19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮਦਰ ਟੈਰੇਸਾ ਸਕੂਲ 'ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅਜੀਤ ਡੈਸਕ 15-02-2026
ਦੇਵੀਗੜ੍ਹ, 14 ਫਰਵਰੀ (ਰਾਜਿੰਦਰ ਸਿੰਘ ਮੌਜੀ)-ਮਦਰ ਟੈਰਸਾ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ, ਐਹਿਰੂ ਕਲਾਂ ਵਿਖੇ ਅੱਜ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਸਮਾਰੋਹ ਵਿਚ ਸਕੂਲ ਦੇ ਡਾਇਰੈਕਟਰ ਵਿਕਰਮਜੀਤ ਸਿੰਘ, ਕਸ਼ਮੀਰ ਸਿੰਘ ਅਤੇ ਦਰਸ਼ਨ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਹੋਈ | ਵਿਦਿਆਰਥਣਾਂ ਨੇ ਹਰਿਆਣਵੀ ਡਾਂਸ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ, ਉੱਥੇ ਹੀ ਮੁੰਡਿਆਂ ਵਲੋਂ ਪੇਸ਼ ਕੀਤੇ ਗਏ ਜੋਸ਼ੀਲੇ ਭੰਗੜੇ ਨੇ ਮਾਹੌਲ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ | ਇਸ ਮੌਕੇ ਅਧਿਆਪਕਾਵਾਂ ਕੰਵਲਜੀਤ ਕੌਰ, ਪਿ੍ਅੰਕਾ ਅਤੇ ਸਿਮਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨੇ ਬੱਚਿਆਂ ਨੂੰ ਜੀਵਨ ਵਿਚ ਮਿਹਨਤ, ਅਨੁਸ਼ਾਸਨ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਸਟੇਜ ਸੰਚਾਲਨ ਦੀ ਜ਼ਿੰਮੇਵਾਰੀ ਮਿਸ ਕੰਵਲਜੀਤ ਕੌਰ ਨੇ ਬਾਖੂਬੀ ਨਿਭਾਈ, ਜਦਕਿ ਮਿਸ ਪੂਜਾ, ਮਿਸ ਵਰਸ਼ਾ ਅਤੇ ਮਿਸ ਨੀਤੂ ਨੇ ਅਨੁਸ਼ਾਸਨ ਬਣਾਈ ਰੱਖਣ ਵਿਚ ਸਹਿਯੋਗ ਦਿੱਤਾ | ਸਮਾਰੋਹ ਦੇ ਅੰਤ ਵਿੱਚ ਡਾਇਰੈਕਟਰ ਵਿਕਰਮਜੀਤ ਸਿੰਘ ਅਤੇ ਕਸ਼ਮੀਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਣਾਦਾਇਕ ਸੰਦੇਸ਼ ਦਿੱਤਾ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਹੌਸਲਾ ਵਧਾਇਆ | ਇਸ ਉਪਰੰਤ ਕੇਕ ਕੱਟ ਕੇ ਵਿਦਿਆਰਥੀਆਂ ਨੇ ਇੱਕ-ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ |
ਪਿਛਲੀ ਖ਼ਬਰ ਏਅਰੋ ਸ਼ੋਅ 'ਚ ਹਵਾਈ ਜਹਾਜ਼ ਮਾਡਲਾਂ ਦੇ ਕਰਤਬਾਂ ਨੇ ਕੀਲੇ ਦਰਸ਼ਕ ਅਗਲੀ ਖ਼ਬਰ ਮਾਡਰਨ ਨਾਭਾ ਪਬਲਿਕ ਸਕੂਲ ਵਿਖੇ ਵਿਦਾਇਗੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।