15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਵਿਰਾਸਤੀ ਕਵੀ ਦਰਬਾਰ 'ਚ ਵੱਖ-ਵੱਖ ਭਾਸ਼ਾਵਾਂ ਦੇ ਕਵੀਆਂ ਨੇ ਬੰਨਿ੍ਹਆ ਰੰਗ

ਅਜੀਤ ਡੈਸਕ 14-02-2026
• ਪੰਜਾਬੀ, ਹਿੰਦੀ, ਉਰਦੂ ਤੇ ਪੁਆਧੀ ਭਾਸ਼ਾ ਦੀ ਕਾਵਿ ਵੰਨਗੀਆਂ ਨੂੰ ਮਿਲਿਆ ਖੂਬ ਹੁੰਗਾਰਾ
ਪਟਿਆਲਾ, 13 ਫਰਵਰੀ (ਗੁਰਵਿੰਦਰ ਸਿੰਘ ਔਲਖ)-ਪਟਿਆਲਾ ਹੈਰੀਟੇਜ ਫ਼ੈਸਟੀਵਲ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਅਗਵਾਈ ਵਿੱਚ ਇੱਥੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਵਿਰਾਸਤੀ ਕਵੀ ਦਰਬਾਰ ਕਰਵਾਇਆ ਗਿਆ | ਇਸ ਕਵੀ ਦਰਬਾਰ ਦੇ ਨੋਡਲ ਅਫ਼ਸਰ ਐਸ.ਡੀ.ਐਮ ਹਰਜੋਤ ਕੌਰ ਮਾਵੀ ਨੇ ਦੱਸਿਆ ਕਿ ਪੰਜਾਬੀ, ਹਿੰਦੀ, ਉਰਦੂ ਤੇ ਪੁਆਧੀ ਭਾਸ਼ਾ ਦੇ ਕਵੀਆਂ ਨੇ ਗਜ਼ਲਾਂ, ਕਵਿਤਾਵਾਂ ਤੇ ਸਾਹਿਤਕ ਗੀਤਾਂ ਰਾਹੀਂ ਵੱਡੀ ਗਿਣਤੀ 'ਚ ਹਾਜ਼ਰ ਸਰੋਤਿਆਂ ਨੂੰ ਕੀਲ ਲਿਆ |
ਇਸ ਮੁਸ਼ਾਇਰੇ ਦੌਰਾਨ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਅਤੇ ਇਸ ਦੀ ਪ੍ਰਧਾਨਗੀ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਕੀਤੀ | ਮੇਜ਼ਬਾਨ ਕਾਲਜ ਦੀ ਪਿ੍ੰਸੀਪਲ ਨਿਸ਼ਠਾ ਤਿ੍ਪਾਠੀ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ | ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਰੰਗਲਾ ਬਣਾਉਣ ਲਈ ਜਿੱਥੇ ਵੱਖ-ਵੱਖ ਯੋਜਨਾਵਾਂ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ ਉੱਥੇ ਸੂਬੇ ਦੇ ਸਭਿਆਚਾਰ ਤੇ ਸੰਸਕਿ੍ਤੀ ਨੂੰ ਸੰਭਾਲਣ ਲਈ ਵਿਸ਼ੇਸ਼ ਮੇਲੇ ਸਜਾਏ ਜਾ ਰਹੇ ਹਨ, ਇਸੇ ਲੜੀ ਤਹਿਤ ਹੀ ਪਟਿਆਲਾ ਹੈਰੀਟੇਜ ਫ਼ੈਸਟੀਵਲ ਮਨਾਇਆ ਜਾ ਰਿਹਾ ਹੈ | ਪ੍ਰਧਾਨਗੀ ਭਾਸ਼ਣ ਦੌਰਾਨ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਕਵੀ ਦਰਬਾਰ ਨੂੰ ਪਟਿਆਲਾ ਹੈਰੀਟੇਜ ਫ਼ੈਸਟੀਵਲ ਦਾ ਹਿੱਸਾ ਬਣਾਉਣ ਦੀ ਸ਼ਲਾਘਾ ਕੀਤੀ | ਉਨ੍ਹਾਂ ਮੇਜ਼ਬਾਨ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਕਵਿਤਾਵਾਂ 'ਚ ਦਿਖਾਈ ਰੁਚੀ ਦੀ ਵੀ ਪ੍ਰਸ਼ੰਸਾ ਕੀਤੀ | ਇਸ ਮੌਕੇ ਕਾਲਜ ਸਟਾਫ ਤੋ ਬਿਨਾਂ ਵੱਡੀ ਗਿਣਤੀ ਵਿਦਿਅਰਥੀ ਅਤੇ ਪਤਵੰਤੇ ਵੀ ਹਾਜਰ ਸਨ |
ਪਿਛਲੀ ਖ਼ਬਰ ਮਹਾਂਸ਼ਿਵਰਾਤਰੀ ਮੌਕੇ ਨਾਭਾ 'ਚ ਕੱਢੀ ਸ਼ੋਭਾ ਯਾਤਰਾ ਅਗਲੀ ਖ਼ਬਰ ਕਾਰਗੋ ਟਰਮੀਨਲ ਤੇ ਰਾਜਪੁਰਾ ਰੇਲਵੇ ਬਾਈਪਾਸ ਖੇਤਰ ਦੀ ਤਰੱਕੀ ਦਾ ਨਵਾਂ ਅਧਿਆਇ-ਹਰਦੀਪ ਸਿੰਘ ਕੰਬੋਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।