25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਵਾਰਡ ਨੰ. 41 'ਚ ਚੌਥਾ ਦਿਨ ਰਿਹਾ ਸਫਲ

ਅਜੀਤ ਡੈਸਕ 21-02-2026
ਪਟਿਆਲਾ, 20 ਫਰਵਰੀ (ਅ.ਸ. ਆਹਲੂਵਾਲੀਆ)-ਵਾਰਡ ਨੰਬਰ 41 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਵਾਰਡ ਵਾਸੀਆਂ ਵਲੋਂ ਕੌਂਸਲਰ ਅਮਨਪ੍ਰੀਤ ਕੌਰ ਦੀ ਅਗਵਾਈ 'ਚ ਚੌਥੇ ਦਿਨ ਵੀ ਵਾਰਡ ਵਾਸੀਆਂ ਵਲੋਂ ਰਜਿਸਟੇ੍ਰਸ਼ਨ ਕਰਵਾਈ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦੇ ਹੋਏ ਯੋਜਨਾ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਰਜਿਸਟੇ੍ਰਸ਼ਨ ਕਾਰਜ ਨੂੰ ਤੇਜ਼ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਕਿਹਾ ਕਿ ਹੁਣ ਤਕ ਤਕਰੀਬਨ 450 ਕਾਰਡ ਬਣ ਚੁੱਕੇ ਹਨ | ਇਸ ਮੌਕੇ 'ਆਪ' ਸੀਨੀਅਰ ਆਗੂ ਅੰਮਿ੍ਤਪਾਲ ਸਿੰਘ ਪਾਲੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਹਰ ਯੋਗ ਪਰਿਵਾਰ ਦਾ ਰਜਿਸਟੇ੍ਰਸ਼ਨ ਕਰਵਾਉਣਾ ਸਰਕਾਰ ਦੀ ਪਹਿਲ ਹੈ ਤਾਂ ਜੋ ਲੋਕਾਂ ਨੂੰ ਇਲਾਜ ਦੌਰਾਨ ਆਰਥਿਕ ਬੋਝ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਨੇ ਦੱਸਿਆ ਕਿ ਸਰਕਾਰ ਵਲੋਂ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਅਤੇ ਇਸ ਯੋਜਨਾ ਰਾਹੀਂ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲੇਗਾ | ਉਨ੍ਹਾਂ ਨੇ ਸਥਾਨਕ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜਿਹੜੇ ਵੀ ਯੋਗ ਹਨ, ਉਹ ਤੁਰੰਤ ਆਪਣੀ ਰਜਿਸਟੇ੍ਰਸ਼ਨ ਕਰਵਾਉਣ ਤਾਂ ਜੋ ਸਰਕਾਰ ਦੀ ਇਸ ਲੋਕ-ਭਲਾਈ ਸਕੀਮ ਦਾ ਪੂਰਾ ਲਾਭ ਲਿਆ ਜਾ ਸਕੇ |
ਪਿਛਲੀ ਖ਼ਬਰ ਵੀਜ਼ਾ ਸਪਾਂਸਰ ਕਰਨ ਦਾ ਝਾਂਸਾ ਦੇ ਠੱਗੇ 27 ਲੱਖ ਤੋਂ ਵੱਧ ਅਗਲੀ ਖ਼ਬਰ ਬਿਜਲੀ ਮੁਲਾਜ਼ਮ ਸੰਘਰਸ਼ਸ਼ੀਲ ਮੋਰਚੇ ਵਲੋਂ ਬਿਜਲੀ ਨਿਗਮ ਦੀਆਂ ਜ਼ਮੀਨਾਂ ਵੇਚਣ 'ਤੇ ਮਾਨਯੋਗ ਹਾਈ ਕੋਰਟ ਵਲੋਂ ਲਗਾਈ ਗਈ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।