ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਬੀ.ਕੇ.ਯੂ. ਸ਼ਾਦੀਪੁਰ ਦੀ ਬੈਠਕ
ਅਜੀਤ ਡੈਸਕ
15-02-2026
ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਅਤੇ ਐੱਸ.ਕੇ.ਐੱਮ. ਦੇ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ | ਉਨ੍ਹਾਂ ਕਿਹਾ ਕਿ ਸਰਕਾਰ ਅਮਰੀਕਾ ਨਾਲ ਸਮਝੌਤੇ ਕਰਕੇ ਦੇਸ਼ ਦੇ ਕਾਰੋਬਾਰਾਂ ਅਤੇ ਖੇਤੀਬਾੜੀ ਨੂੰ ਤਬਾਹ ਕਰਨ ਦੇ ਰਾਹ 'ਤੇ ਹੈ | ਜੇਕਰ ਕੇਂਦਰ ਸਰਕਾਰ ਨੇ ਆਪਣਾ ਅੜੀਅਲ ਵਤੀਰਾ ਨਾ ਛੱਡਿਆ ਅਤੇ ਕਿਸਾਨ ਵਿਰੋਧੀ ਫੈਸਲੇ ਵਾਪਸ ਨਾ ਲਏ, ਤਾਂ 2020 ਵਰਗੇ ਇੱਕ ਹੋਰ ਵੱਡੇ ਅੰਦੋਲਨ ਦੀ ਤਿਆਰੀ ਕੀਤੀ ਜਾ ਰਹੀ ਹੈ | ਸਰਕਾਰ ਨੂੰ ਪਹਿਲਾਂ ਵਾਂਗ ਹੀ ਮੂੰਹ ਦੀ ਖਾਣੀ ਪਵੇਗੀ | ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੁਕਤ ਵਪਾਰ ਸਮਝੌਤੇ ਖੇਤੀਬਾੜੀ ਅਤੇ ਇਸ ਨਾਲ ਸੰਬੰਧਤ ਸਹਾਇਕ ਧੰਦਿਆਂ ਨੂੰ ਅਮਰੀਕਾ ਨਾਲ ਹੋਣ ਵਾਲੇ ਮੁਕਤ ਵਪਾਰ ਸਮਝੌਤਿਆਂ ਤੋਂ ਤੁਰੰਤ ਬਾਹਰ ਰੱਖਿਆ ਜਾਵੇ ਅਤੇ ਕਿਸਾਨ ਜਥੇਬੰਦੀਆਂ ਨਾਲ ਹੋਏ ਸਮਝੌਤੇ ਅਨੁਸਾਰ 'ਬਿਜਲੀ ਸੋਧ ਬਿੱਲ' ਲਾਗੂ ਨਾ ਕੀਤਾ ਜਾਵੇ | ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ, ਅਮਨਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਮੈਨੇਜਰ ਦੀ ਅਗਵਾਈ ਵਿਚ ਪਿੰਡ ਮਸੀਂਗਣ ਦੀ 21 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਕਮੇਟੀ ਨੇ ਜਥੇਬੰਦੀ ਦੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਚੱਲਣ ਦਾ ਭਰੋਸਾ ਦਿੱਤਾ | ਮੀਟਿੰਗ ਵਿਚ ਲਖਵਿੰਦਰ ਸਿੰਘ ਫੌਜੀ, ਹਰਦੀਪ ਸਿੰਘ ਵਿਰਕ, ਸੁਖਵਿੰਦਰ ਸਿੰਘ, ਪ੍ਰਗਟ ਸਿੰਘ, ਮਲਕੀਤ ਸਿੰਘ, ਗੁਰਪ੍ਰੀਤ ਸਿੰਘ, ਹਰਜੀਤ ਸਿੰਘ, ਸੂਬੇਦਾਰ ਬਲਦੇਵ ਸਿੰਘ, ਬਿਕਰਮਜੀਤ ਸਿੰਘ, ਰਣਜੀਤ ਸਿੰਘ, ਲੱਖਾ ਸਿੰਘ ਸੰਧੂ, ਸੰਸਾਰ ਸਿੰਘ ਸੰਧੂ, ਪਾਲ ਸਿੰਘ, ਹਰਮਨ ਸਿੰਘ, ਰਣਜੀਤ ਸਿੰਘ ਅਤੇ ਅਮਰੀਕ ਸਿੰਘ ਸਮੇਤ ਹੋਰ ਕਈ ਆਗੂ ਹਾਜ਼ਰ ਸਨ |