ਭਾਦਸੋਂ, 13 ਫਰਵਰੀ (ਪ੍ਰਦੀਪ ਦੰਦਰਾਲਾ)-ਪਿੰਡ ਰਣਜੀਤਗੜ੍ਹ (ਸੋਹੀਆਂ ਵਾਲਾ) ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਸਿਮਰਜੀਤ ਸਿੰਘ ਦੇ ਜਥੇ ਨੇ ਕਥਾ ਕੀਰਤਨ ਜਰੀਏ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀ ਬਾਣੀ ਤੋਂ ਸੇਧ ਲੈ ਕੇ ਆਪਣੇ ਜੀਵਨ 'ਚ ਅੱਗੇ ਵਧਣ ਦੀ ਲੋੜ ਹੈ ਅਤੇ ਉਨ੍ਹਾਂ ਦੇ ਦਰਸਾਏ ਸੱਚ ਦੇ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਦੀ ਐੱਸ.ਸੀ. ਧਰਮਸ਼ਾਲਾ 'ਚ ਸ਼ੈੱਡ ਬਣਾਉਣ ਲਈ 3 ਲੱਖ ਰੁਪਏ ਦੀ ਗਰਾਂਟ ਭੇਜਣ ਦਾ ਐਲਾਨ ਵੀ ਕੀਤਾ | ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਥੇਦਾਰ ਲਾਲ ਸਿੰਘ ਰਣਜੀਤਗੜ੍ਹ, ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਦੇ ਪ੍ਰਧਾਨ ਬੇਅੰਤ ਸਿੰਘ, ਸਰਪੰਚ ਸਤਵੰਤ ਸਿੰਘ ਸੋਹੀ, ਨੰਬਰਦਾਰ ਗੁਰਪ੍ਰੀਤ ਸਿੰਘ ਆਦਿ ਨੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਮੋਹਨ ਸਿੰਘ ਗ੍ਰੰਥੀ, ਬਲਾਕ ਸੰਮਤੀ ਮੈਂਬਰ ਕੇਵਲ ਸਿੰਘ ਰਣਜੀਤਗੜ੍ਹ, ਮਾ. ਸਤਪਾਲ ਸਿੰਘ ਚੌਹਾਨ, ਸੁਖਜੀਤ ਸਿੰਘ ਹਾਂਸ, ਲਾਡੀ ਖਹਿਰਾ, ਗੁਰਜੀਤ ਸਿੰਘ ਕੋਟ ਕਲਾਂ, ਹਰਦੀਪ ਸਿੰਘ ਫ਼ੌਜੀ, ਕੁਲਦੀਪ ਸਿੰਘ, ਲਾਲ ਸਿੰਘ ਜੇ. ਈ., ਜਸਵੰਤ ਸਿੰਘ, ਰਣਬੀਰ ਸਿੰਘ, ਲਵਪ੍ਰੀਤ ਸਿੰਘ, ਮਾ. ਹਰਦੇਵ ਸਿੰਘ ਆਦਿ ਵੀ ਮੌਜੂਦ ਸਨ |