ਪਟਿਆਲਾ, 18 ਫਰਵਰੀ (ਮਨਦੀਪ ਸਿੰਘ ਖਰੌੜ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਰੀਕ ਸਿੰਘ ਬੰਗੜ ਨੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦੀ ਭਰਪੂਰ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਇਤਿਹਾਸ 'ਚ ਇਕ ਵੱਡਾ ਕ੍ਰਾਂਤੀਕਾਰੀ ਕਦਮ ਦੱਸਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਸ ਮੌਕੇ ਗੱਲਬਾਤ ਕਰਦਿਆਂ ਬੰਗੜ ਨੇ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਹਰ ਲੋੜਵੰਦ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪਹਿਲਾਂ ਗਰੀਬ ਅਤੇ ਮੱਧ ਵਰਗੀ ਪਰਿਵਾਰ ਗੰਭੀਰ ਬਿਮਾਰੀਆਂ ਦੇ ਇਲਾਜ ਦੇ ਖਰਚੇ ਕਾਰਨ ਕਰਜ਼ੇ ਦੇ ਬੋਝ ਹੇਠ ਦੱਬ ਜਾਂਦੇ ਸਨ, ਪਰ ਹੁਣ ਸਰਕਾਰ ਨੇ ਉਨ੍ਹਾਂ ਦੀ ਬਾਂਹ ਫੜੀ ਹੈ | ਇਸ ਯੋਜਨਾ ਨਾਲ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ | ਬੰਗੜ ਨੇ ਇਸ ਨੂੰ 'ਸਿਹਤ ਕ੍ਰਾਂਤੀ' ਦਾ ਨਾਂ ਦਿੰਦਿਆਂ ਕਿਹਾ ਕਿ ਸੂਬੇ ਭਰ ਦੇ ਸੂਚੀਬੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ 'ਚ ਨਗਦ ਰਹਿਤ ਇਲਾਜ ਦੀ ਸਹੂਲਤ ਮਿਲੇਗੀ | 'ਆਪ' ਸਰਕਾਰ ਦਾ ਇਹ ਕਦਮ ਸਾਬਤ ਕਰਦਾ ਹੈ ਕਿ 'ਆਪ' ਸਰਕਾਰ 'ਸਿੱਖਿਆ ਅਤੇ ਸਿਹਤ' ਦੇ ਆਪਣੇ ਮੁੱਖ ਏਜੰਡੇ 'ਤੇ ਤੇਜ਼ੀ ਨਾਲ ਕੰਮ ਕਰ ਰਹੀ ਹੈ | ਅਮਰੀਕ ਸਿੰਘ ਬੰਗੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਆਪਣੇ ਆਪ ਨੂੰ ਰਜਿਸਟਰ ਕਰਵਾ ਕੇ ਇਸ ਯੋਜਨਾ ਦਾ