19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਸਟੇਟ ਪੱਧਰੀ ਟੀਚਰ ਫੈਸਟ 'ਚ ਪਟਿਆਲਾ ਦੇ ਅਧਿਆਪਕਾਂ ਨੇ ਮਾਰੀ ਬਾਜ਼ੀ

ਅਜੀਤ ਡੈਸਕ 15-02-2026
ਪਟਿਆਲਾ, 14 ਫਰਵਰੀ (ਮਨਦੀਪ ਸਿੰਘ ਖਰੌੜ)-ਪੰਜਾਬ ਟੀਚਰ ਫੈਸਟ ਵਿੱਚ ਪਟਿਆਲਾ ਜ਼ਿਲ੍ਹੇ ਦੇ ਅਧਿਆਪਕਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ¢ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਪਟਿਆਲਾ ਸੰਜੀਵ ਸ਼ਰਮਾ ਅਤੇ ਜ਼ਿਲਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਦੀ ਅਗਵਾਈ ਹੇਠ, ਪਟਿਆਲਾ ਨੇ ਜ਼ਿਲ੍ਹਾ ਪੱਧਰ 'ਤੇ ਸਾਰੀਆਂ 10 ਸ਼੍ਰੇਣੀਆਂ ਵਿਚ ਪਹਿਲਾ ਸਥਾਨ ਹਾਸਲ ਕਰਕੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਏ ਰਾਜ ਪੱਧਰੀ ਮੁਕਾਬਲਿਆਂ ਵਿੱਚ ਪ੍ਰਵੇਸ਼ ਕੀਤਾ ਸੀ¢ ਰਾਜ ਪੱਧਰੀ ਮੁਕਾਬਲਿਆਂ ਵਿੱਚ ਪਟਿਆਲਾ ਦੇ ਅਧਿਆਪਕਾਂ ਨੇ ਕਈ ਅਹਿਮ ਮੱਲਾਂ ਮਾਰੀਆਂ¢ ਜਿਸ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਕਾਲਾ ਦੇ ਕੰਪਿਊਟਰ ਫੈਕਲਟੀ ਦਲਬੀਰ ਸਿੰਘ ਨੇ ਆਈ.ਟੀ. ਟੂਲਜ਼ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ¢ ਇਸੇ ਤਰ੍ਹਾਂ ਸਕੂਲ ਆਫ਼ ਐਮੀਨੈਂਸ ਭੁਨਰਹੇੜੀ ਦੀ ਗੁਰਕਿਰਨ ਕÏਰ (ਮੈਥ ਮਿਸਟ੍ਰੈਸ) ਨੇ ਟੀਚਿੰਗ ਏਡਜ਼ ਵਿੱਚ ਦੂਜਾ ਸਥਾਨ ਹਾਸਲ ਕੀਤਾ¢ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਕਟੋਰੀਆ ਦੀ ਅਨੂ ਗਰਗ (ਐੱਸ.ਐੱਸ. ਮਿਸਟ੍ਰੈਸ) ਨੇ ਮੈਨੂਅਲ ਗੇਮਜ਼ ਵਿੱਚ ਅਤੇ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ ਦੀ ਰਾਜਦੀਪ ਕÏਰ (ਸਾਇੰਸ ਮਿਸਟ੍ਰੈਸ) ਨੇ ਸਾਇੰਸ ਐਪਲੀਕੇਸ਼ਨ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਜ਼ਿਲ੍ਹੇ ਦਾ ਨਾਮ ਰÏਸ਼ਨ ਕੀਤਾ¢ ਇਹ ਪ੍ਰਾਪਤੀਆਂ ਪਟਿਆਲਾ ਦੇ ਅਧਿਆਪਕਾਂ ਦੀ ਸਿੱਖਿਆ ਵਿੱਚ ਆਧੁਨਿਕ ਅਤੇ ਨਵੀਨਤਮ ਤਰੀਕਿਆਂ ਨੂੰ ਅਪਣਾਉਣ ਦੀ ਲਗਨ ਨੂੰ ਦਰਸਾਉਂਦੀਆਂ ਹਨ¢ ਇਸ ਮÏਕੇ ਗੱਲਬਾਤ ਕਰਦਿਆਂ ਜੇਤੂ ਅਧਿਆਪਕਾਂ ਨੇ ਕਿਹਾ ਕਿ ਰਾਜ ਪੱਧਰ 'ਤੇ ਪੁਜ਼ੀਸ਼ਨਾਂ ਹਾਸਿਲ ਹੋਣ ਨਾਲ ਭਵਿੱਖ ਵਿੱਚ ਉਹ ਹੋਰ ਵੀ ਲਗਨ ਅਤੇ ਮਿਹਨਤ ਨਾਲ ਆਪੋ ਆਪਣੇ ਕਾਰਜ ਕਰਨਗੇ¢ ਰਾਜ ਪੱਧਰੀ ਟੀਚਰ ਫੈਸਟ ਦÏਰਾਨ ਜੇਤੂ ਅਧਿਆਪਕਾਂ ਨੂੰ ਜ਼ਿਲਾ ਸਿੱਖਿਆ ਅਫਸਰ ਸੰਜੀਵ ਸ਼ਰਮਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸ਼ਰਮਾ ਅਤੇ ਸਬੰਧਿਤ ਸਕੂਲਾਂ ਦੇ ਪਿ੍ੰਸੀਪਲ ਸਾਹਿਬਾਨ ਨੇ ਵਧਾਈ ਦਿੰਦਿਆਂ ਅਧਿਆਪਕਾਂ ਦੇ ਕੰਮ ਦੀ ਸ਼ਲਾਘਾ ਕੀਤੀ¢
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 14ਵਾਂ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਡੋਨਾਲਡ ਟਰੰਪ ਨੂੰ ਥਾਣੇਦਾਰ ਮੰਨ ਕੇ ਕੀਤਾ ਭਾਰਤ ਅਤੇ ਅਮਰੀਕਾ ਸਮਝੌਤਾ-ਬਲਬੀਰ ਸਿੰਘ ਰਾਜੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।