• ਸਾਲਾਨਾ ਅਥਲੈਟਿਕਸ ਮੀਟ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ • ਜ਼ਿਲ੍ਹਾ ਸਿੱਖਿਆ ਅਫਸਰ ਮੁੱਖ ਮਹਿਮਾਨ ਵਜੋਂ ਪਹੁੰਚੇ ਸੁਭਾਸ਼ ਚੰਦਰ ਬੋਸ ਹਾਊਸ ਨੇ ਜਿੱਤੀ ਓਵਰਆਲ ਟਰਾਫੀ
ਸਾਲਾਨਾ ਅਥਲੈਟਿਕ ਮੀਟ ਦੀ ਸ਼ੁਰੂਆਤ ਕਰਦੇ ਹੋਏ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈ.ਸਿੱ.) ਸੰਜੀਵ ਸ਼ਰਮਾ, ਪਿ੍ੰਸੀਪਲ ਮੈਡਮ ਵਿਜੇ ਕਪੂਰ, ਸਾਬਕਾ ਪਿ੍ੰਸੀਪਲ ਤੋਤਾ ਸਿੰਘ ਚਹਿਲ ਅਤੇ ਹੋਰ¢ ਅਜੀਤ ਤਸਵੀਰ
<br/>
14-02-2026
ਇਸ ਸਲਾਨਾ ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸੱਭਿਆਚਾਰਕ ਗੀਤ, ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਦਿੱਤੀ ਗਈ | ਅਖੀਰ ਵਿਚ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਲਾਨਾ ਸਮਾਰੋਹ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਵਿਚ ਸਕੂਲ ਦੇ ਸਰੀਰਕ ਸਿੱਖਿਆ ਵਿਭਾਗ ਦੇ ਲੈਕਚਰਾਰ ਅਤੇ ਅਧਿਆਪਕਾਂ ਸਮੇਤ ਸਮੂਹ ਸਕੂਲ ਸਟਾਫ ਨੇ ਤਨਦੇਹੀ ਨਾਲ ਡਿਊਟੀ ਨਿਭਾਈ | ਇਸ ਮੌਕੇ ਸਕੂਲ ਦੇ ਸਾਬਕਾ ਪਿ੍ੰਸੀਪਲ ਅਤੇ ਲੈਕਚਰਾਰ ਨੇ ਪਹੁੰਚ ਕੇ ਸਮਾਗਮ ਦੀ ਸ਼ੋਭਾ ਵਧਾਈ |