰਦਰ ਕੌਰ, ਸਵਿੱਤਰੀ ਅਗਰਵਾਲ, ਕਪਿਲ ਸ਼ਰਮਾ, ਗੁਰਜੀਤ ਕੌਰ, ਸੁਨੀਤਾ ਰਾਣੀ ਸਮੇਤ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਗ੍ਰਾਮੀਣ ਬੈਂਕ ਦੀ ਸ਼ਾਖਾ ਅਰਨੋਂ ਵਲੋਂ ਲਾਭਪਾਤਰਾਂ ਨੂੰ ਦਿੱਤਾ ਦੋ ਲੱਖ ਰੁਪਏ ਦਾ ਚੈੱਕ ਅਗਲੀ ਖ਼ਬਰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾਉਣ 'ਤੇ ਇਕ ਖ਼ਿਲਾਫ਼ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।