23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਰਜਿੰਦਰ ਸਿੰਘ ਥੂਹਾ ਦੇ ਪੁੱਤਰ ਦੇ ਵਿਆਹ ਮੌਕੇ ਸ਼ਖ਼ਸੀਅਤਾਂ ਨੇ ਜੋੜੀ ਨੂੰ ਦਿੱਤਾ ਅਸ਼ੀਰਵਾਦ

ਅਜੀਤ ਡੈਸਕ 18-02-2026
ਬਨੂੜ, 17 ਫਰਵਰੀ (ਭੁਪਿੰਦਰ ਸਿੰਘ)-ਪੰਜਾਬੀ ਲੋਕ ਕਲਾ ਕੇਂਦਰ ਰਾਜਪੁਰਾ ਦੇ ਪ੍ਰਧਾਨ ਰਜਿੰਦਰ ਸਿੰਘ ਥੂਹਾ ਦੇ ਪੁੱਤਰ ਪਰਵਿੰਦਰ ਸਿੰਘ ਦਾ ਵਿਆਹ ਰਮਨੀਤ ਕੌਰ ਪੁੱਤਰੀ ਹਰਵਿੰਦਰ ਸਿੰਘ ਵਾਸੀ ਪਿੰਡ ਮੋਟੇ ਮਾਜਰਾ ਨਾਲ ਪੂਰਨ ਗੁਰ ਮਰਿਆਦਾ ਅਨੁਸਾਰ ਹੋਇਆ | ਇਸ ਮੌਕੇ ਵੱਖ-ਵੱਖ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ, ਪੱਤਰਕਾਰ, ਰਿਸ਼ਤੇਦਾਰਾਂ ਨੇ ਸ਼ਿਰਕਤ ਕਰਦੇ ਹੋਏ ਨਵ-ਵਿਆਹੀ ਜੋੜੀ ਨੂੰ ਆਸ਼ੀਰਵਾਦ ਦਿੱਤਾ | ਇਸ ਖ਼ੁਸ਼ੀ ਦੇ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਲੋਕ ਸਭਾ ਮੈਂਬਰ ਤੇ ਉਨ੍ਹਾਂ ਦੇ ਪੁੱਤਰ ਸਿਮਰਨਜੀਤ ਸਿੰਘ, ਐਨ.ਕੇ. ਸ਼ਰਮਾ ਸਾਬਕਾ ਵਿਧਾਇਕ, ਪ੍ਰਨੀਤ ਕੌਰ ਸਾਬਕਾ ਮੰਤਰੀ, ਤੇਜਿੰਦਰ ਸਿੰਘ ਮਿੱਡੂਖੇੜਾ ਸਾਬਕਾ ਚੇਅਰਮੈਨ ਪੰਜਾਬ, ਜਥੇਦਾਰ ਸੁਰਜੀਤ ਸਿੰਘ ਗੜ੍ਹੀ ਕਾਰਜਕਾਰਨੀ ਮੈਂਬਰ ਸ਼੍ਰੋਮਣੀ ਕਮੇਟੀ ਤੇ ਹਲਕਾ ਇੰਚਾਰਜ ਰਾਜਪੁਰਾ, ਸਰਬਜੀਤ ਸਿੰਘ ਝਿੰਜਰ ਹਲਕਾ ਇੰਚਾਰਜ ਘਨੋਰ, ਹਰਦਿਆਲ ਸਿੰਘ ਕੰਬੋਜ ਸਾਬਕਾ ਵਿਧਾਇਕ ਰਾਜਪੁਰਾ, ਬਸਪਾ ਦੇ ਦੇ ਸੀਨੀਅਰ ਆਗੂ ਜਗਜੀਤ ਸਿੰਘ ਛੜਬੜ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਬਾਬਾ ਦਿਲਬਾਗ ਸਿੰਘ ਬਾਘਾ ਕਾਰ ਸੇਵਾ ਬਨੂੜ ਵਾਲੇ, ਪਰਵਿੰਦਰ ਸਿੰਘ ਸੋਹਾਣਾ ਹਲਕਾ ਇੰਚਾਰਜ ਮੋਹਾਲੀ, ਉੱਘੇ ਸਮਾਜਸੇਵੀ ਆਗੂ ਐਸ.ਐਮ.ਐਸ. ਸੰਧੂ, ਜਸਬੀਰ ਸਿੰਘ ਚੰਦੂਆ ਚੇਅਰਮੈਨ ਮਾਰਕੀਟ ਕਮੇਟੀ ਬਨੂੜ, ਹਰਵਿੰਦਰ ਸਿੰਘ ਹਰਪਾਲਪੁਰ ਸਾਬਕਾ ਚੇਅਰਮੈਨ, ਡੀ ਐਸ ਪੀ ਸੁਰਿੰਦਰ ਮੋਹਨ ਆਦਿ ਨੇ ਸੁਭਾਗੀ ਜੋੜੀ ਨੂੰ ਆਪਣਾ ਆਸ਼ੀਰਵਾਦ ਦਿੱਤਾ |
ਪਿਛਲੀ ਖ਼ਬਰ ਜੱਸੀ ਸੋਹੀਆਂ ਵਾਲਾ ਨੇ ਐਡਵੋਕੇਟ ਮੋਹਲ ਨੂੰ ਬੀ.ਸੀ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ 'ਤੇ ਕੀਤਾ ਸਨਮਾਨ ਅਗਲੀ ਖ਼ਬਰ ਪੰਜਾਬ ਟਰੇਡ ਕਮਿਸ਼ਨ ਦੀ ਸ਼ੁਰੂਆਤ ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲਿ੍ਹਆਂ 'ਚ ਮੀਟਿੰਗਾਂ ਕੀਤੀਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।