ਰੋਹੜ ਜਗੀਰ ਦੇ ਸੈਂਕੜੇ ਪਰਿਵਾਰ ਕਾਂਗਰਸ-ਅਕਾਲੀ ਦਲ ਛੱਡ 'ਆਪ' ਵਿਚ ਸ਼ਾਮਿਲ
ਅਜੀਤ ਡੈਸਕ
18-02-2026
ਉਨ੍ਹਾਂ ਪਿੰਡ ਵਾਸੀਆਂ ਨੂੰ ਯਕੀਨ ਦਿਵਾਇਆ ਕਿ ਰੋਹੜ ਜਗੀਰ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ 'ਤੇ ਮੁਕੰਮਲ ਕੀਤਾ ਜਾਵੇਗਾ ਅਤੇ ਪਿੰਡ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਸ ਮੌਕੇ ਸਰਪੰਚ ਲਖਵੀਰ ਸਿੰਘ ਅਤੇ ਹੋਰ ਪਿੰਡ ਵਾਸੀਆਂ ਨੇ ਰਣਜੋਧ ਹਡਾਣਾ ਦੀ ਮਿਹਨਤੀ ਕਾਰਜਸ਼ੈਲੀ ਅਤੇ ਸਾਫ਼-ਸੁਥਰੇ ਅਕਸ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕੋਈ ਆਗੂ ਲੋਕਾਂ ਦੇ ਵਿਚਕਾਰ ਆ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਿਹਾ ਹੈ | ਇਸ ਮੌਕੇ ਕਈ ਪੰਚਾਇਤ ਮੈਂਬਰ, ਬਲਾਕ ਪ੍ਰਧਾਨ, ਪਾਰਟੀ ਦੇ ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ |