ਦੇਵੀਗੜ੍ਹ, 18 ਫਰਵਰੀ (ਰਾਜਿੰਦਰ ਸਿੰਘ ਮੌਜੀ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਜੱਜ ਮਾਡਰਨ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ ਛੰਨਾ ਨੇੜੇ ਦੇਵੀਗੜ੍ਹ ਵਿਖੇ ਨਵੇਂ ਵਿਦਿਅਕ ਸੈਸ਼ਨ ਦੀ ਸਫ਼ਲਤਾ ਅਤੇ ਸਮੂਹ ਮਾਨਵਤਾ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਵਿਸ਼ੇਸ਼ ਕੀਰਤਨ ਸਮਾਗਮ ਬੜੀ ਸ਼ਰਧਾ ਤੇ ਭਾਵਨਾ ਨਾਲ ਕਰਵਾਏ ਗਏ | ਇਸ ਮੌਕੇ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਅਧਿਆਤਮਕ ਰੰਗ ਵਿਚ ਰੰਗਿਆ ਨਜ਼ਰ ਆਇਆ | ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਨਾਲ ਹੋਈ | ਇਸ ਉਪਰੰਤ ਪਹੁੰਚੇ ਹੋਏ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਹਾਜ਼ਰ ਸੰਗਤਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਸਮਾਗਮ ਦੀ ਖ਼ਾਸ ਗੱਲ ਇਹ ਰਹੀ ਕਿ ਸਕੂਲ ਦੇ ਵਿਦਿਆਰਥੀਆਂ ਨੇ ਵੀ ਬੜੀ ਸੁਰੀਲੀ ਆਵਾਜ਼ ਵਿੱਚ ਗੁਰਬਾਣੀ ਦੇ ਸ਼ਬਦ ਗਾਇਨ ਕੀਤੇ, ਜਿਸ ਨੇ ਸਭ ਦਾ ਮਨ ਮੋਹ ਲਿਆ | ਸਮਾਗਮ ਦੌਰਾਨ ਸਕੂਲ ਦੇ ਨਿਰਦੇਸ਼ਕ ਸੰਤੋਖ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਆਪਣੀ ਅਮੀਰ ਵਿਰਾਸਤ ਅਤੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨਾ ਹੈ | ਸਕੂਲ ਦੇ ਪਿ੍ੰਸੀਪਲ ਨਵਤੇਜ ਸਿੰਘ ਨੇ ਸਮਾਗਮ ਦੀ ਸਫ਼ਲਤਾ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨਿਰਦੇਸ਼ਕ ਭੁਪਿੰਦਰ ਸਿੰਘ, ਰਾਜਾ ਧੰਜੂ ਦੇਵੀਗੜ੍ਹ, ਕੌਂਸਲਰ ਬੂਟਾ ਸਿੰਘ ਥਿੰਦ, ਰਾਣਾ ਥਿੰਦ, ਬਲਜੀਤ ਸਿੰਘ ਸ਼ੰਟੀ, ਮਾਸਟਰ ਅਜੈ ਚੰਦਰ, ਜਤਿੰਦਰ ਸਿੰਘ ਬਹਿਰੂ, ਪ੍ਰਮਿੰਦਰ ਸਿੰਘ ਛੰਨਾ, ਅਤੇ ਗੁਰਿੰਦਰ ਸਿੰਘ ਰਾਜੂ ਆਦਿ ਹਾਜ਼ਰ ਸਨ |