25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਬਿਜਲੀ ਨਿਗਮ ਦੀਆਂ ਜ਼ਮੀਨਾਂ ਵੇਚਣ 'ਤੇ ਮਾਨਯੋਗ ਹਾਈ ਕੋਰਟ ਵਲੋਂ ਲਗਾਈ ਗਈ ਰੋਕ ਦਾ ਸਵਾਗਤ

ਅਜੀਤ ਡੈਸਕ 21-02-2026
ਪਟਿਆਲਾ, 20 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋ ਪਾਵਰਕਾਮ ਅਤੇ ਟਰਾਂਸਕੋ ਦੀਆਂ ਜ਼ਮੀਨਾਂ ਵੇਚਣ ਦੇ ਵਿਰੁੱਧ ਦੋਵੇ ਨਿਗਮਾਂ ਦੇ ਸਮੂਹ ਕਰਮਚਾਰੀਆਂ, ਅਧਿਕਾਰੀਆਂ, ਇੰਜੀਨੀਅਰਾਂ ਅਤੇ ਪੈਨਸ਼ਨਰਾਂ ਵਲੋਂ ਸਾਂਝੇ ਤੌਰ 'ਤੇ ਪਾਵਰ ਸੈਕਟਰ ਸਾਂਝੀ ਐਕਸ਼ਨ ਕਮੇਟੀ ਆਫ ਇੰਪਲਾਈਜ਼, ਇੰਜੀਨੀਅਰਜ਼ ਅਤੇ ਪੈਨਸ਼ਨਰਜ਼ ਦੇ ਬੈਨਰ ਹੇਠ ਪਿਛਲੇ ਸਮੇ ਤੋਂ ਪੰਜਾਬ ਵਿਚ ਜ਼ੋਨ ਪੱਧਰੀ ਧਰਨੇ ਲਗਾਏ ਗਏ ਅਤੇ 4 ਫਰਵਰੀ ਨੂੰ ਹੈੱਡ ਆਫਿਸ ਪਾਵਰਕਾਮ ਦੇ ਸਾਹਮਣੇ ਪੰਜਾਬ ਭਰ ਤੋਂ ਹਜਾਰਾਂ ਦੀ ਗਿਣਤੀ ਵਿਚ ਇਕੱਠੇ ਹੋ ਕੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਦੇ ਆਗੂਆਂ ਅਵਤਾਰ ਸਿੰਘ ਕੈਂਥ, ਕੁਲਦੀਪ ਸਿੰਘ ਉਦੋਕੇ, ਕਰਮਜੀਤ ਸਿੰਘ ਸਿੱਧੂ, ਹਰਪੀ੍ਰਤ ਸਿੰਘ, ਅਮਿਤ ਕੁਮਾਰ, ਗੁਰਵਿੰਦਰ ਸਿੰਘ ਗੁਰੂ, ਕੁਲਦੀਪ ਸਿੰਘ, ਦਲਵੀਰ ਸਿੰਘ ਜੌਹਲ ਅਤੇ ਸਰਦਾਰਾ ਸਿੰਘ ਵਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੇ ਬਿਜਲੀ ਨਿਗਮਾਂ ਦੀਆਂ ਜ਼ਮੀਨਾਂ ਵੇਚਣ ਦੇ ਫੈਸਲੇ ਖਿਲਾਫ ਜੁਆਇੰਟ ਐਕਸ਼ਨ ਕਮੇਟੀ ਵਲੋਂ ਕੱਲ੍ਹ ਪਟਿਆਲਾ ਵਿਖੇ ਹੋਈ ਮੀਟਿੰਗ ਵਿਚ ਲਏ ਗਏ ਫੈਸਲੇ ਅਨੁਸਾਰ 6 ਮਾਰਚ ਤੋਂ ਅਗਲੇ ਸੰਘਰਸ਼ ਪ੍ਰੋਗਰਾਮ ਉਲੀਕੇ ਗਏ ਹਨ ਅਤੇ 28 ਮਾਰਚ ਨੂੰ ਬਿਜਲੀ ਮੰਤਰੀ ਪੰਜਾਬ ਦੀ ਲੁਧਿਆਣਾ ਸਥਿਤ ਰਿਹਾਇਸ਼ ਦੇ ਘਿਰਾਓ ਦੇ ਪ੍ਰੋਗਰਾਮ ਦਾ ਵੀ ਐਲਾਨ ਕੀਤਾ ਗਿਆ ਹੈ | ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਬਲਤੇਜ ਸਿੰਘ ਸਿੱਧੂ ਵੱਲੋਂ ਬਿਜਲੀ ਨਿਗਮਾਂ ਦੀਆਂ ਸੰਪਤੀਆਂ ਵੇਚਣ ਦੇ ਖਿਲਾਫ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ, ਇਸਦੇ ਬਾਵਜੂਦ ਵੀ ਪਾਵਰਕਾਮ ਵਲੋਂ ਫੈਸਲਾ ਲੈਦੇ ਹੋਏ ਪਟਿਆਲਾ ਸਥਿਤ ਬਡੂੰਗਰ ਦੀ 50 ਏਕਟ ਜਮੀਨ ਪੁੱਡਾ ਨੂੰ ਸੌਪਣ ਦਾ ਫੈਸਲਾ ਕਰ ਲਿਆ ਸੀ ਜਿਸ ਕਾਰਨ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਾਵਰਕੌਮ ਦੀ ਮਾਲਕੀ ਵਾਲੀ ਕਿਸੇ ਵੀ ਜਾਇਦਾਦ ਨੂੰ ਤਬਦੀਲ ਕਰਨ ਤੇ ਰੋਕ ਲਗਾ ਦਿੱਤੀ ਹੈ | ਇਸ ਫੈਸਲੇ ਦਾ ਸਮੂਹ ਮੁਲਾਜ਼ਮ ਜੱਥੇਬੰਦੀਆਂ ਵੱਲੋ ਸਵਾਗਤ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ ਕਿ ਜੇਕਰ ਇਹ ਮੁਹਿੰਮ ਤੁਰੰਤ ਨਾ ਰੋਕੀ ਗਈ ਤਾਂ ਇਸ ਦੇ ਖ਼ਿਲਾਫ਼ ਮੁਲਾਜ਼ਮ ਜਥੇਬੰਦੀਆਂ ਵੱਡੇ ਸੰਘਰਸ਼ ਦੀ ਸ਼ੁਰੂਆਤ ਵੀ ਕਰ ਸਕਦੀਆਂ ਹਨ |
ਪਿਛਲੀ ਖ਼ਬਰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਵਾਰਡ ਨੰ. 41 'ਚ ਚੌਥਾ ਦਿਨ ਰਿਹਾ ਸਫਲ ਅਗਲੀ ਖ਼ਬਰ ਬਲਾਕ ਪੱਧਰੀ ਸਹਿ-ਵਿੱਦਿਅਕ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।