26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬਠਿੰਡਾ 'ਚ ਕਿਸਾਨਾਂ ਤੇ ਲਾਠੀਚਾਰਜ ਕਰਨ ਨਾਲ 'ਆਪ' ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋਇਆ-ਖਨੌੜਾ, ਐਡਵੋਕੇਟ ਕੁੰਵਰ ਪ੍ਰਤਾਪ

ਅਜੀਤ ਡੈਸਕ 21-02-2026
ਭਾਦਸੋਂ, 20 ਫਰਵਰੀ (ਪ੍ਰਦੀਪ ਦੰਦਰਾਲਾ)-ਪਿਛਲੇ ਦਿਨੀਂ ਬਠਿੰਡਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਕਿਸਾਨ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕਰ ਰਹੇ ਸਨ, ਜਿੱਥੇ ਉਥੋਂ ਦੀ ਪੁਲਿਸ ਵਲੋਂ ਬੇਰਹਿਮੀ ਨਾਲ ਉਨ੍ਹਾਂ ਤੇ ਲਾਠੀਚਾਰਜ ਕੀਤਾ ਗਿਆ ਜਿਸ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਮਹੰਤ ਹਰਵਿੰਦਰ ਸਿੰਘ ਖਨੌੜਾ ਤੇ ਐਡਵੋਕੇਟ ਕੁੰਵਰ ਪ੍ਰਤਾਪ ਸਿੰਘ ਖਨੌੜਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਅੱਗੇ ਆਖਿਆ ਕਿ ਦੇਸ਼ 'ਚ ਕਿਸਾਨੀ ਦੀ ਹਾਲਤ ਦਿਨ ਪ੍ਰਤੀ ਦਿਨ ਵਿਗੜਦੀ ਜਾ ਰਹੀ ਹੈ, ਜਿਸ ਵਾਸਤੇ ਕੇਂਦਰ ਤੇ ਸੂਬਾ ਸਰਕਾਰ ਰੱਤੀ ਭਰ ਵੀ ਚਿੰਤਤ ਨਹੀਂ ਹਨ, ਬਲਕਿ ਕਿਸਾਨਾਂ ਨੂੰ ਲੁੱਟਿਆ ਤੇ ਕੁੱਟਿਆ ਜਾ ਰਿਹਾ ਹੈ ਜ਼ੋ ਕਿ ਸਰਾਸਰ ਨਜਾਇਜ਼ ਹੈ | ਇਸ ਤੋਂ ਇਲਾਵਾ ਕਿਸਾਨ ਦਿਨੋਂ-ਦਿਨ ਨਿਘਰਦੇ ਹਾਲਤਾਂ ਵੱਲ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਮੋਦੀ ਸਰਕਾਰ ਖੇਤੀ ਉਤਪਾਦਾਂ ਤੇ ਡੇਅਰੀ ਵਸਤੂਆਂ ਨੂੰ ਲੈ ਕੇ ਟਰੰਪ ਨਾਲ ਜੋ ਖੇਤੀਬਾੜੀ ਨਾਲ ਸੰਬੰਧਿਤ ਸਮਝੌਤਾ ਕੀਤਾ ਹੈ | ਉਹ ਭਵਿੱਖ ਵਿਚ ਕਿਸਾਨੀ ਲਈ ਬਹੁਤ ਹੀ ਘਾਤਕ ਸਿੱਧ ਹੋਵੇਗਾ | ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੀ ਸੂਬਾ ਸਰਕਾਰ ਅਤੇ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਹੀ ਕਿਸਾਨ ਵਿਰੋਧੀ ਫੈਸਲੇ ਲੈ ਰਹੀਆਂ ਹਨ ਤੇ ਦੋਨੋਂ ਪਾਰਟੀਆਂ ਰਲੀਆਂ ਹੋਈਆਂ ਹਨ, ਜਿਨ੍ਹਾਂ ਦਾ ਖਮਿਆਜਾ ਇਨ੍ਹਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ 2027 ਵਿਚ ਨਿਸ਼ਚਿਤ ਤੌਰ ਤੇ ਭੁਗਤਣਾ ਪਵੇਗਾ | ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਵਲੋਂ ਟਰੰਪ ਨਾਲ ਕੀਤੇ ਸਮਝੌਤੇ ਦੀ ਘੋਰ ਨਿਖੇਧੀ ਕਰਦੀ ਹੈ | ਉਨ੍ਹਾਂ ਆਖਿਆ ਕਿ ਕਾਂਗਰਸ ਪਾਰਟੀ ਕਿਸਾਨਾਂ ਨਾਲ ਹਮੇਸ਼ਾ ਚੱਟਾਨ ਵਾਂਗ ਖੜੀ ਹੈ |
ਪਿਛਲੀ ਖ਼ਬਰ ਸ਼ਰਾਬ ਸਮੇਤ ਔਰਤ ਕਾਬੂ ਅਗਲੀ ਖ਼ਬਰ ਭਾਰਤ-ਅਮਰੀਕਾ ਟਰੇਡ ਸਮਝੌਤੇ ਦੇ ਵਿਰੁੱਧ ਕਾਂਗਰਸੀ ਆਗੂਆਂ ਨੇ ਵਧੀਕ ਡਿਪਟੀ ਕਮਿਸ਼ਨਰ ਰਾਹੀਂ ਰਾਜਪਾਲ ਨੂੰ ਭੇਜਿਆ ਮੈਮੋਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।