19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਅਧਿਆਪਕਾਂ ਅਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ 'ਨਵੀਂ ਪੁਲਾਂਘ' ਰਾਹੀਂ ਬੱਚਿਆਂ ਨੂੰ ਦਿੱਤਾ ਜਾਵੇਗਾ ਵੱਡਾ ਮੰਚ

ਅਜੀਤ ਡੈਸਕ 15-02-2026
ਭਾਦਸੋਂ, 14 ਫਰਵਰੀ (ਪ੍ਰਦੀਪ ਦੰਦਰਾਲਾ)-ਬਲਾਕ ਭਾਦਸੋਂ-2 ਅਧੀਨ ਆਉਂਦੇ ਸੈਂਟਰ ਜਿੰਦਲਪੁਰ ਅਤੇ ਸੈਂਟਰ ਚਹਿਲ ਅਧੀਨ ਆਉਂਦੇ ਪਿੰਡਾਂ ਤੇ ਅਧਿਆਪਕਾਂ, ਗ੍ਰਾਮ ਪੰਚਾਇਤਾਂ, ਸਕੂਲ ਕਮੇਟੀਆਂ, ਮਾਪਿਆਂ, ਸਹਿਯੋਗੀ ਸੱਜਣਾਂ ਦੇ ਸਾਂਝੇ ਯਤਨਾਂ ਨਾਲ ਪ੍ਰੋਗਰਾਮ ਨਵੀਂ ਪੁਲਾਂਘ 17 ਫਰਵਰੀ ਨੂੰ ਪੰਜਾਬ ਪੈਲੇਸ ਜਿੰਦਲਪੁਰ ਵਿਖੇ ਕਰਵਾਇਆ ਜਾ ਰਿਹਾ | ਇਸ ਪ੍ਰੋਗਰਾਮ ਦੇ ਜਰੀਏ ਜਿੱਥੇ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੀ ਦਾਖਲਾ ਮੁਹਿੰਮ ਨੂੰ ਘਰ ਘਰ ਲਿਜਾਇਆ ਜਾਵੇਗਾ ਅਤੇ ਬੱਚਿਆਂ ਲਈ ਵੱਡਾ ਮੰਚ ਵੀ ਮੁਹੱਈਆ ਕਰਵਾਇਆ ਜਾਵੇਗਾ | ਜਿਸ ਵਿਚ ਉੱਘੇ ਚਿੰਤਕ ਸੀਨੀਅਰ ਪੱਤਰਕਾਰ ਹਮੀਰ ਸਿੰਘ ਮੁੱਖ ਵਕਤਾ ਹੋਣਗੇ | ਇਸ ਮੌਕੇ ਬੱਚਿਆਂ ਦੀ ਹੌਸਲਾ ਅਫਜਾਈ ਕਰਨ ਲਈ ਪ੍ਰਸਿੱਧ ਗਾਇਕ ਮਾਣਕ ਅਲੀ ਪਹੁੰਚ ਰਹੇ ਹਨ | ਇਸ ਪ੍ਰੋਗਰਾਮ ਦਾ ਉਦਘਾਟਨ ਮਨਪ੍ਰੀਤ ਸਿੰਘ ਕਰਤਾਰ ਕੰਬਾਈਨ ਭਾਦਸੋਂ ਤੇ ਬਲਵਿੰਦਰ ਸਿੰਘ ਵਲੋਂ ਕੀਤਾ ਜਾਵੇਗਾ | ਪ੍ਰੋਗਰਾਮ ਵਿਚ ਡਾ. ਸੰਕਰ ਚੌਧਰੀ ਸਹਾਇਕ ਡਾਇਰੈਕਟਰ ਐਸ.ਸੀ.ਈ.ਆਰ.ਟੀ ਪੰਜਾਬ, ਜਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਟਿਆਲਾ ਸ਼ਾਲੂ ਮਹਿਰਾ, ਉਪ ਜਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਟਿਆਲਾ ਮਨਵਿੰਦਰ ਕੌਰ ਭੁੱਲਰ ਅਤੇ ਬੀ.ਪੀ.ਈ.ਓ. ਭਾਦਸੋਂ ਜਗਜੀਤ ਸਿੰਘ ਨੌਹਰਾ ਵੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਨਗੇ | ਇਸ ਪ੍ਰੋਗਰਾਮ ਦੀ ਜਾਣਕਾਰੀ ਦਿੰਦਿਆਂ ਸੀਐੱਚਟੀ ਗੁਰਪ੍ਰੀਤ ਸਿੰਘ ਜਿੰਦਲਪੁਰ ਅਤੇ ਜਸਪਾਲ ਸਿੰਘ ਚਹਿਲ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਚ ਛੁਪੇ ਹੋਏ ਹੁਨਰ ਨੂੰ ਲੋਕਾਂ ਸਾਹਮਣੇ ਪੇਸ਼ਕਾਰੀ ਰੂਪ 'ਚ ਦਿਖਾਇਆ ਜਾਵੇਗਾ | ਜਿਸ ਵਿਚ ਕੋਰੀਓਗਰਾਫੀ ,ਗਿੱਧਾ, ਭੰਗੜਾ ,ਨਾਟਕ ਤੇ ਸੋਲੋ ਗੀਤ ਆਦਿ ਪੇਸ਼ਕਾਰੀਆਂ ਬੱਚਿਆਂ ਵਲੋਂ ਪੇਸ਼ ਕੀਤੀਆਂ ਜਾਣਗੀਆਂ | ਇਸ ਮੌਕੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਜਾਵੇਗਾ | ਇਸ ਪ੍ਰੋਗਰਾਮ ਦੀਆਂ ਤਿਆਰੀਆਂ ਲਈ ਦੋਵੇਂ ਸੈਂਟਰਾਂ ਦੇ ਅਧੀਨ ਆਉਂਦੇ 18 ਪਿੰਡਾਂ ਵਿਚ ਘਰ-ਘਰ ਜਾ ਕੇ ਸੱਦਾ ਪੱਤਰ ਵੀ ਵੰਡਿਆ ਗਿਆ ਹੈ | ਦੋਵੇਂ ਸੈਂਟਰਾਂ ਦੀ ਸਾਂਝੀ ਮੀਟਿੰਗ ਦੌਰਾਨ ਇਕੱਠੇ ਹੋਏ ਇੰਚਾਰਜਾਂ ਵਲੋਂ ਪ੍ਰੋਗਰਾਮ ਦਾ ਪੋਸਟਰ ਵੀ ਜਾਰੀ ਕੀਤਾ ਗਿਆ |
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਜ਼ੀਰੋ ਟੌਲਰੈਂਸ ਦਾਅ 'ਤੇ ਅਗਲੀ ਖ਼ਬਰ 'ਆਪ' ਸਰਕਾਰ ਚਾਹ ਦੀ ਚੁਸਕੀ ਨਾਲ ਕਰੇਗੀ ਮੁਸ਼ਕਲਾਂ ਦਾ ਹੱਲ-ਚੇਅਰਮੈਨ ਸੂਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।