19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਵਿਧਾਇਕ ਜੌੜਾਮਾਜਰਾ ਨੇ ਪਟਿਆਲਾ-ਮੂਣਕ ਸੜਕ ਦੀ ਮੁਰੰਮਤ ਦਾ ਕੰਮ ਕਰਵਾਇਆ ਸ਼ੁਰੂ

ਅਜੀਤ ਡੈਸਕ 15-02-2026
ਸਮਾਣਾ, 14 ਫਰਵਰੀ (ਸਾਹਿਬ ਸਿੰਘ)-ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪਟਿਆਲਾ-ਸਮਾਣਾ-ਪਾਤੜਾਂ-ਮੂਣਕ ਜਾਣ ਵਾਲੀ ਸੜਕ ਦੀ ਮੁਰੰਮਤ ਕੰਮ ਦੀ ਰਸਮੀ ਸ਼ੁਰੂਆਤ ਕੀਤੀ | ਉਨ੍ਹਾਂ ਦੱਸਿਆ ਕਿ ਸੜਕ ਦੀ ਮੂਣਕ ਤੱਕ ਮੁਰੰਮਤ ਕੀਤੀ ਜਾਵੇਗੀ ਅਤੇ ਇਸ ਪ੍ਰਾਜੈਕਟ 'ਤੇ ਕੁੱਲ 20 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਸੜਕ ਇਲਾਕੇ ਦੇ ਲੋਕਾਂ ਲਈ ਬਹੁਤ ਅਹਿਮ ਹੈ | ਪੰਜਾਬ ਸਰਕਾਰ ਵਲੋਂ ਸੜਕ ਨੂੰ ਟੋਲ ਮੁਕਤ ਕਰਨ ਉਪਰੰਤ ਇਸ 'ਚ ਖੱਡੇ ਪੈ ਗਏ ਸਨ ਅਤੇ ਸੜਕ ਦੀ ਹਾਲਤ ਬਹੁਤ ਖ਼ਰਾਬ ਸੀ, ਜਿਸ ਕਾਰਨ ਆਵਾਜਾਈ 'ਚ ਬਹੁਤ ਮੁਸ਼ਕਲਾਂ ਆਉਂਦੀਆਂ ਸਨ | ਹੁਣ ਇਸ ਦੀ ਮੁਰੰਮਤ ਨਾਲ ਇਹ ਸੜਕ ਸੁਰੱਖਿਅਤ ਅਤੇ ਸੁਚੱਜੀ ਬਣ ਜਾਵੇਗੀ | ਉਨ੍ਹਾਂ ਆਖਿਆ ਕਿ ਲੋਕਾਂ ਨੂੰ ਸੜਕ ਸੰਬੰਧੀ ਸ਼ਿਕਾਇਤਾਂ ਸਨ ਜਿੰਨਾਂ ਨੂੰ ਦੂਰ ਕਰਨਾ ਸਰਕਾਰ ਦਾ ਕੰਮ ਹੈ | ਉਨ੍ਹਾਂ ਆਖਿਆ ਕਿ ਸਰਦੀ ਦਾ ਮੌਸਮ ਹੋਣ ਕਾਰਨ ਸੜਕ ਦੀ ਮੁਰੰਮਤ 'ਚ ਕੁਝ ਦੇਰੀ ਹੋਈ ਹੈ | ਉਨ੍ਹਾਂ ਆਖਿਆ ਕਿ ਇਸ ਸੜਕ ਦੀ ਮੁਰੰਮਤ ਨਾਲ ਆਵਾਜਾਈ ਸੌਖੀ ਹੋਣ ਨਾਲ ਨਾ ਸਿਰਫ ਲੋਕਾਂ ਨੂੰ ਰੋਜ਼ਾਨਾ ਦੇ ਕੰਮਾਂ 'ਚ ਸਹੂਲਤ ਮਿਲੇਗੀ, ਸਗੋਂ ਵਪਾਰ ਵੀ ਵਧੇਗਾ | ਖੇਤੀਬਾੜੀ ਨਾਲ ਜੁੜੇ ਲੋਕਾਂ ਨੂੰ ਆਪਣੀਆਂ ਫ਼ਸਲਾਂ ਅਤੇ ਸਾਮਾਨ ਨੂੰ ਆਸਾਨੀ ਨਾਲ ਮੰਡੀਆਂ ਅਤੇ ਹੋਰ ਥਾਵਾਂ ਤੱਕ ਪਹੁੰਚਾਉਣ 'ਚ ਮਦਦ ਮਿਲੇਗੀ | ਇਸ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਅਤੇ ਸ਼ਹਿਰਾਂ ਵਿਚਕਾਰ ਸੰਪਰਕ ਵਧੇਰੇ ਮਜ਼ਬੂਤ ਹੋਵੇਗਾ | ਵਿਧਾਇਕ ਜੌੜਾਮਾਜਰਾ ਨੇ ਇਸ ਮੌਕੇ 'ਆਪ' ਸਰਕਾਰ ਦੀ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਹਲਕੇ 'ਚ ਹੋਰ ਵੀ ਕਈ ਵਿਕਾਸ ਕੰਮ ਜਲਦੀ ਸ਼ੁਰੂ ਕੀਤੇ ਜਾਣਗੇ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਾਜੈਕਟ 'ਚ ਸਹਿਯੋਗ ਦੇਣ ਅਤੇ ਸੜਕ ਨੂੰ ਸਾਫ਼-ਸੁਥਰਾ ਰੱਖਣ 'ਚ ਮਦਦ ਕਰਨ |
ਪਿਛਲੀ ਖ਼ਬਰ ਮਾਡਰਨ ਨਾਭਾ ਪਬਲਿਕ ਸਕੂਲ ਵਿਖੇ ਵਿਦਾਇਗੀ ਸਮਾਗਮ ਕਰਵਾਇਆ ਅਗਲੀ ਖ਼ਬਰ ਨਵਰਾਤਰਿਆਂ 'ਤੇ ਦੁਰਗਾ ਅਸ਼ਟਮੀ ਮਨਾਉਣ ਸੰਬੰਧੀ ਐਡਵਾਈਜ਼ਰੀ ਮੈਨੇਜਿੰਗ ਕਮੇਟੀ ਵਲੋਂ ਤਿਆਰੀਆਂ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।