19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮਹਾਂਸ਼ਿਵਰਾਤਰੀ ਨੂੰ ਸਮਰਿਪਤ ਸ੍ਰੀ ਮਹਾਂ ਸ਼ਿਵਪੁਰਾਣ ਕਥਾ ਕਰਵਾਈ

ਅਜੀਤ ਡੈਸਕ 15-02-2026
ਫ਼ਤਹਿਗੜ੍ਹ ਸਾਹਿਬ, 14 ਫਰਵਰੀ (ਬਲਜਿੰਦਰ ਸਿੰਘ)-ਸਰਹਿੰਦ ਦੇ ਸ੍ਰੀ ਸਨਾਤਨ ਧਰਮ ਮੰਦਿਰ ਵਿਚ 15 ਫਰਵਰੀ ਨੂੰ ਮਨਾਈ ਜਾਣ ਵਾਲੀ ਮਹਾਂਸ਼ਿਵਰਾਤਰੀ ਦੇ ਤਿਉਹਾਰ ਸਬੰਧੀ ਮਹਾਂਸ਼ਿਵ ਪੁਰਾਣ ਦੀ ਕਥਾ ਦਾ ਆਯੋਜਨ ਕੀਤਾ ਜਾ ਰਿਹਾ ਹੈ | ਕਥਾ ਦੌਰਾਨ ਮੰਦਿਰ ਦੇ ਮੁੱਖ ਪੁਜਾਰੀ ਆਚਾਰੀਆ ਯੋਗਰਾਜ ਨੇ ਕਿਹਾ ਕਿ ਸਾਰਿਆਂ ਨੂੰ ਪ੍ਰਮਾਤਮਾ ਵਿਚ ਵਿਸ਼ਵਾਸ ਰੱਖਣਾ ਚਾਹੀਦਾ ਹੈ |
ਭਗਵਾਨ ਸ਼ਿਵ ਦਾ ਆਸ਼ੀਰਵਾਦ ਸਾਰਿਆਂ 'ਤੇ ਹੈ ਅਤੇ ਜੋ ਕੋਈ ਵੀ ਸੱਚੇ ਦਿਲ ਨਾਲ ਉਨ੍ਹਾਂ ਦੀ ਪੂਜਾ ਕਰਦਾ ਹੈ, ਉਹ ਆਪਣੀਆਂ ਸਾਰੀਆਂ ਇੱਛਾਵਾਂ ਪੂਰੀਆਂ ਕਰਦਾ ਹੈ | ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਲੋਭ, ਮੋਹ ਅਤੇ ਅਹੰਕਾਰ ਨੂੰ ਤਿਆਗਣਾ ਚਾਹੀਦਾ ਹੈ ਅਤੇ ਹਮੇਸ਼ਾ ਪ੍ਰਮਾਤਮਾ ਨੂੰ ਯਾਦ ਕਰਦੇ ਹੋਏ ਚੰਗੇ ਕਰਮ ਕਰਨੇ ਚਾਹੀਦੇ ਹਨ | ਆਚਾਰੀਆ ਨੇ ਦੱਸਿਆ ਕਿ ਮਹਾਂਸ਼ਿਵਰਾਤਰੀ ਦਾ ਤਿਉਹਾਰ 15 ਫਰਵਰੀ ਦਿਨ ਐਤਵਾਰ ਨੂੰ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ ਅਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਮੰਦਰ ਕਮੇਟੀ ਵਲੋਂ ਵਰਤ ਰੱਖਣ ਵਾਲੇ ਸ਼ਰਧਾਲੂਆਂ ਲਈ ਵੱਖਰੀ ਲੰਗਰ ਸੇਵਾ ਵੀ ਪ੍ਰਦਾਨ ਕੀਤੀ ਜਾਵੇਗੀ | ਇਸ ਮੌਕੇ ਪੰਡਿਤ ਬਬਲੂ ਸ਼ਰਮਾ, ਪੰਡਿਤ ਅੰਕਿਤ ਸ਼ਰਮਾ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ |
ਪਿਛਲੀ ਖ਼ਬਰ ਭਾਸ਼ਾ ਵਿਭਾਗ ਪੰਜਾਬ ਵਲੋਂ 'ਮਹਿਫ਼ਲ-ਏ-ਸੁਖ਼ਨ' ਨਾਮਕ ਸਮਾਗਮ ਕਰਵਾਇਆ ਅਗਲੀ ਖ਼ਬਰ ਅਕਾਲੀ ਦਲ ਦੇ ਨਵੇਂ ਹਲਕਾ ਇੰਚਾਰਜ ਬਲਜੀਤ ਭੁੱਟਾ ਦਾ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।