ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਵ ਨਿਯੁਕਤ ਇੰਚਾਰਜ ਬਲਜੀਤ ਸਿੰਘ ਭੁੱਟਾ ਦਾ ਪਿੰਡ ਛਲੇੜੀ ਕਲਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਗਰ ਸਰਹਿੰਦ ਵਿਖੇ ਇਲਾਕੇ ਦੀਆਂ ਮੁਹਤਬਰ ਸ਼ਖ਼ਸੀਅਤਾਂ ਵਲੋਂ ਵਿਸ਼ੇਸ਼ ਸਨਮਾਨ ਕਰਕੇ ਉਨ੍ਹਾਂ ਨੂੰ ਪਾਰਟੀ ਵਿਚ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਵਧਾਈ ਦਿੱਤੀ ਗਈ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ ਦਾ ਭਰੋਸਾ ਦਿਵਾਇਆ | ਇਸ ਮੌਕੇ ਸ. ਭੁੱਟਾ ਨੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਵਕਤ ਪੰਜਾਬ ਨੂੰ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਬਾਹਰੋਂ ਆ ਕੇ ਲੋਕ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਬਹੁਤ ਵੱਡਾ ਨੁਕਸਾਨ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਪੰਜਾਬ ਅੰਦਰ ਜਦੋਂ ਵੀ ਕੋਈ ਮੁਸ਼ਕਿਲ ਆਈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਮੋਹਰੀ ਹੋ ਕੇ ਮੋਰਚੇ ਲਗਾਏ | ਇਸ ਲਈ ਪੰਜਾਬ ਨੂੰ ਬਾਹਰਲੇ ਧਾੜਵੀਆਂ ਤੋਂ ਬਚਾਉਣ ਲਈ ਅਕਾਲੀ ਦਲ ਨੂੰ ਸਿਆਸੀ ਤੌਰ 'ਤੇ ਮਜ਼ਬੂਤ ਕਰਨ ਦੀ ਲੋੜ ਹੈ | ਇਸ ਮੌਕੇ ਮਾਸਟਰ ਰਤਨ ਸਿੰਘ, ਨਿਰਭੈ ਸਿੰਘ ਸਾਬਕਾ ਮੈਨੇਜਰ, ਸੁਖਦੇਵ ਸਿੰਘ ਜਨਾਗਲ ਰਿਟਾਇਰ ਜੱਜ, ਕਰਨੈਲ ਸਿੰਘ, ਪਲਵਿੰਦਰ ਸਿੰਘ ਚੀਮਾ, ਚਰਨਜੀਤ ਸਿੰਘ ਛਲੇੜੀ ਕਲਾਂ, ਰਣਧੀਰ ਸਿੰਘ, ਧਰਮਿੰਦਰ ਸਿੰਘ ਸਾਬਕਾ ਪਿ੍ੰਸੀਪਲ, ਲਾਲ ਸਿੰਘ, ਕੁਲਵੀਰ ਸਿੰਘ, ਸੁਖਵਿੰਦਰ ਸਿੰਘ ਸੈਣੀ, ਸੱਜਣ ਸਿੰਘ ਖੇੜਾ, ਗੁਰਪਿੰਦਰ ਸਿੰਘ, ਸਤਨਾਮ ਸਿੰਘ, ਅੰਮਿ੍ਤਪਾਲ ਸਿੰਘ, ਬਲਜਿੰਦਰ ਸਿੰਘ, ਗਿਆਨ ਸਿੰਘ, ਰਵਿੰਦਰ ਸਿੰਘ ਹੈਪੀ, ਅਰਵਿੰਦਰ ਸਿੰਘ ਨਾਗਰਾ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਅਮਰੀਕ ਸਿੰਘ, ਰਵੀ, ਰਸ਼ਪਾਲ ਸਿੰਘ, ਬਾਵਾ ਸਿੰਘ, ਸੰਦੀਪ ਸਿੰਘ, ਕਰਮਜੀਤ ਸਿੰਘ ਫ਼ੌਜੀ, ਅਮਨਦੀਪ ਸਿੰਘ, ਪ੍ਰਕਾਸ਼ ਸਿੰਘ, ਗੁਰਮੀਤ ਸਿੰਘ, ਕਰਮਜੀਤ ਸਿੰਘ, ਜਰਨੈਲ ਸਿੰਘ, ਲਾਲੀ ਵੀ ਹਾਜ਼ਰ ਸਨ |