ਪਟਿਆਲਾ, 14 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਉਦਯੋਗ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਹਾਤਮਾਂ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਸਟਰੇਸਨ, (ਮੈਗਸਿਪਾ) ਦੇ ਸਹਿਯੋਗ ਨਾਲ ਦਫ਼ਤਰ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਪਟਿਆਲਾ ਵਿਖੇ ਇਕ ਦਿਨਾਂ ਕਪੈਸਟੀ ਬਿਲਡਿੰਗ ਪ੍ਰੋਗਰਾਮ ਅੰਡਰ ਰੈਂਪ ਸਕੀਮ ਤਹਿਤ ਕੈਂਪ ਲਗਵਾਇਆ ਗਿਆ | ਇਸ ਕੈਂਪ ਵਿਚ ਜ਼ਿਲ੍ਹੇ 'ਚ ਸਥਿਤ ਵੱਖ-ਵੱਖ ਥਾਵਾਂ ਜਿਵੇਂ ਕਿ ਰਾਜਪੁਰਾ, ਨਾਭਾ, ਸਮਾਣਾ ਅਤੇ ਪਟਿਆਲਾ ਸ਼ਹਿਰ ਦੇ ਉਦਯੋਗਪਤੀਆਂ ਵਲੋਂ ਵੱਡੇ ਪੱਧਰ 'ਤੇ ਸ਼ਿਰਕਤ ਕੀਤੀ ਗਈ | ਇਸ ਕੈਂਪ 'ਚ ਹਾਜ਼ਰ ਉਦਯੋਗ ਵਿਭਾਗ ਦੇ ਅਧਿਕਾਰੀਆਂ ਅਤੇ ਮੈਗਸਿਪਾ ਦੀ ਟੀਮ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਉਦਯੋਗਾਂ ਸੰਬੰਧੀ ਨਵੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ 'ਤੇ ਕੈਂਪ 'ਚ ਆਏ ਉਦਯੋਗਪਤੀਆਂ ਵਲੋਂ ਪ੍ਰੈੱਸ ਨੂੰ ਜਾਣਕਾਰੀ ਦਿੱਤੀ ਗਈ ਕਿ ਇਸ ਕੈਂਪ ਨੂੰ ਅਟੈਂਡ ਕਰਕੇ ਉਨ੍ਹਾਂ ਨੂੰ ਸਰਕਾਰ ਦੇ ਉਦਯੋਗਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਨਵੇਂ ਉਪਰਾਲਿਆਂ ਬਾਰੇ ਜਾਣਕਾਰੀ ਮਿਲੀ ਹੈ ਅਤੇ ਉਨ੍ਹਾਂ ਕਿਹਾ ਕਿ ਭਵਿੱਖ 'ਚ ਵੀ ਸਰਕਾਰ ਨੂੰ ਅਜਿਹੇ ਪ੍ਰੋਗਰਾਮ ਕਰਵਾਉਂਦੇ ਰਹਿਣਾ ਚਾਹੀਦਾ ਹੈ | ਇਸ ਮੌਕੇ 'ਤੇ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ 'ਤੇ ਆਈ ਟੀਮ 'ਚ ਸੰਜੀਵ ਚੱਡਾ, ਪ੍ਰੋਫੈਸਰ ਐਂਡ ਹੈੱਡ ਮੈਗਸਿਪਾ, ਪ੍ਰੋਫੈਸਰ ਏ.ਕੇ.ਵਸ਼ਿਸ਼ਟ ਸਾਬਕਾ ਡਾਇਰੈਕਟਰ ਯੂ.ਬੀ.ਐੱਸ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸੰਜੀਵ ਗੁਪਤਾ ਸਾਬਕਾ ਸੀ.ਜੀ.ਐਮ (ਇਸਜੂ) ਅਤੇ ਹਿਤੇਸ਼ ਗੁਲ੍ਹਾਟੀ ਮੈਨੇਜਮੈਂਟ ਕੰਸਲਟੈਂਟ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਦੇ ਅਧਿਕਾਰੀਆਂ ਵਲੋਂ ਜਾਣਕਾਰੀ ਦਿੱਤੀ | ਇਸ ਤਰ੍ਹਾਂ ਇਹ ਕੈਂਪ ਸਫਲਤਾ ਪੂਰਵਕ ਨੇਪਰੇ ਚੜਿਆ ਅਤੇ ਜ਼ਿਲ੍ਹਾ ਉਦਯੋਗ ਕੇਂਦਰ, ਪਟਿਆਲਾ ਦੇ ਅਧਿਕਾਰੀਆਂ ਵਲੋਂ ਇਸ ਕੈਂਪ 'ਚ ਸ਼ਾਮਲ ਹੋਣ 'ਤੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ ਗਿਆ |