ਸੁਭਾਸ਼ ਚੰਦਰ ਬੋਸ ਹਾਊਸ ਨੇ ਜਿੱਤੀ ਓਵਰਆਲ ਟਰਾਫੀ
ਅਜੀਤ ਡੈਸਕ
14-02-2026
ਇਸ ਸਲਾਨਾ ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸੱਭਿਆਚਾਰਕ ਗੀਤ, ਭੰਗੜੇ ਅਤੇ ਗਿੱਧੇ ਦੀ ਪੇਸ਼ਕਾਰੀ ਦਿੱਤੀ ਗਈ | ਅਖੀਰ ਵਿਚ ਜੇਤੂ ਖਿਡਾਰੀਆਂ ਨੂੰ ਟਰਾਫੀਆਂ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਲਾਨਾ ਸਮਾਰੋਹ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਵਿਚ ਸਕੂਲ ਦੇ ਸਰੀਰਕ ਸਿੱਖਿਆ ਵਿਭਾਗ ਦੇ ਲੈਕਚਰਾਰ ਅਤੇ ਅਧਿਆਪਕਾਂ ਸਮੇਤ ਸਮੂਹ ਸਕੂਲ ਸਟਾਫ ਨੇ ਤਨਦੇਹੀ ਨਾਲ ਡਿਊਟੀ ਨਿਭਾਈ | ਇਸ ਮੌਕੇ ਸਕੂਲ ਦੇ ਸਾਬਕਾ ਪਿ੍ੰਸੀਪਲ ਅਤੇ ਲੈਕਚਰਾਰ ਨੇ ਪਹੁੰਚ ਕੇ ਸਮਾਗਮ ਦੀ ਸ਼ੋਭਾ ਵਧਾਈ |