23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 'ਚ ਜੇਤੂ ਵਿਦਿਆਰਥੀਆਂ ਦਾ ਪੰਚਾਇਤਾਂ ਵਲੋਂ ਸਨਮਾਨ

ਅਜੀਤ ਡੈਸਕ 18-02-2026
ਨਾਭਾ, 17 ਫਰਵਰੀ (ਕਰਮਜੀਤ ਸਿੰਘ)-ਅੰਤਰ ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ ਜੋ ਕਿ ਗੋਬਿੰਦ ਨੈਸ਼ਨਲ ਕਾਲਜ ਨਾਰੰਗਵਾਲ ਲੁਧਿਆਣਾ ਵਿਖੇ ਹੋਈਆਂ ਵਿਚ ਜ਼ਿਲ੍ਹਾ ਪਟਿਆਲਾ ਦੀ ਖੋ-ਖੋ ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਇਆਂ ਪਹਿਲਾ ਸਥਾਨ ਪ੍ਰਾਪਤ ਕੀਤਾ | ਜ਼ਿਲ੍ਹੇ ਦੀ ਟੀਮ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਕਕਰਾਲਾ ਅਤੇ ਸਾਧੋਹੇੜੀ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸੋਨ ਤਗਮੇ ਜਿੱਤੇ | ਵਿਦਿਆਰਥੀਆਂ ਦੀ ਇਸ ਉਪਲਬਧੀ ਲਈ ਗਰਾਮ ਪੰਚਾਇਤ ਕਕਰਾਲਾ ਅਤੇ ਗਰਾਮ ਪੰਚਾਇਤ ਸਾਧੋਹੇੜੀ ਵਲੋਂ ਬੱਚਿਆਂ ਅਤੇ ਅਧਿਆਪਕਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਭੁਪਿੰਦਰ ਸਿੰਘ ਕਕਰਾਲਾ ਅਤੇ ਸਹਿਜਵੀਰ ਸਿੰਘ ਚੱਠਾ ਸਾਧੋਹੇੜੀ ਨੇ ਜੇਤੂ ਖਿਡਾਰੀਆਂ ਨੂੰ ਸਨਮਾਨ ਪੱਤਰ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਭਵਿੱਖ ਵਿਚ ਵੀ ਖੇਡਾਂ ਵਿਚ ਅਤੇ ਪੜ੍ਹਾਈ ਵਿਚ ਵਧੀਆ ਕਾਰਗੁਜ਼ਾਰੀ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨਾਭਾ ਅਖ਼ਤਰ ਸਲੀਮ, ਸੈਂਟਰ ਹੈੱਡ ਅਧਿਆਪਕ ਭੁਪਿੰਦਰ ਸਿੰਘ, ਹਰਜਿੰਦਰ ਸਿੰਘ ਸੋਹੀ ਹੈੱਡਟੀਚਰ ਨੇ ਬੱਚਿਆਂ ਦੀ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਓ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਨਵੀਂ ਸਿੱਖਿਆ ਨੀਤੀ ਤਹਿਤ ਮਿਲ ਰਹੀਆਂ ਸਹੂਲਤਾਂ ਦਾ ਫ਼ਾਇਦਾ ਉਠਾਓ |
ਇਸ ਮੌਕੇ ਸਕੂਲ ਗੁਰਵਿੰਦਰ ਸਿੰਘ ਚੱਠਾ ਬੀਆਰਸੀ, ਰਾਜੇਸ਼ ਕੁਮਾਰ ਮਿੱਡਾ, ਜੋਗਾ ਸਿੰਘ, ਰਾਮ ਸਿੰਘ ਸਰਾਓ, ਇੰਦਰਪ੍ਰੀਤ ਸਿੰਘ, ਜਸਵਿੰਦਰ ਸਿੰਘ ਪੂਨੀਆ, ਮਨਜੀਤ ਸਿੰਘ ਪਾਲੀਆ, ਬਰਿੰਦਰ ਕੌਰ, ਗੁਰਦੀਪ ਕੌਰ, ਗਗਨਦੀਪ ਕੌਰ, ਦਵਿੰਦਰ ਕੌਰ, ਮਨੀਸ਼ ਠਾਕੁਰ, ਸੁਖਵਿੰਦਰ ਕੌਰ, ਸਿਮਰਜੀਤ ਕੌਰ, ਸਾਬਕਾ ਸਰਪੰਚ ਈਸ਼ਰ ਰਾਮ, ਪਿ੍ਥੀ ਚੰਦ ਚੇਅਰਮੈਨ ਐਸਐਮਸੀ, ਵੀਰਪਾਲ ਕੌਰ ਚੇਅਰਪਰਸਨ ਤੋਂ ਇਲਾਵਾ ਸਪੋਰਟਸ ਕਲੱਬ ਕਕਰਾਲਾ ਦੇ ਅਹੁਦੇਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਰੋਹੜ ਜਗੀਰ ਦੇ ਸੈਂਕੜੇ ਪਰਿਵਾਰ ਕਾਂਗਰਸ-ਅਕਾਲੀ ਦਲ ਛੱਡ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਸਤਾ ਦਰਬਾਰ ਵਿਖੇ ਐਡਵੋਕੇਟ ਸਤਬੀਰ ਸਿੰਘ ਖੱਟੜਾ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।