15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਬਲਤੇਜ ਪੰਨੂ ਨੇ ਬਾਰਾਂਦਰੀ ਬਾਗ 'ਚ ਫਲਾਵਰ ਤੇ ਫੂਡ ਫੈਸਟੀਵਲ ਦਾ ਕੀਤਾ ਉਦਘਾਟਨ

ਅਜੀਤ ਡੈਸਕ 19-02-2026
ਪਟਿਆਲਾ 18 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਇਤਿਹਾਸਕ ਬਾਰਾਂਦਰੀ ਬਾਗ ਵਿਚ ਹੋਰਟੀਕਲਚਰ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਂਝੇ ਸਹਿਯੋਗ ਨਾਲ ਸਲਾਨਾ ਫੁੱਲਾਂ ਦੀ ਪ੍ਰਦਰਸ਼ਨੀ ਅਤੇ ਫੂਡ ਫੈਸਟੀਵਲ ਸ਼ਾਨੋ-ਸ਼Ïਕਤ ਨਾਲ ਕਰਵਾਇਆ | ਜਿਸ ਵਿਚ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੁੱਖ ਬੁਲਾਰੇ (ਮੀਡੀਆ ਐਡਵਾਈਜ਼ਰ) ਬਲਤੇਜ ਪੰਨੂ ਅਤੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ¢ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਫੈਸਟੀਵਲ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਪਟਿਆਲਵੀਆਂ ਨੇ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਸਮਾਗਮ ਨੂੰ ਕਾਮਯਾਬ ਬਣਾਇਆ¢ ਬਲਤੇਜ ਪੰਨੂ ਨੇ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਵੱਖ-ਵੱਖ ਸਟਾਲਾਂ ਦਾ ਦÏਰਾ ਕੀਤਾ ਅਤੇ ਬਾਗਬਾਨੀ ਪ੍ਰੇਮੀਆਂ ਦੀ ਹÏਸਲਾ ਅਫ਼ਜ਼ਾਈ ਕੀਤੀ¢ਸਮਾਗਮ ਦÏਰਾਨ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪਟਿਆਲਾ ਬਾਗਾਂ ਤੇ ਰਾਗਾਂ ਦਾ ਸ਼ਹਿਰ ਹੈ ਅਤੇ ਇਸ ਦੀ ਵਿਰਾਸਤ ਸਾਡੀ ਸਾਂਝੀ ਜਾਇਦਾਦ ਹੈ¢
ਉਨ੍ਹਾਂ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੀ ਜੁੰਮੇਵਾਰੀ ਸਮਝਦਿਆਂ ਇਸ ਹੈਰੀਟੇਜ ਨੂੰ ਬਚਾਉਣ ਵਿਚ ਯੋਗਦਾਨ ਪਾਏ¢ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਸਵੇਰ ਦੀ ਸੈਰ ਲਈ ਬਾਗਾਂ ਵਿਚ ਆਉਣ ਅਤੇ ਸਾਫ਼-ਸੁਥਰਾ ਮਾਹÏਲ ਬਣਾਈ ਰੱਖਣ ਦੀ ਅਪੀਲ ਵੀ ਕੀਤੀ¢ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹਿਰ ਦੀ ਹਰਿਆਵਲੀ ਅਤੇ ਵਿਰਾਸਤੀ ਸਥਾਨਾਂ ਦੀ ਸੰਭਾਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ¢ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਾਲਾਨਾ ਫੈਸਟੀਵਲ ਨਾ ਸਿਰਫ਼ ਪ੍ਰਕਿਰਤੀ ਪ੍ਰਤੀ ਜਾਗਰੂਕਤਾ ਪੈਦਾ ਕਰਦੇ ਹਨ, ਸਗੋਂ ਸਥਾਨਕ ਕਲਾਕਾਰਾਂ ਅਤੇ ਵਪਾਰੀਆਂ ਨੂੰ ਵੀ ਮੰਚ ਪ੍ਰਦਾਨ ਕਰਦੇ ਹਨ¢ ਹੋਰਟੀਕਲਚਰ ਵਿਭਾਗ ਦੇ ਡਿਪਟੀ ਡਾਇਰੈਕਟਰ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਫਲਾਵਰ ਸ਼ੋਅ ਦÏਰਾਨ ਕੱਟ ਫਲਾਵਰ, ਫਲਾਵਰ ਪੋਟਸ ਅਤੇ ਕੈਕਟਸ ਅਤੇ ਬੋਨਸਾਈ ਆਦਿ ਦੇ ਮੁਕਾਬਲੇ ਕਰਵਾਏ ਗਏ ¢ਉਹਨਾਂ ਦੱਸਿਆ ਕਿ ਮੇਲੇ ਵਿੱਚ 20 ਫੂਡ ਦੀਆਂ ਸਟਾਲਾਂ ਅਤੇ 25 ਓਰਗੈਨਿਕ ਸਟਾਲਾਂ ਅਤੇ ਦੋ ਹਜਾਰ ਫੁੱਲਾਂ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਹਨ ¢ ਉਹਨਾਂ ਦੱਸਿਆ ਕਿ 25 ਜੇਤੂ ਉਮੀਦਵਾਰਾਂ ਨੂੰ ਇਨਾਮ ਵੀ ਵੰਡੇ¢ ਇਸ ਮÏਕੇ ਵਧੀਕ ਡਿਪਟੀ ਕਮਿਸ਼ਨਰ (ਜ)ਸਿਮਰਪ੍ਰੀਤ ਕÏਰ, ਵਧੀਕ ਡਿਪਟੀ ਕਮਿਸ਼ਨਰ (ਯੂਡੀ) ਇਸਮਤ ਵਿਜੈ ਸਿੰਘ, ਐਸ.ਡੀ.ਐਮ ਹਰਜੋਤ ਕÏਰ, ਮੁੱਖ ਮੰਤਰੀ ਫੀਲਡ ਅਫਸਰ ਸਤੀਸ਼ ਚੰਦਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਿਆਲਵੀ ਮÏਜੂਦ ਸਨ¢
ਪਿਛਲੀ ਖ਼ਬਰ ਸ੍ਰੀ ਜੀ ਮੰਡਲੀ ਪਾਤੜਾਂ ਵਲੋਂ ਅਨਾਜ ਮੰਡੀ ਪਾਤੜਾਂ ਵਿਖੇ ਸ੍ਰੀਮਦ ਭਾਗਵਤ ਕਥਾ 24 ਤੋਂ ਅਗਲੀ ਖ਼ਬਰ ਰਾਜਪੁਰਾ ਸ਼ਹਿਰੀ ਪੁਲਿਸ ਨੇ ਲਾਪਤਾ ਹੋਇਆ 7 ਸਾਲ ਦਾ ਬੱਚਾ 10 ਘੰਟਿਆਂ 'ਚ ਕੀਤਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।