23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਭਾਸ਼ਾ ਵਿਭਾਗ ਨੇ ਪੰਜਾਬ ਭਵਨ 'ਚ ਸੁਸ਼ੋਭਿਤ ਕੀਤੀਆਂ 20 ਦਾਨਿਸ਼ਵਰਾਂ ਦੀਆਂ ਤਸਵੀਰਾਂ

ਅਜੀਤ ਡੈਸਕ 18-02-2026
ਪਟਿਆਲਾ 17 ਫਰਵਰੀ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਵਲੋਂ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ 'ਚ ਪਿਛਲੇ ਸਾਲ ਤੋਂ ਦਿੱਲੀ ਦੇ ਪੰਜਾਬ ਭਵਨ 'ਚ ਪੰਜਾਬੀ ਦਾਨਿਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ ਕਰਨ ਦੇ ਕਾਰਜ ਤਹਿਤ ਪਹਿਲਾਂ ਲਗਾਈਆਂ ਲਗਭਗ 40 ਤਸਵੀਰਾਂ ਤੋਂ ਬਾਅਦ 20 ਹੋਰ ਸਵਰਗੀ ਲੇਖਕਾਂ ਅਤੇ ਵਿਦਵਾਨਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ | ਜਿਨ੍ਹਾਂ 'ਚ ਪਿ੍ੰਸੀਪਲ ਤੇਜਾ ਸਿੰਘ, ਗਿਆਨੀ ਸੋਹਣ ਸਿੰਘ ਸੀਤਲ, ਡਾ. ਦੀਵਾਨ ਸਿੰਘ ਕਾਲ਼ੇਪਾਣੀ, ਪਿ੍ੰਸੀਪਲ ਸੁਜਾਨ ਸਿੰਘ, ਜਸਵੰਤ ਸਿੰਘ ਕੰਵਲ, ਨਾਨਕ ਸਿੰਘ, ਡਾ. ਹਰਭਜਨ ਸਿੰਘ, ਦਲੀਪ ਕੌਰ ਟਿਵਾਣਾ, ਬਲਰਾਜ ਸਾਹਨੀ, ਬਾਵਾ ਬੁੱਧ ਸਿੰਘ, ਸੁਖਵੰਤ ਕੌਰ ਮਾਨ, ਮਹਿੰਦਰ ਸਿੰਘ ਸਰਨਾ, ਜਨਾਬ ਦੀਪਕ ਜੈਤੋਈ, ਮਹਿੰਦਰ ਕੌਰ ਗਿੱਲ, ਰਾਮ ਸਰੂਪ ਅਣਖੀ, ਡਾ. ਰਤਨ ਸਿੰਘ ਜੱਗੀ, ਮੋਹਨਜੀਤ, ਪਰਮਿੰਦਰਜੀਤ ਅਤੇ ਪ੍ਰੋ. ਅਜਮੇਰ ਔਲਖ ਸ਼ਾਮਿਲ ਹਨ | ਇਹ ਤਸਵੀਰਾਂ ਪੰਜਾਬ ਭਵਨ ਦੇ ਬੀ-ਬਲਾਕ ਦੀ ਡਿਓੜੀ ਅਤੇ ਉੱਪਰਲੀਆਂ ਮੰਜ਼ਿਲਾਂ ਦੇ ਬਰਾਂਡਿਆਂ 'ਚ ਲਗਾਈਆਂ ਗਈਆਂ | ਰਜਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਭਵਨ ਦੇ ਕਰਮਚਾਰੀਆਂ ਵਲੋਂ ਇਹ ਕਾਰਜ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਅਤੇ ਡਿਪਟੀ ਡਾਇਰੈਕਟਰ ਆਲੋਕ ਚਾਵਲਾ ਦੀ ਨਿਗਰਾਨੀ 'ਚ ਕੀਤਾ ਗਿਆ | ਇਸ ਤੋਂ ਪਹਿਲਾਂ ਵਿਭਾਗ ਦੇ ਅਧਿਕਾਰੀਆਂ ਵਲੋਂ ਰੈਜ਼ੀਡੈਂਟ ਕਮਿਸ਼ਨਰ ਐੱਸ ਕਰੁਣਾ ਰਾਜੂ ਨਾਲ ਮੁਲਾਕਾਤ ਕਰਕੇ ਪੰਜਾਬ ਭਵਨ 'ਚ ਪੰਜਾਬੀਅਤ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਿਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ | ਡਿਪਟੀ ਰੈਜ਼ੀਡੈਂਟ ਕਮਿਸ਼ਨਰ ਆਸਿਤਾ ਸ਼ਰਮਾ ਨੇ ਕਿਹਾ ਕਿ ਆਉਣ ਵਾਲੇ ਸਮੇਂ 'ਚ ਭਾਸ਼ਾ ਵਿਭਾਗ ਦੀ ਸਥਾਨਕ ਲਾਇਬ੍ਰੇਰੀ ਦੀ ਮੁਰੰਮਤ ਦਾ ਕੰਮ ਮੁਕੰਮਲ ਕਰਾ ਕੇ ਇਸ ਨੂੰ ਇੱਥੇ ਆਉਣ ਅਤੇ ਠਹਿਰਨ ਵਾਲੀਆਂ ਸ਼ਖ਼ਸੀਅਤਾਂ ਲਈ ਆਕਰਸ਼ਕ ਬਣਾਇਆ ਜਾਵੇਗਾ | ਇਸ ਮੌਕੇ ਵਿਭਾਗ ਦੀ ਮੁਲਾਜ਼ਮ ਕਰੁਣਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਸਤਾ ਦਰਬਾਰ ਵਿਖੇ ਐਡਵੋਕੇਟ ਸਤਬੀਰ ਸਿੰਘ ਖੱਟੜਾ ਹੋਏ ਨਤਮਸਤਕ ਅਗਲੀ ਖ਼ਬਰ ਪੰਜਾਬ ਕਾਲਜ ਆਫ ਐਜੂਕੇਸ਼ਨ ਵਿਖੇ 7 ਦਿਨਾਂ ਐਨ.ਐੱਸ.ਐੱਸ. ਕੈਂਪ ਆਰੰਭ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।