ਨਾਭਾ, 14 ਫਰਵਰੀ (ਜਗਨਾਰ ਸਿੰਘ ਦੁਲੱਦੀ)-ਨਾਭਾ ਦੀ ਨਵੀਂ ਅਨਾਜ ਮੰਡੀ ਸਥਿਤ ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਵਿਖੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਅਤੇ ਵੱਖ-ਵੱਖ ਧਾਰਮਿਕ, ਰਾਜਨੀਤਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਤੋਂ ਇਲਾਵਾ ਵਿਸ਼ੇਸ਼ ਤੌਰ 'ਤੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਮੁਲੀਅਤ ਕੀਤੀ | ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਬਲਵੀਰ ਸਿੰਘ ਰਾਜੇਵਾਲ ਵੱਲੋਂ ਜਿਥੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਦੇ ਖਿਲਾਫ ਆਵਾਜ਼ ਉਠਾਉਣ ਲਈ ਜਾਗਰੂਕ ਕੀਤਾ ਗਿਆ ਉੱਥੇ ਹੀ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤ ਅਮਰੀਕਾ ਸਮਝੌਤਾ ਟਰੰਪ ਦੇ ਦਬਾਅ ਦੇ ਤਹਿਤ ਕੀਤਾ ਗਿਆ ਹੈ, ਇਸ ਸਮਝੌਤੇ ਨਾਲ ਭਾਰਤ ਖਾਸ ਕਰਕੇ ਪੰਜਾਬ ਨੂੰ ਵੱਡਾ ਨੁਕਸਾਨ ਹੋਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੁਝ ਛੁਪਾ ਰਹੀ ਹੈ, ਕੇਂਦਰ ਸਰਕਾਰ ਨੂੰ ਲੋਕ ਸਭਾ ਵਿੱਚ ਲੋਕਾਂ ਸਾਹਮਣੇ ਸਾਰਾ ਕੁਝ ਸਪੱਸ਼ਟ ਕਰਨਾ ਚਾਹੀਦਾ ਹੈ | ਜਦੋਂ ਸੀਚੇਵਾਲ ਵਲੋਂ ਲੋਕ ਸਭਾ ਵਿਚ ਪੁੱਛੇ ਸਵਾਲ ਸੰਬੰਧੀ ਉਨ੍ਹਾਂ ਨੂੰ ਪੁੱਛਿਆ ਗਿਆ ਤਾਂ ਰਾਜੇਵਾਲ ਨੇ ਕਿਹਾ ਕਿ ਪੰਜਾਬ ਦਾ ਪਾਣੀ ਬੇਹੱਦ ਪ੍ਰਦੂਸ਼ਿਤ ਹੋ ਚੁੱਕਿਆ ਹੈ ਪਾਣੀ ਵਿੱਚ ਯੂਰੇਨੀਅਮ, ਫਲੋਰਾਈਡ, ਵਰਗੇ ਹੋਰ ਹੈਵੀ ਮੈਟਲਜ ਵਧੇਰੇ ਮਾਤਰਾ ਵਿੱਚ ਹਨ ਜੋ ਕਿ ਬਿਮਾਰੀਆਂ ਦਾ ਘਰ ਹੈ ਉਨ੍ਹਾਂ ਕਿਹਾ ਕਿ ਜਿਵੇਂ ਸਰਕਾਰ ਵਲੋਂ ਚੰਡੀਗੜ੍ਹ ਮੁਹਾਲੀ ਆਦਿ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ ਜਾਂਦਾ ਹੈ ਉਸੇ ਤਰ੍ਹਾਂ ਸਾਰੇ ਪੰਜਾਬ ਵਿਚ ਹਰ ਘਰ ਨੂੰ ਸਾਫ ਪਾਣੀ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ | ਇਸ ਮੌਕੇ ਓੰਕਾਰ ਸਿੰਘ ਅਗੌਲ ਜਨਰਲ ਸਕੱਤਰ ਪੰਜਾਬ, ਘੁੰਮਣ ਸਿੰਘ ਰਾਜਗੜ੍ਹ ਸੂਬਾ ਸਕੱਤਰ, ਨੇਕ ਸਿੰਘ ਖੋਖ ਸੀਨੀਅਰ ਸੂਬਾ ਮੀਤ ਪ੍ਰਧਾਨ, ਅੱਛਰਾ ਸਿੰਘ ਭੋਜੋ ਮਾਜਰੀ ਬਲਾਕ ਪ੍ਰਧਾਨ, ਅਵਤਾਰ ਸਿੰਘ ਕੈਦੂਪੁਰ ਸਾਬਕਾ ਬਲਾਕ ਪ੍ਰਧਾਨ,ਕਰਮਜੀਤ ਸਿੰਘ ਪ੍ਰਧਾਨ ਆੜਤੀਆ ਐਸੋਸੀਏਸ਼ਨ ਅਨਾਜ ਮੰਡੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ