26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲਾ-2026 ਪਟਿਆਲਾ 'ਚ ਅੱਜ ਤੋਂ

ਅਜੀਤ ਡੈਸਕ 21-02-2026
ਪਟਿਆਲਾ, 20 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੀ ਵਿਰਾਸਤੀ ਇਮਾਰਤ ਸ਼ੀਸ਼ ਮਹਿਲ ਦੇ ਵਿਹੜੇ 'ਚ 21 ਫਰਵਰੀ ਤੋਂ 2 ਮਾਰਚ ਤੱਕ ਲੱਗਣ ਜਾ ਰਹੇ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦੀਆਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਅੰਤਿਮ ਛੋਹਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸ਼ੀਸ਼ ਮਹਿਲ ਵਿਖੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਤੇ ਹੋਰ ਅਧਿਕਾਰੀਆਂ ਨਾਲ ਇੱਕ ਬੈਠਕ ਕੀਤੀ | ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਰੰਗਲਾ ਪੰਜਾਬ ਸੰਕਲਪ ਅਤੇ ਪਿੰਡ ਪੱਧਰੀ ਸਵੈ ਸਹਾਇਤਾ ਗਰੁੱਪਾਂ (ਸੈਲਫ ਹੈਲਪ ਗਰੁੱਪਾਂ) ਅਤੇ ਮਹਿਲਾ ਉਦਮੀਆਂ ਨੂੰ ਸਰਕਾਰੀ ਪੱਧਰ 'ਤੇ ਮਜ਼ਬੂਤ ਮਾਕੀਟਿੰਗ ਮੰਚ ਪ੍ਰਦਾਨ ਕਰਵਾਉਣ ਲਈ ਕਰਾਫ਼ਟ ਮੇਲਾ ਪਹਿਲੀ ਵਾਰ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਦੇ ਨਾਮ ਹੇਠ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਨੇ ਪਟਿਆਲਾ ਸਮੇਤ ਹੋਰਨਾਂ ਜ਼ਿਲਿ੍ਹਆਂ ਦੇ ਦਰਸ਼ਕਾਂ ਨੂੰ ਵੀ ਖੁੱਲ੍ਹਾ ਸੱਦਾ ਦਿੱਤਾ ਕਿ ਉਹ ਇਸ ਮੇਲੇ ਦਾ ਵੱਧ ਤੋਂ ਵੱਧ ਲਾਭ ਉਠਾਉਣ | ਵਰਜੀਤ ਵਾਲੀਆ ਨੇ ਦੱਸਿਆ ਕਿ ਪੰਜਾਬ ਸਖੀ ਸ਼ਕਤੀ ਕਰਾਫ਼ਟ ਮੇਲੇ ਵਿੱਚ ਦਰਸ਼ਕਾਂ ਲਈ 22 ਫਰਵਰੀ ਨੂੰ ਮਸ਼ਹੂਰ ਗਾਇਕ ਬੌਬੀ ਸਿੱਧੂ, 24 ਫਰਵਰੀ ਨੂੰ ਹਰਭਜਨ ਮਾਨ, 26 ਫਰਵਰੀ ਨੂੰ ਗੁਰਲੇਜ਼ ਅਖ਼ਤਰ ਅਤੇ 2 ਮਾਰਚ ਨੂੰ ਆਰ ਨੇਤ ਵਲੋਂ ਆਪਣੇ ਪ੍ਰੋਗਰਾਮ ਪੇਸ਼ ਕੀਤੇ ਜਾਣਗੇ¢ਏ.ਡੀ.ਸੀ. ਮਾਨ ਨੇ ਦੱਸਿਆ ਕਿ ਪੰਜਾਬ ਸਖੀ ਸ਼ਕਤੀ ਕਰਾਫਟ ਮੇਲੇ ਦੌਰਾਨ ਦਰਸ਼ਕਾਂ ਦੀ ਖਰੀਦੋ-ਫ਼ਰੋਖ਼ਤ ਲਈ ਧਾਤਾਂ 'ਤੇ ਹੋਇਆ ਦਸਤਕਾਰੀ ਦਾ ਕੰਮ, ਚਿੱਤਰਕਾਰੀ, ਪੱਥਰ ਤੇ ਮੀਨਾਕਾਰੀ ਨਾਲ ਲਬਰੇਜ਼ ਪੁਰਾਤਨ ਗਹਿਣੇ, ਕੱਪੜਿਆਂ 'ਚ ਚਿਕਨਕਾਰੀ, ਗੁਜਰਾਤੀ ਕਢਾਈ, ਸ਼ੀਸ਼ੇ ਦਾ ਕੰਮ, ਬਲਾਕ ਪਿੰ੍ਰਟਿੰਗ, ਕਾਰਪੈਟ, ਸਿਲਕ, ਫੁਲਕਾਰੀ, ਹੱਥੀਂ ਕਢਾਈ, ਕਲਾਕਾਰੀ, ਜ਼ਰੀ, ਸੋਜਨੀ ਅਨੇਕਾ ਕਿਸਮਾਂ ਦੇ ਹੋਰ ਸ਼ਾਨਦਾਰ ਕੱਪੜੇ ਵਿਕਣ ਲਈ ਸਜਾਏ ਜਾਣਗੇ | ਇਸ ਤੋਂ ਬਿਨ੍ਹਾਂ ਮਿੱਟੀ ਦੇ ਬਰਤਨਾਂ ਵਿਚ ਖੁਜ਼ਰਾ ਪੌਟਰੀ, ਜੈਪੁਰ ਪੌਟਰੀ, ਟੈਰਾਕੋਟਾ, ਸੈਰਾਮਿਕ, ਬਲੈਕ ਪੌਟਰੀ, ਪੇਟਿੰਗ ਨਾਲ ਸਜੇ ਭਾਂਡੇ, ਪਟਚਿੱਤਰ, ਬਸੋਲੀ ਅਤੇ ਹੋਰ ਅਣਗਿਣਤ ਕਿਸਮਾਂ ਵੀ ਉਪਲਬੱਧ ਹੋਣਗੀਆਂ¢ ਇਸ ਮੌਕੇ ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮਜ ਨਮਨ ਮਾਰਕੰਨ, ਰਿਚਾ ਗੋਇਲ, ਹਰਜੋਤ ਕੌਰ, ਡੀ.ਐਸ.ਪੀ. ਟ੍ਰੈਫਿਕ ਪੁਨੀਤ ਸਿੰਘ ਚਹਿਲ, ਸੀ.ਐਮ.ਐਫ.ਓ. ਸਤੀਸ਼ ਚੰਦਰ ਸਮੇਤ ਹੋਰ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਵਲੋਂ ਭਾਰਤ ਅਮਰੀਕਾ ਵਿਚਾਲੇ ਹੋਏ ਵਪਾਰ ਸਮਝੌਤੇ ਦਾ ਵਿਰੋਧ ਅਗਲੀ ਖ਼ਬਰ ਔਰਤ 'ਤੇ ਰਾਡ ਨਾਲ ਹਮਲਾ, ਇਲਾਜ ਦੌਰਾਨ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।