26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਰਣਜੋਧ ਹਡਾਣਾ ਅਤੇ ਵਿਧਾਇਕ ਗੁਰਲਾਲ ਘਨੌਰ ਵਲੋਂ ਨਵੇਂ ਫੜ੍ਹ ਤੇ ਸ਼ੈੱਡ ਦਾ ਨੀਂਹ ਪੱਥਰ

ਅਜੀਤ ਡੈਸਕ 21-02-2026
ਸਨੌਰ, 20 ਫ਼ਰਵਰੀ (ਸੋਖਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕਿਸਾਨੀ ਅਤੇ ਮੰਡੀਕਰਨ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸੇ ਕੜੀ ਤਹਿਤ ਅੱਜ ਹਲਕਾ ਸਨੌਰ ਦੇ ਪਿੰਡ ਮਾੜੂ ਵਿਖੇ ਨਵੇਂ ਫੜ੍ਹ ਅਤੇ ਸ਼ੈੱਡ ਦੀ ਉਸਾਰੀ ਦੇ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ | ਦੱਸਣਯੋਗ ਹੈ ਕਿ ਇਹ ਨੀਂਹ ਪੱਥਰ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਵਲੋਂ ਸਾਂਝੇ ਤੌਰ 'ਤੇ ਰੱਖਿਆ ਗਿਆ | ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਵਿਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਪਿੰਡ ਮਾੜੂ ਦੀ ਮੰਡੀ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਸਾਂਭ-ਸੰਭਾਲ ਅਤੇ ਬਰਸਾਤ ਦੇ ਦਿਨਾਂ ਵਿਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਕਿਹਾ ਕਿ | ਚੇਅਰਮੈਨ ਹਰਚੰਦ ਸਿੰਘ ਬਰਸਟ ਦੇ ਉੱਦਮ ਸਦਕਾ ਹੁਣ ਇੱਥੇ ਆਧੁਨਿਕ ਸ਼ੈੱਡ ਅਤੇ ਨਵਾਂ ਫੜ੍ਹ ਤਿਆਰ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਟੀਚਾ ਕਿਸਾਨਾਂ ਦੀ ਖ਼ੂਨ-ਪਸੀਨੇ ਦੀ ਕਮਾਈ ਨੂੰ ਮੰਡੀਆਂ ਵਿਚ ਰੁਲਣ ਤੋਂ ਬਚਾਉਣਾ ਹੈ | ਹਡਾਣਾ ਨੇ ਦੱਸਿਆ ਕਿ ਇਹ ਪ੍ਰੋਜੈਕਟ ਤੈਅ ਸਮੇਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਆਉਣ ਵਾਲੀਆਂ ਫ਼ਸਲਾਂ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ | ਵਿਧਾਇਕ ਗੁਰਲਾਲ ਘਨੌਰ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਮਾਨ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ | ਉਨ੍ਹਾਂ ਕਿਹਾ ਕਿ ਮੰਡੀ ਬੋਰਡ ਵਲੋਂ ਪੇਂਡੂ ਖੇਤਰਾਂ ਦੀਆਂ ਮੰਡੀਆਂ ਅਤੇ ਲਿੰਕ ਸੜਕਾਂ ਦੀ ਦਸ਼ਾ ਸੁਧਾਰਨ ਲਈ ਵੱਡੇ ਫੰਡ ਜਾਰੀ ਕੀਤੇ ਗਏ ਹਨ | ਗੁਰਲਾਲ ਘਨੌਰ ਨੇ ਹਡਾਣਾ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਲਕਾ ਸਨੌਰ ਵਿਚ ਵਿਕਾਸ ਦੀ ਲਹਿਰ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਦੀ ਹਰ ਮੰਗ ਨੂੰ ਪਹਿਲ ਦੇ ਅਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਸਮਾਗਮ ਦੌਰਾਨ ਪਿੰਡ ਮਾੜੂ ਅਤੇ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਉਨ੍ਹਾਂ ਨੇ ਰਣਜੋਧ ਹਡਾਣਾ ਅਤੇ ਵਿਧਾਇਕ ਗੁਰਲਾਲ ਘਨੌਰ ਨੂੰ ਜੀ ਆਇਆਂ ਨੂੰ ਕਿਹਾ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਮਾਰਕੀਟ ਕਮੇਟੀ ਦੇ ਅਹੁਦੇਦਾਰ, ਪਿੰਡ ਦੀ ਪੰਚਾਇਤ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਵੀ ਮੌਜੂਦ ਸਨ | ਅਖੀਰ ਵਿਚ ਰਣਜੋਧ ਹਡਾਣਾ ਨੇ ਅਧਿਕਾਰੀਆਂ ਨੂੰ ਕੰਮ ਦੀ ਗੁਣਵੱਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਉਹ ਖ਼ੁਦ ਇਸ ਪ੍ਰੋਜੈਕਟ ਦੀ ਨਿਗਰਾਨੀ ਕਰਨਗੇ | ਇਸ ਮੌਕੇ ਗੁਰਪ੍ਰੀਤ ਸਿੰਘ ਸਰਪੰਚ ਰਿਸ਼ੀ ਕਲੋਨੀ, ਹਰਪ੍ਰੀਤ ਸਿੰਘ ਘੁੰਮਣ, ਦਵਿੰਦਰ ਸਿੰਘ ਮਾੜੂ ਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਟਰੈਕਟਰ ਵਲੋਂ ਮਾਰੀ ਟੱਕਰ ਨਾਲ ਸੜਕ ਕਿਨਾਰੇ ਖੜ੍ਹੇ ਵਿਅਕਤੀ ਦੀ ਮੌਤ ਅਗਲੀ ਖ਼ਬਰ ਅਮਰੀਕਾ ਦਾ ਟੂਰਿਸਟ ਵੀਜ਼ਾ ਦਿਵਾਉਣ ਦਾ ਝਾਂਸਾ ਦੇ ਕੇ 4 ਲੱਖ ਦੀ ਕੀਤੀ ਧੋਖਾਧੜੀ, ਇਕ ਨਾਮਜ਼ਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।