15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬਾਹਰਾ ਕਾਲਜ 'ਚ ਕਰਵਾਇਆ ਵਿਸ਼ੇਸ਼ ਸੈਮੀਨਾਰ

ਅਜੀਤ ਡੈਸਕ 14-02-2026
ਪਟਿਆਲਾ, 13 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਬਾਹਰਾ ਕਾਲਜ ਆਫ਼ ਲਾ ਵਲੋਂ ''ਕਾਨੂੰਨ ਅਤੇ ਸਮਾਜ'' ਵਿਸ਼ੇ ਉੱਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਗਵਰਨਮੈਂਟ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ 'ਤੇ ਭਾਗ ਲਿਆ | ਸੈਮੀਨਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕਾਨੂੰਨ ਦੀ ਸਮਾਜ ਵਿਚ ਭੂਮਿਕਾ ਅਤੇ ਨਿਆਂ ਪ੍ਰਣਾਲੀ ਦੀ ਮਹੱਤਤਾ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਸੀ | ਸੈਮੀਨਾਰ ਦੌਰਾਨ ਵਾਈਸ ਪਿ੍ੰਸੀਪਲ ਸ੍ਰੀਮਤੀ ਬਲਜਿੰਦਰ ਕੌਰ ਅਤੇ ਸਰਪ੍ਰਸਤ ਪ੍ਰੀਤਮ ਸਿੰਘ ਜੌਹਲ ਨੇ ਕਾਨੂੰਨ ਦੇ ਮੂਲ ਸਿਧਾਂਤਾਂ, ਨਾਗਰਿਕ ਅਧਿਕਾਰਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ | ਵਿਦਿਆਰਥੀਆਂ ਨੇ ਵੀ ਚਰਚਾ ਵਿਚ ਸਰਗਰਮ ਭਾਗ ਲਿਆ ਅਤੇ ਆਪਣੇ ਪ੍ਰਸ਼ਨ ਰੱਖੇ | ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਵਿਦਿਆਰਥੀਆਂ ਵਿਚ ਕਾਨੂੰਨੀ ਜਾਗਰੂਕਤਾ ਵਧਾਉਣ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਨ ਵਿਚ ਮਦਦਗਾਰ ਸਾਬਤ ਹੁੰਦੇ ਹਨ | ਸੈਮੀਨਾਰ ਦੇ ਅੰਤ ਸਕੂਲ ਸਟਾਫ਼ ਨੇ ਧੁਨ ਗਰੁੱਪ ਆਫ਼ ਇੰਸਟੀਚਿਊਟ ਦੇ ਡਾਇਰੈਕਟਰ ਸੰਜੀਵ ਕੁਮਾਰ ਦਾ ਸ਼ੁਕਰਾਨਾ ਕੀਤਾ |
ਪਿਛਲੀ ਖ਼ਬਰ ਵੀਰ ਸਾਵਰਕਰ ਨੂੰ ਭਾਰਤ ਰਤਨ ਦੇਣ ਦੀ ਮੰਗ-ਕੈਂਥ ਅਗਲੀ ਖ਼ਬਰ ਗੁਰੂ ਰਵਿਦਾਸ ਨੌਜਵਾਨ ਸਭਾ ਧਮੋਟ ਵਲੋਂ ਸਾਲਾਨਾ ਇਨਾਮ ਵੰਡ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।