25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

15 ਗ੍ਰਾਮ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਗਿ੍ਫ਼ਤਾਰ

ਅਜੀਤ ਡੈਸਕ 21-02-2026
ਰਾਜਪੁਰਾ, 20 ਫਰਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ 15 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਥਾਣੇਦਾਰ ਨਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ 'ਚ ਗਸ਼ਤ ਕਰਦੇ ਹੋਏ ਜਦੋਂ ਸਰਹਿੰਦ-ਪਟਿਆਲਾ ਬਾਈਪਾਸ 'ਤੇ ਮਹਫਿਲ ਰਿਸੋਰਟ ਨੇੜੇ ਪਹੁੰਚੇ ਤਾਂ ਉੱਥੋਂ ਲੰਘ ਰਹੇ ਦੋ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਹਨਾਂ ਦੀ ਤਲਾਸ਼ੀ ਲਈ ਤਾਂ ਉਕਤ ਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਪਾਰਟੀ ਨੇ ਉਕਤ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਜਦੋਂ ਮੁੱਢਲੀ ਪੁੱਛਗਿੱਛ ਕੀਤੀ ਤਾਂ ਉਕਤ ਨੇ ਆਪਣੀ ਪਹਿਚਾਣ ਬਲਜਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਭੋਗਲਾਂ ਅਤੇ ਕਰਮਜੋਤ ਸਿੰਘ ਪੁੱਤਰ ਸ਼੍ਰੀਰਾਮ ਸਿੰਘ ਵਾਸੀ ਪਿੰਡ ਕਾਮੀ ਕਲਾਂ ਵੱਜੋਂ ਦੱਸੀ | ਥਾਣਾ ਸ਼ਹਿਰੀ ਦੀ ਪੁਲਿਸ ਨੇ ਦੋਵੇਂ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ-ਜੌੜਾਮਾਜਰਾ ਅਗਲੀ ਖ਼ਬਰ ਲੋੜਵੰਦਾਂ ਦੀ ਮਦਦ ਕਰਨ ਵਾਲੇ ਸੁਲਤਾਨਪੁਰ ਲੋਧੀ ਦੇ ਮਹਾਂਪੁਰਸ਼ਾਂ ਦਾ ਕੀਤਾ ਗਿਆ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।