15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵਲੋਂ ਸੁਤੰਤਰਤਾ ਸੰਗਰਾਮੀ ਸ. ਸੰਤੋਖ ਸਿੰਘ ਮਾਰਗ ਦਾ ਉਦਘਾਟਨ

ਅਜੀਤ ਡੈਸਕ 14-02-2026
ਪਟਿਆਲਾ , 13 ਫਰਵਰੀ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਨੇ ਸੁਤੰਤਰਤਾ ਸੰਗਰਾਮੀ ਸ. ਸੰਤੋਖ ਸਿੰਘ ਮਾਰਗ ਦਾ ਉਦਘਾਟਨ ਕੀਤਾ | ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧੀ ਅਤੇ ਇਲਾਕਾ ਵਾਸੀ ਹਾਜ਼ਰ ਰਹੇ | ਰਿਬਨ ਕੱਟਣ ਦੀ ਰਸਮ ਤੋਂ ਬਾਅਦ ਸੁਤੰਤਰਤਾ ਸੰਗਰਾਮੀਆਂ ਦੀ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ | ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ੍ਰੀ ਸੰਤੋਖ ਸਿੰਘ ਵਰਗੇ ਮਹਾਨ ਯੋਧਿਆਂ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਇਹ ਇੱਕ ਛੋਟਾ ਜਿਹਾ ਯਤਨ ਹੈ | ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿਚ ਉਨ੍ਹਾਂ ਦਾ ਯੋਗਦਾਨ ਸਾਡੀ ਆਉਣ ਵਾਲੀ ਪੀੜ੍ਹੀ ਲਈ ਪੇ੍ਰਰਨਾ ਸਰੋਤ ਰਹੇਗਾ | ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਦੇ ਨਾਲ-ਨਾਲ ਇਤਿਹਾਸਕ ਸ਼ਖ਼ਸੀਅਤਾਂ ਨੂੰ ਸਨਮਾਨ ਦੇਣਾ ਸਾਡੀ ਜ਼ਿੰਮੇਵਾਰੀ ਹੈ | ਇਸ ਮਾਰਗ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਆਵਾਜਾਈ ਵਿਚ ਸੁਵਿਧਾ ਮਿਲੇਗੀ ਅਤੇ ਸ਼ਹਿਰ ਦੀ ਸੁੰਦਰਤਾ ਵਿਚ ਵੀ ਵਾਧਾ ਹੋਵੇਗਾ | ਇਸ ਮੌਕੇ ਗੁਰਪ੍ਰੀਤ ਸਿੰਘ ਕੋਹਲੀ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ, ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਐਸੋਸੀਏਸ਼ਨ 234, ਵਾਰਡ ਨੰਬਰ 46 ਤੋਂ ਕੌਂਸਲਰ ਜਗਤਾਰ ਸਿੰਘ ਤਾਰੀ, ਵਾਰਡ ਨੰਬਰ 51 ਤੋਂ ਕੌਂਸਲਰ ਕਿਰਨ ਅਹੂਜਾ ਅਤੇ ਜਸਬੀਰ ਸਿੰਘ ਬਿੱਟੂ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਘਨੌਰ 'ਚ ਕੇਂਦਰ ਦੀਆਂ ਨੀਤੀਆਂ ਵਿਰੁੱਧ ਹੱਲ੍ਹਾ ਬੋਲ-ਕਿਸਾਨਾਂ ਤੇ ਮਜ਼ਦੂਰਾਂ ਨੇ ਰੋਕਿਆ ਚੱਕਾ ਅਗਲੀ ਖ਼ਬਰ ਮਹਾਰਾਜਾ ਭੁਪਿੰਦਰਾ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਸਾਹਮਣੇ ਹਨ ਵੱਡੀਆਂ ਚੁਣੌਤੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।