15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਵੀਰ ਸਾਵਰਕਰ ਨੂੰ ਭਾਰਤ ਰਤਨ ਦੇਣ ਦੀ ਮੰਗ-ਕੈਂਥ

ਅਜੀਤ ਡੈਸਕ 14-02-2026
ਪਟਿਆਲਾ, 13 ਫਰਵਰੀ (ਅ.ਸ. ਆਹਲੂਵਾਲੀਆ)-ਨੈਸ਼ਨਲ ਸ਼ਡਿਉਡਲ ਕਾਸਟਸ ਅਲਾਇੰਸ ਪ੍ਰਧਾਨ ਅਤੇ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਉਹ ਮੁੰਬਈ 'ਚ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਸ਼ਤਾਬਦੀ ਭਾਸ਼ਣ ਸਮਾਗਮ ਦੌਰਾਨ ਕੀਤੀਆਂ ਟਿੱਪਣੀਆਂ ਦਾ ਸਵਾਗਤ ਕਰਦੇ ਹਨ, ਜਿੱਥੇ ਆਰ.ਐੱਸ.ਐੱਸ. ਮੁਖੀ ਮੋਹਨ ਭਾਗਵਤ ਨੇ ਵੀਰ ਸਾਵਰਕਰ ਨੂੰ ਭਾਰਤ ਰਤਨ ਸਨਮਾਨ ਦੇਣ ਦੀ ਸਮਰਥਨਾ ਕੀਤੀ ਅਤੇ ਕਿਹਾ ਕਿ ਸਾਵਰਕਰ ਨੂੰ ਸਨਮਾਨਿਤ ਕਰਨ ਨਾਲ ਇਸ ਪੁਰਸਕਾਰ ਦੀ ਮਹੱਤਤਾ ਹੋਰ ਵਧੇਗੀ | ਕੈਂਥ ਨੇ ਕਿਹਾ ਕਿ ਸਾਵਰਕਰ ਦੇ ਮਾਮਲੇ ਨੂੰ ਪੂਰੇ ਇਤਿਹਾਸਕ ਰਿਕਾਰਡ ਦੇ ਆਧਾਰ 'ਤੇ ਦੇਖਿਆ ਜਾਣਾ ਚਾਹੀਦਾ ਹੈ, ਜਿਸ 'ਚ ਉਨ੍ਹਾਂ ਦੇ ਜਾਤੀ ਪ੍ਰਥਾਵਾਂ ਖ਼ਿਲਾਫ਼ ਦਰਜ ਸੁਧਾਰਕ ਵਿਚਾਰ ਵੀ ਸ਼ਾਮਿਲ ਹਨ | ਉਨ੍ਹਾਂ ਨੇ ਕਿਹਾ ਕਿ ਸਾਵਰਕਰ ਨੇ ਆਪਣੇ ਲੇਖਾਂ 'ਚ ਹਿੰਦੂ ਸਮਾਜ ਨੂੰ ਵੰਡਣ ਵਾਲੀਆਂ ਰੁੜ੍ਹੀਆਂ ਪ੍ਰਥਾਵਾਂ ਨੂੰ ਖ਼ਤਮ ਕਰਨ ਦੀ ਗੱਲ ਕੀਤੀ ਸੀ |
ਪਿਛਲੀ ਖ਼ਬਰ ਸ਼ੋ੍ਰ.ਅ.ਦਲ 'ਚ ਮੁੜ ਤੋਂ ਬਾਗ਼ੀਆਂ ਤੇ ਦਾਗ਼ੀਆਂ ਨੂੰ ਸ਼ਾਮਿਲ ਕਰਨ ਤੋਂ ਪਹਿਲਾਂ ਪਾਰਟੀ ਆਗੂਆਂ ਨਾਲ ਮੀਟਿੰਗ ਕਰ ਕੇ ਵਿ... ਅਗਲੀ ਖ਼ਬਰ ਬਾਹਰਾ ਕਾਲਜ 'ਚ ਕਰਵਾਇਆ ਵਿਸ਼ੇਸ਼ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।