19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਆਮ ਖ਼ਾਸ ਬਾਗ਼ ਵਿਖੇ ਲੱਗਿਆ ਪੰਜਾਬ ਸਖੀ ਸ਼ਕਤੀ ਮੇਲਾ ਸਫਲਤਾਪੂਰਵਕ ਸੰਪੰਨ

ਅਜੀਤ ਡੈਸਕ 15-02-2026
ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਦੇ ਯਤਨਾਂ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਫ਼ਤਹਿਗੜ੍ਹ ਸਾਹਿਬ ਵਲੋਂ ਪੰਜਾਬ ਸਖੀ ਸ਼ਕਤੀ ਮੇਲੇ ਦਾ ਆਯੋਜਨ ਆਮ ਖ਼ਾਸ ਬਾਗ਼ ਸਰਹਿੰਦ ਵਿਖੇ 10 ਫਰਵਰੀ ਤੋਂ ਲੈ ਕੇ 13 ਫਰਵਰੀ ਤੱਕ ਕਰਵਾਇਆ ਗਿਆ¢ ਮੇਲੇ ਦੇ ਅਖ਼ੀਰਲੇ ਦਿਨ ਵੱਡੀ ਗਿਣਤੀ ਵਿਚ ਜ਼ਿਲ੍ਹਾ ਵਾਸੀਆਂ ਨੇ ਮੇਲੇ ਦਾ ਆਨੰਦ ਮਾਣਿਆ¢ ਸਖੀ ਸ਼ਕਤੀ ਮੇਲਾ ਆਪਣੀ ਅਮਿੱਟ ਯਾਦਾਂ ਛੱਡਦਾ ਹੋਇਆ ਸਫਲਤਾਪੂਰਵਕ ਸੰਪੰਨ ਹੋਇਆ¢ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਮੇਲੇ ਲਈ ਬਹੁਤ ਵਧੀਆ ਪ੍ਰਬੰਧ ਕੀਤੇ ਗਏ ਸਨ, ਜਿਸ ਸਦਕਾ ਪੰਜਾਬ ਸਖੀ ਸ਼ਕਤੀ ਮੇਲਾ ਆਪਣੇ ਸਿਖਰ 'ਤੇ ਪਹੁੰਚਿਆ¢ ਇਸ ਮੇਲੇ ਵਿਚ ਜਿੱਥੇ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚੋਂ ਸ਼ਿਲਕਾਪਰ ਤੇ ਸੈੱਲਫ਼ ਹੈਲਪ ਗਰੁੱਪ ਅਤੇ ਸ਼ਿਲਪਕਾਰ ਆਪਣੇ ਉਤਪਾਦ ਲੈ ਕੇ ਸ਼ਾਮਿਲ ਹੋਏ ਸਨ¢ ਜਿਨ੍ਹਾਂ ਵਿਚ ਕਸ਼ਮੀਰ ਦੀਆਂ ਖਾਣ-ਪੀਣ ਦੀਆਂ ਵਸਤਾਂ ਸਮੇਤ ਕੱਪੜੇ ਅਤੇ ਫ਼ਰਨੀਚਰ ਦੀਆਂ ਸਟਾਲਾਂ ਦਾ ਜ਼ਿਲ੍ਹਾ ਵਾਸੀਆਂ ਨੇ ਖ਼ਰੀਦਦਾਰੀ ਦੇ ਨਾਲ-ਨਾਲ ਮੇਲੇ ਦਾ ਆਨੰਦ ਮਾਣਿਆ¢ ਧਾਲੀਵਾਲ ਨੇ ਦੱਸਿਆ ਕਿ ਜਿਹੜੀਆਂ ਔਰਤਾਂ ਪਿੰਡਾਂ ਵਿਚ ਘਰਾਂ ਵਿਚ ਬੈਠ ਕੇ ਹੱਥੀ ਕਲਾਕਾਰੀ ਦਾ ਕੰਮ ਕਰਦੀਆਂ ਹਨ, ਉਨ੍ਹਾਂ ਲਈ ਇਹ ਮੇਲਾ ਆਪਣਾ ਹੁਨਰ ਦਿਖਾਉਣ ਲਈ ਬਹੁਤ ਵਧੀਆ ਰਿਹਾ, ਜਿਸ ਦਾ ਫ਼ਾਇਦਾ ਹੱਥੀ ਕੰਮ ਕਰਨ ਵਾਲੀਆਂ ਔਰਤਾਂ ਨੇ ਉਠਾਇਆ¢ ਉਨ੍ਹਾਂ ਕਿਹਾ ਕਿ ਇਸ ਮੇਲੇ ਦੇ ਅਖ਼ੀਰਲੇ ਦਿਨ ਲੋਕਾਂ ਦਾ ਭਾਰੀ ਇਕੱਠ ਤੇ ਉਤਸ਼ਾਹ ਦੇਖਣ ਨੂੰ ਮਿਲਿਆ¢ ਇਸ ਮੇਲੇ ਵਿਚ ਲੋਕਾਂ ਨੂੰ ਆਪਣੇ ਕਿੱਤਿਆਂ ਨੂੰ ਹੋਰ ਨਿਖਾਰਨ ਲਈ ਸੁਝਾਅ ਵੀ ਮਿਲੇ¢ ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਪੰਜਾਬ ਦੇ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ¢
ਪਿਛਲੀ ਖ਼ਬਰ ਅਕਾਲੀ ਦਲ ਦੇ ਨਵੇਂ ਹਲਕਾ ਇੰਚਾਰਜ ਬਲਜੀਤ ਭੁੱਟਾ ਦਾ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਪੀਲੀ ਕੁੰਗੀ ਤੋਂ ਬਚਾਅ ਬਾਰੇ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।