15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਚੇਅਰਮੈਨ ਹਰਪਾਲ ਜੁਨੇਜਾ ਨੂੰ ਪੈਨਸ਼ਨਰ ਐਸੋਸੀਏਸ਼ਨ ਦਾ ਵਫ਼ਦ ਮਿਲਿਆ

ਅਜੀਤ ਡੈਸਕ 14-02-2026
ਪਟਿਆਲਾ, 13 ਫਰਵਰੀ (ਅ.ਸ. ਆਹਲੂਵਾਲੀਆ)-ਪੀ.ਆਰ.ਟੀ.ਸੀ. ਦੇ ਨਵ-ਨਿਯੁਕਤ ਚੇਅਰਮੈਨ ਹਰਪਾਲ ਜੁਨੇਜਾ ਦੇ ਅਹੁਦਾ ਸੰਭਾਲਣ 'ਤੇ ਪੀ.ਆਰ.ਟੀ.ਸੀ. ਪੈਨਸ਼ਨ ਐਸੋਸੀਏਸ਼ਨ ਦੀ ਕੇਂਦਰੀ ਬਾਡੀ ਦੇ ਨੁਮਾਇੰਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਕੰਗਣਵਾਲ, ਸਕੱਤਰ ਜਨਰਲ ਹਰੀ ਸਿੰਘ ਚਮਕ ਅਤੇ ਖ਼ਜ਼ਾਨਚੀ ਅਮੋਲਕ ਸਿੰਘ ਨੇ ਬੁੱਕਾਂ ਦੇ ਕੇ ਸਵਾਗਤ ਕੀਤਾ | ਇਸ ਮੌਕੇ ਵਫ਼ਦ ਨੇ ਪੈਨਸ਼ਨਾਂ ਦੀਆਂ ਖ਼ਾਸ ਮੰਗਾਂ ਵੱਲ ਉਨ੍ਹਾਂ ਦਾ ਧਿਆਨ ਦਵਾਇਆ | ਇਸ ਮੌਕੇ ਚੇਅਰਮੈਨ ਜੁਨੇਜਾ ਨੇ ਵਿਸ਼ਵਾਸ ਦਵਾਇਆ ਕਿ ਪੀ.ਆਰ.ਟੀ.ਸੀ. ਦੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ, ਪੈਨਸ਼ਨ ਸਮੇਂ ਸਿਰ ਪਾਈ ਜਾਇਆ ਕਰੇਗੀ ਅਤੇ ਰਹਿੰਦੇ ਬਕਾਇਆਂ ਦਾ ਛੇਤੀ ਨਿਪਟਾਰਾ ਕਰਨ ਦਾ ਵਿਸ਼ਵਾਸ ਦਿਵਾਇਆ | ਉਨ੍ਹਾਂ ਇਹ ਵੀ ਕਿਹਾ ਕਿ ਪੀ.ਆਰ.ਟੀ.ਸੀ. ਨੂੰ ਪ੍ਰਗਤੀ ਵਲ ਲਿਜਾਉਣ ਵਾਸਤੇ ਥੋੜੇ੍ਹ ਸਮੇਂ ਅੰਦਰ ਹੀ ਪੀ.ਆਰ.ਟੀ.ਸੀ. ਵਿਚ 409 ਨਵੀਆਂ ਬੱਸਾਂ ਪਾਈਆਂ ਜਾ ਰਹੀਆਂ ਨੇ, 309 ਵੱਡੀਆਂ ਬੱਸਾਂ ਅਤੇ 100 ਮਿੰਨੀ ਬੱਸਾਂ ਪਾਈਆਂ ਜਾ ਰਹੀਆਂ ਹਨ | ਇਨ੍ਹਾਂ ਤੋਂ ਇਲਾਵਾ 250 ਬੱਸਾਂ ਕਿੱਲੋਮੀਟਰ ਸਕੀਮ ਅਧੀਨ ਵੀ ਪੀ.ਆਰ.ਟੀ.ਸੀ. ਵਿਚ ਪਾਈਆਂ ਜਾ ਰਹੀਆਂ ਹਨ | ਇਸ ਦੇ ਨਾਲ ਪੀ.ਆਰ.ਟੀ.ਸੀ. ਦੀ ਹਾਲਤ ਸੁਧਰੇਗੀ ਅਤੇ ਆਮਦਨ ਵਧੇਗੀ |
ਪਿਛਲੀ ਖ਼ਬਰ ਸਵਰਗੀ ਮਾਤਾ ਨਿਰਮਲਾ ਦੇਵੀ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਪਟਿਆਲਾ ਦੇ ਸਬ-ਰਜਿਸਟਰਾਰ ਦਫ਼ਤਰ ਵਿਖੇ ਇਨਕਮ ਟੈਕਸ ਵਿਭਾਗ ਦੀ ਟੀਮ ਵਲੋਂ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।