ਸਮਾਣਾ, 13 ਫਰਵਰੀ (ਪ੍ਰੀਤਮ ਸਿੰਘ ਨਾਗੀ)-ਸਵ. ਮਾਤਾ ਨਿਰਮਲਾ ਦੇਵੀ ਨਮਿਤ ਸ੍ਰੀ ਗਰੁੜ ਪੁਰਾਣ ਦੇ ਪਾਠ ਦੇ ਭੋਗ ਅੱਜ ਸਥਾਨਕ ਸਤੀ ਮੰਦਿਰ ਧਰਮਸ਼ਾਲਾ ਵਿਖੇ ਪਾਏ ਗਏ | ਜਿੱਥੇ ਹਲਕਾ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਟਿਵਾਣਾ, ਪੰਜਾਬ ਕਾਂਗਰਸ ਦੇ ਬੁਲਾਰੇ ਸੰਦੀਪ ਸਿੰਗਲਾ, ਸੀਨੀਅਰ ਆਪ ਆਗੂ ਗੋਪਾਲ ਕਿ੍ਸ਼ਨ ਗਰਗ, ਸੀਨੀਅਰ ਅਕਾਲੀ ਆਗੂ ਕਪੂਰ ਚੰਦ ਬਾਂਸਲ, ਸਾਬਕਾ ਵਿਧਾਇਕ ਰਜਿੰਦਰ ਸਿੰਘ ਦੇ ਨਿੱਜੀ ਸਹਾਇਕ ਸਚਿਨ ਕੰਬੋਜ, ਪ੍ਰਧਾਨ ਜੀਵਨ ਗਰਗ, ਸਾਬਕਾ ਪ੍ਰਧਾਨ ਨਗਰ ਕੌਂਸਲ ਸਮਾਣਾ ਯਸ਼ਪਾਲ ਸਿੰਗਲਾ, ਪ੍ਰਧਾਨ ਅਸ਼ਵਨੀ ਗੁਪਤਾ, ਨਗਰ ਕੌਂਸਲ ਮੈਂਬਰ ਹਰਪ੍ਰੀਤ ਸਿੰਘ ਕੂਕਾ, ਨਗਰ ਕੌਂਸਲ ਮੈਂਬਰ ਦਰਸ਼ਨ ਮਿੱਤਲ, ਮਨਜਿੰਦਰ ਸਿੰਘ ਰਾਣਾ ਸੇਖੋਂ, ਪ੍ਰਦੀਪ ਗੋਇਲ ਮਿੰਕਾ, ਸੁਨੈਨਾ ਮਿੱਤਲ, ਟਿੰਕਾ ਗਾਜੇਵਾਸ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿਲ ਅਤੇ ਦੀਪੂ ਬਾਲੀ ਆਦਿ ਸਮੇਤ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ ਅਤੇ ਮਾਤਾ ਜੀ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਅਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਮਾਤਾ ਜੀ ਨੇ ਸਮੂਹ ਮਿੱਤਲ ਪਰਿਵਾਰ ਨੂੰ ਆਪਣੇ ਪਿਆਰ ਅਤੇ ਮਿਲਾਪੜੇ ਸੁਭਾਅ ਨਾਲ ਇਕ ਮੁੱਠੀ ਵਿਚ ਰੱਖਿਆ ਹੋਇਆ ਹੈ ਅਤੇ ਇਹ ਵਿਛੋੜੇ ਉਨ੍ਹਾਂ ਦੇ ਪਰਿਵਾਰ ਅਤੇ ਸਕੇ ਸੰਬੰਧੀਆਂ ਲਈ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੀ ਵੀ ਪੂਰਾ ਨਹੀਂ ਹੋਵੇਗਾ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਮਾਤਾ ਨਿਰਮਲਾ ਦੇਵੀ ਵਲੋਂ ਆਪਣੇ ਬੱਚਿਆਂ ਨੂੰ ਦਿੱਤੇ ਚੰਗੇ ਸੰਸਕਾਰਾਂ ਤੇ ਸਿੱਖਿਆ ਸਦਕਾ ਹੀ ਅੱਜ ਸਮਾਜ ਵਿਚ ਚੰਗਾ ਨਾਮਣਾ ਖੱਟ ਰਹੇ ਹਨ | ਇਸ ਮੌਕੇ ਸਮੂਹ ਪੱਤਰਕਾਰ ਭਾਈਚਾਰਾ ਹਾਜ਼ਰ ਸੀ |