26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਅਮਰੀਕਾ ਦਾ ਟੂਰਿਸਟ ਵੀਜ਼ਾ ਦਿਵਾਉਣ ਦਾ ਝਾਂਸਾ ਦੇ ਕੇ 4 ਲੱਖ ਦੀ ਕੀਤੀ ਧੋਖਾਧੜੀ, ਇਕ ਨਾਮਜ਼ਦ

ਅਜੀਤ ਡੈਸਕ 21-02-2026
ਰਾਜਪੁਰਾ, 20 ਫਰਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਅਮਰੀਕਾ ਦਾ ਟੂਰਿਸਟ ਵੀਜ਼ਾ ਦਿਵਾਉਣ ਦਾ ਝਾਂਸਾ ਦੇ 4 ਲੱਖ ਦੀ ਠੱਗੀ ਦੇ ਮਾਮਲੇ 'ਚ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਦਲਵੀਰ ਸਿੰਘ ਵਾਸੀ ਦੇਵ ਨਗਰ ਢਕਾਨਸੂ ਰੋਡ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਟੂਰਿਸਟ ਵੀਜਾ ਲੈ ਕੇ ਅਮਰੀਕਾ ਜਾਣਾ ਚਾਹੁੰਦਾ ਸੀ | ਇਸ ਸੰਬੰਧ 'ਚ ਉਸ ਨੇ ਮਨਦੀਪ ਸਿੰਘ ਪੁੱਤਰ ਮਹਿੰਦਰਪਾਲ ਵਾਸੀ ਪਿੰਡ ਲੋਹਰ ਮਾਜਰਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨਾਲ ਸੰਪਰਕ ਕੀਤਾ | ਜਿਸ ਉਪਰੰਤ ਮਨਦੀਪ ਸਿੰਘ ਨੇ ਵੀਜਾ ਦਿਵਾਉਣ ਲਈ ਉਸ ਤੋਂ 4 ਲੱਖ ਰੁਪਏ ਲੈ ਲਏ ਤੇ ਬਾਅਦ ਵਿਚ ਨਾਂਹ ਦਾ ਵੀਜਾ ਦਿਵਾਇਆ ਅਤੇ ਨਾਂਹ ਵੀ ਪੈਸੇ ਵਾਪਸ ਕੀਤੇ | ਥਾਣਾ ਸ਼ਹਿਰੀ ਦੀ ਪੁਲਿਸ ਨੇ ਮਨਦੀਪ ਸਿੰਘ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਰਣਜੋਧ ਹਡਾਣਾ ਅਤੇ ਵਿਧਾਇਕ ਗੁਰਲਾਲ ਘਨੌਰ ਵਲੋਂ ਨਵੇਂ ਫੜ੍ਹ ਤੇ ਸ਼ੈੱਡ ਦਾ ਨੀਂਹ ਪੱਥਰ ਅਗਲੀ ਖ਼ਬਰ ਜ਼ਿਲ੍ਹਾ ਕਾਂਗਰਸ ਵਲੋਂ ਭਾਰਤ ਅਮਰੀਕਾ ਵਿਚਾਲੇ ਹੋਏ ਵਪਾਰ ਸਮਝੌਤੇ ਦਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।