23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ 'ਚ ਟੀਮ ਨੇ ਗੁਰਦਿਆਲਪੁਰਾ ਬੀੜ ਦਾ ਲਿਆ ਜਾਇਜ਼ਾ

ਅਜੀਤ ਡੈਸਕ 18-02-2026
ਪਾਤੜਾਂ, 17 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ 'ਚ ਪਟਿਆਲਾ ਜ਼ਿਲੇ੍ਹ ਦੀ ਇਕ ਵੱਡੀ ਜੰਗਲ ਨੁਮਾ ਗੁਰਦਿਆਲਪੁਰਾ ਬੀੜ 'ਚ ਰੁੱਖਾਂ ਨੂੰ ਬਚਾਉਣ ਦੇ ਉਪਰਾਲੇ ਕਰਨ ਅਤੇ ਇਨ੍ਹਾਂ ਦੀ ਗਿਣਤੀ ਵਿਚ ਵਾਧਾ ਕਰਨ ਲਈ ਵਿਧਾਨ ਸਭਾ ਦੀ 'ਪਬਲਿਕ ਅਕਾਊਾਟਸ ਕਮੇਟੀ' ਦੇ ਚੇਅਰਮੈਨ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ 'ਚ ਟੀਮ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਅਤੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵਲੋਂ ਵੀ ਸ਼ਿਰਕਤ ਕੀਤੀ ਗਈ | ਇਸ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਦੱਸਿਆ ਕਿ ਕੁਦਰਤ ਨਾਲ ਜੁੜੇ ਰਹਿਣ ਲਈ ਪੰਜਾਬ ਸਰਕਾਰ ਵਲੋਂ ਜੰਗਲ ਦੇ ਰੂਪ ਵਿਚ ਛੱਡੀ ਗਈ ਗੁਰਦਿਆਲਪੁਰਾ ਬੀੜ੍ਹ ਨੂੰ ਬਚਾਈ ਰੱਖਣ ਲਈ ਕਾਂਗਰਸ ਅਤੇ ਅਕਾਲੀ ਭਾਜਪਾ ਦੀਆਂ ਸਰਕਾਰਾਂ ਨੇ ਕੋਈ ਵੀ ਧਿਆਨ ਨਹੀਂ ਦਿੱਤਾ ਜਿਸ ਕਰਕੇ ਇਸ ਬੀੜ ਦੇ ਜਾਨਵਰ ਨੂੰ ਵੱਡਾ ਖ਼ਤਰਾ ਬਣਿਆ ਹੋਇਆ ਹੈ ਅਤੇ ਇਨ੍ਹਾਂ ਦੀ ਗਿਣਤੀ ਕਾਫੀ ਘਟਦੀ ਜਾ ਰਹੀ ਹੈ ਜਿਹੜੀ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ |
ਇਸ ਤਹਿਤ ਹੀ ਵਿਧਾਨ ਸਭਾ ਦੀ 'ਪਬਲਿਕ ਅਕਾਊਾਟਸ ਕਮੇਟੀ' ਦੇ ਚੇਅਰਮੈਨ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ 'ਚ ਆਈ ਟੀਮ ਵਲੋਂ ਸਾਡੇ ਜੰਗਲਾਤ ਖੇਤਰਾਂ ਦੀ ਸਾਂਭ-ਸੰਭਾਲ ਅਤੇ ਉੱਥੇ ਦਰਖਤਾਂ ਦੀ ਮੌਜੂਦਾ ਸਥਿਤੀ ਦਾ ਡੂੰਘਾਈ ਨਾਲ ਜਾਇਜ਼ਾ ਲਿਆ ਗਿਆ ਹੈ ਅਤੇ ਜਾਇਜ਼ਾ ਕਮੇਟੀ ਵਲੋਂ ਪੂਰੇ ਬੀੜ ਦਾ ਦੌਰਾ ਕਰਕੇ ਜੰਗਲਾਂ ਵਿਚ ਲੋੜੀਂਦੀਆਂ ਸੇਵਾਵਾਂ ਅਤੇ ਦਰਪੇਸ਼ ਮੁਸ਼ਕਲਾਂ ਦਾ ਬਰੀਕੀ ਨਾਲ ਪਤਾ ਕੀਤਾ ਗਿਆ ਹੈ ਜਿਸ ਦੇ ਆਧਾਰ 'ਤੇ ਇਕ ਵਿਸਥਾਰਪੂਰਵਕ ਰਿਪੋਰਟ ਤਿਆਰ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿਚ ਜੰਗਲਾਤ ਖੇਤਰ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਪੀ. ਐੱਸ. ਈ. ਬੀ. ਮੁਲਾਜ਼ਮਾਂ ਵਲੋਂ ਅਰਥੀ ਫ਼ੂਕ ਮੁਜ਼ਾਹਰਾ <br/> ਅਗਲੀ ਖ਼ਬਰ ਭਾਰਤ-ਅਮਰੀਕਾ ਸਮਝੌਤੇ ਖ਼ਿਲਾਫ਼ ਗੂੰਜਿਆ ਕਿਸਾਨੀ ਰੋਹ ਪੁਤਲਾ ਫੂਕ ਕੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।