ਘਨੌਰ, 13 ਫਰਵਰੀ (ਸਰਦਾਰਾ ਸਿੰਘ ਲਾਛੜੂ)-ਪੰਜਾਬ ਦੇ ਮੁਲਾਜ਼ਮਾਂ ਦੀਆਂ ਮੁੱਖ ਵਿੱਤੀ ਮੰਗਾਂ ਸੰਬੰਧੀ ਵੱਖ-ਵੱਖ ਜਥੇਬੰਦੀਆਂ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਨ ਉਪਰੰਤ ਬਲਾਕ ਘਨੌਰ ਦੀ ਮੀਟਿੰਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕਰਵਾਈ ਗਈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਆਪਣੀਆਂ ਵਿੱਤੀ ਮੰਗਾਂ ਜਿਵੇਂ ਕਿ ਪੰਜਾਬ ਪੇਅ ਸਕੇਲ, ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, 37 ਪ੍ਰਕਾਰ ਦੇ ਭੱਤਿਆਂ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਵਲੋਂ ਇਨ੍ਹਾਂ ਮੁੱਖ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ | ਇਨ੍ਹਾਂ ਮੰਗਾਂ ਦੀ ਬਹਾਲੀ ਲਈ ਨਵ-ਗਠਿਤ ''ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ, ਪੰਜਾਬ'' ਵਲੋਂ 15 ਫਰਵਰੀ ਨੂੰ ਸੰਗਰੂਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ | ਇਸ ਰੈਲੀ ਦੀ ਤਿਆਰੀ ਸੰਬੰਧੀ ਮੋਰਚੇ 'ਚ ਸ਼ਾਮਲ ਜਥੇਬੰਦੀਆਂ ਦੀ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ | ਮੀਟਿੰਗ 'ਚ ਬਲਾਕ ਸਕੱਤਰ ਪਿ੍ਤਪਾਲ ਚਹਿਲ, ਜਸਵਿੰਦਰ ਸਿੰਘ ਚਪੜ (ਸਟੇਟ ਐਵਾਰਡੀ), ਹਰਗੋਪਾਲ ਸਿੰਘ, ਚਮਕੌਰ ਬਰਾਸ, ਬਿੰਦਰਾ ਬਿੰਦੂ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜ਼ਿਲ੍ਹਾ ਸਕੱਤਰ ਹਰਿੰਦਰ ਪਟਿਆਲਾ, ਗੁਰਸੰਗਤ ਸਿੰਘ, ਬਲਵਿੰਦਰ ਸਿੰਘ, ਗੁਰਸਾਬ ਸਿੰਘ, ਕੁਲਵਿੰਦਰ ਸਿੰਘ, ਸੰਦੀਪ ਸਿੰਘ, ਵਰਜਿੰਦਰ ਪਰੋਚਾ, ਜਸਮੀਤ ਕੌਰ, ਸਿਮਰਜੋਤ ਕੌਰ, ਬਲਜਿੰਦਰ ਕੌਰ, ਸੁਖਵਿੰਦਰ ਕੌਰ, ਬਲਵਿੰਦਰ ਕੌਰ ਤੇ ਹੋਰ ਹੋਰ ਹਾਜ਼ਰ ਸਨ |