ਨਾਭਾ, 14 ਫਰਵਰੀ (ਕਰਮਜੀਤ ਸਿੰਘ, ਜਗਨਾਰ ਸਿੰਘ ਦੁਲੱਦੀ)-ਯੂਥ ਕਲਚਰ ਐਂਡ ਵੈਲਫੇਅਰ ਕਲੱਬ ਨਾਭਾ ਵਲੋਂ ਆਜ਼ਾਦ ਵੈਲਫੇਅਰ ਐਂਡ ਸਪੋਰਟਸ ਕਲੱਬ ਰਜਿ (ਨਾਭਾ ਕਬੱਡੀ ਕੱਪ) ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਨਗਰ, ਨਾਭਾ ਵਿਖੇ 14ਵਾਂ ਸਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੰਤ ਬਾਬਾ ਦਲਬਾਰਾ ਸਿੰਘ ਰੋਹੀਸਰ ਸਾਹਿਬ ਮਾਲੋਵਾਲ ਵਾਲਿਆਂ ਨੇ ਕਥਾ ਕੀਰਤਨ ਜ਼ਰੀਏ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਉਨ੍ਹਾਂ ਦੀ ਬਾਣੀ ਤੋਂ ਸਾਨੂੰ ਸੇਧ ਲੈ ਦੀ ਲੋੜ ਹੈ | ਇਸ? ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਬਾਬਾ ਬਲਜਿੰਦਰ ਸਿੰਘ ਨੇ ਵੀ ਕਥਾ ਕੀਰਤਨ ਜ਼ਰੀਏ ਆਪਣੀ ਹਾਜਰੀ ਭਰੀ | ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਮੁੱਚੇ ਪ੍ਰਬੰਧਕਾਂ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਚਰਨ ਸਿੰਘ ਐਮ.ਡੀ. ਮਲਕੀਤ ਕੰਬਾਈਨ ਐਗਰੋਟੈਕ ਇੰਡਸਟਰੀ, ਜਥੇਦਾਰ ਲਾਲ ਸਿੰਘ ਰਣਜੀਤਗੜ੍ਹ, ਸੰਤ ਬਾਬਾ ਦਾਰਾ ਸਿੰਘ ਮੂਲਾਬੱਧਾ ਵਾਲੇ, ਬਾਬਾ ਜਗਜੀਤ ਸਿੰਘ ਕਕਰਾਲਾ, ਭਾਈ ਨਿਰਮਲ ਸਿੰਘ ਉੱਧਾ, ਮਾ. ਅਮਰ ਸਿੰਘ ਟੋਡਰਵਾਲ, ਰਾਮ ਸਿੰਘ ਮਹਿਮੀ, ਗੋਪੀ ਫੈਜਗੜ੍ਹ, ਕੇਵਲ ਸਿੰਘ ਰਣਜੀਤਗੜ੍ਹ ਮੈਂਬਰ ਬਲਾਕ ਸੰਮਤੀ, ਲਾਡੀ ਸੋਹੀ ਸਰਪੰਚ ਰਣਜੀਤਗੜ੍ਹ, ਲਾਲੀ ਫਤਿਹਪੁਰ, ਗੁਰਮੁੱਖ ਸਿੰਘ ਮੋਹਲਗੁਆਰਾ ਸਰਪੰਚ, ਸੁਖਜੀਤ ਸਿੰਘ ਹਾਂਸ, ਦਵਿੰਦਰ ਸਿੰਘ ਥੂਹੀ, ਹਨੀ ਪਹਾੜਪੁਰ, ਹੈਪੀ ਬੁੱਗਾ, ਸੁੱਖੀ ਢੀਂਡਸਾ ਬਿਸਨਗੜ ਸਰਪੰਚ, ਕੁਲਵੰਤ ਸਿੰਘ ਅਟਵਾਲ ਸਰਪੰਚ, ਕੁਲਜੀਤ ਸਿੰਘ ਸਰਪੰਚ ਲੁਹਾਰ ਮਾਜਰਾ, ਗੁਰਚਰਨ ਸਿੰਘ ਲੁਹਾਰ ਮਾਜਰਾ, ਰਾਜਿੰਦਰ ਸਿੰਘ ਫੌਜੀ ਸਰਪੰਚ ਗੁਰਦਿੱਤਪੁਰਾ, ਗੁਰਜੀਤ ਸਿੰਘ ਕੋਟ ਕਲਾਂ, ਬਾਵਾ ਸਿੰਘ ਕਕਰਾਲਾ, ਸੁਖਚੈਨ ਸਿੰਘ ਕੁਲਾਰਾਂ, ਅੰਗਰੇਜ਼ ਸਿੰਘ ਵਾਲੀਆ, ਸੀਨੀਅਰ ਮੀਤ ਪ੍ਰਧਾਨ ਪਰਗਟ ਸਿੰਘ ਗੈਬੀ, ਗੁਰਦੀਪ ਸਿੰਘ ਦੀਪ, ਮਾ. ਸੱਤਪਾਲ ਸਿੰਘ ਚੌਹਾਨ, ਬਿਕਰਮਜੀਤ ਸਿੰਘ ਵਿੱਕੀ, ਹਰਦੀਪ ਸਿੰਘ ਸਹੋਤਾ, ਡਾ. ਜਤਿੰਦਰ ਸਿੰਘ, ਲਾਡੀ ਖਹਿਰਾ, ਬੀਬੀ ਸੁਰਿੰਦਰ ਕੌਰ ਸਾਬਕਾ ਸਰਪੰਚ, ਮਾ. ਦਰਸ਼ਨ ਸਿੰਘ ਮੋਹਲਗੁਆਰਾ, ਦਲਬਾਰਾ ਸਿੰਘ ਟੋਡਰਵਾਲ, ਬਲਵਿੰਦਰ ਸਿੰਘ ਗਰੇਵਾਲ, ਹਰਜਿੰਦਰ ਸਿੰਘ, ਸੁਖਦੇਵ ਸਿੰਘ ਰਾਜੂ, ਗੁਰਮੇਲ ਸਿੰਘ, ਹਰਪ੍ਰੀਤ ਸਿੰਘ ਚੌਹਾਨ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਲਕੇ ਦੀਆਂ ਸੰਗਤਾਂ ਅਤੇ ਪਿੰਡਾਂ ਦੇ ਪੰਚ ਸਰਪੰਚ ਅਤੇ ਹੋਰ ਮੋਹਤਬਰ ਸ਼ਖ਼ਸੀਅਤਾਂ ਮੌਜੂਦ ਸਨ |