24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਡਾ. ਬੀ. ਐੱਸ. ਸੰਧੂ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸਾਹਿਤਕ ਮੁਕਾਬਲਿਆਂ 'ਚ ਗੱਡੇ ਝੰਡੇ

ਡਾ. ਬੀ.ਐੱਸ. ਸੰਧੂ ਮੈਮੋਰੀਅਲ ਸਕੂਲ ਜੁਲਾਹਖੇੜੀ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਅਤੇ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ | ਅਜੀਤ ਤਸਵੀਰ <br/> 22-02-2026
ਦੇਵੀਗੜ੍ਹ, 21 ਫਰਵਰੀ (ਰਾਜਿੰਦਰ ਸਿੰਘ ਮੌਜੀ)-ਘੜਾਮ ਰੋਡ ਜੁਲਾਹ ਖੇੜੀ ਸਥਿਤ ਨਾਮਵਰ ਵਿੱਦਿਅਕ ਸੰਸਥਾ ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਆਪਣੀ ਸਿੱਖਿਆ ਅਤੇ ਕਲਾ ਦੇ ਖੇਤਰ ਵਿਚ ਸਰਵੋਤਮਤਾ ਸਿੱਧ ਕੀਤੀ ਹੈ | ਵੱਖ-ਵੱਖ ਅੰਤਰ-ਸਕੂਲ ਸਾਹਿਤਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਨ੍ਹਾਂ ਵਿਦਿਆਰਥਣਾਂ ਨੇ ਨਾ ਸਿਰਫ ਇਲਾਕੇ ਦਾ ਮਾਣ ਵਧਾਇਆ ਹੈ, ਸਗੋਂ ਸਕੂਲ ਦੀ ਵਿੱਦਿਅਕ ਗੁਣਵੱਤਾ 'ਤੇ ਵੀ ਮੋਹਰ ਲਗਾਈ ਹੈ | ਸਕੂਲ ਦੀਆਂ ਵਿਦਿਆਰਥਣਾਂ ਨੇ ਸਾਹਿਤ ਦੀਆਂ ਵੱਖ-ਵੱਖ ਵੰਨਗੀਆਂ 'ਚ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ | ਇਨ੍ਹਾਂ ਮੁਕਾਬਲਿਆਂ ਦੀ ਵਿਸ਼ੇਸ਼ਤਾ ਇਹ ਰਹੀ ਕਿ ਵਿਦਿਆਰਥਣਾਂ ਨੇ ਤਿੰਨਾਂ ਮੁੱਖ ਭਾਸ਼ਾਵਾਂ 'ਚ ਮੱਲ੍ਹਾਂ ਮਾਰੀਆਂ | ਜਿਸ ਦੇ ਤਹਿਤ ਵਿਦਿਆਰਥਣਾਂ ਨੇ ਆਪਣੀ ਮਾਂ-ਬੋਲੀ ਪੰਜਾਬੀ ਪ੍ਰਤੀ ਅਥਾਹ ਪਿਆਰ ਅਤੇ ਕਵਿਤਾ ਪੇਸ਼ਕਾਰੀ ਦੀ ਡੂੰਘੀ ਮੁਹਾਰਤ ਦਿਖਾ ਕੇ ਸਭ ਦਾ ਦਿਲ ਜਿੱਤ ਲਿਆ | ਇਸੇ ਤਰ੍ਹਾਂ ਹਿੰਦੀ ਭਾਸ਼ਾ ਦੇ ਮੁਕਾਬਲੇ 'ਚ ਵੀ ਵਿਦਿਆਰਥਣਾਂ ਦੀ ਪ੍ਰਭਾਵਸ਼ਾਲੀ ਸ਼ਬਦਾਵਲੀ, ਲੈਅ ਅਤੇ ਉਚਾਰਨ ਦੀ ਸ਼ੁੱਧਤਾ ਨੂੰ ਜੱਜਾਂ ਵਲੋਂ ਭਰਪੂਰ ਸਲਾਹਿਆ ਗਿਆ ਅਤੇ ਅੰਗਰੇਜ਼ੀ ਭਾਸ਼ਣ ਮੁਕਾਬਲੇ ਦੌਰਾਨ ਹੋਣਹਾਰਾਂ ਨੇ ਗੰਭੀਰ ਅਤੇ ਸਮਾਜਿਕ ਵਿਸ਼ਿਆਂ 'ਤੇ ਆਪਣੇ ਵਿਚਾਰ ਬੜੇ ਆਤਮ-ਵਿਸ਼ਵਾਸ ਅਤੇ ਤਰਕ ਨਾਲ ਪੇਸ਼ ਕੀਤੇ | ਇਨ੍ਹਾਂ ਜੇਤੂ ਵਿਦਿਆਰਥਣਾਂ ਦੀ ਹੌਸਲਾ-ਅਫਜਾਈ ਕੀਤੀ ਗਈ | ਜਿੰਨਾ ਨੂੰ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਜੇਤੂਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਕਿਉਂਕਿ ਇਹ ਬੱਚਿਆਂ ਅੰਦਰਲੇ ਡਰ ਨੂੰ ਖ਼ਤਮ ਕਰਕੇ ਉਨ੍ਹਾਂ ਨੂੰ ਮੰਚ 'ਤੇ ਬੋਲਣ ਦੀ ਕਲਾ ਸਿਖਾਉਂਦੇ ਹਨ | ਇਸ ਮੌਕੇ ਮੈਨੇਜਿੰਗ ਡਾਇਰੈਕਟਰ ਰਜਿੰਦਰ ਕੌਰ ਸੰਧੂ ਨੇ ਬੱਚਿਆਂ ਦੀ ਦਿਨ-ਰਾਤ ਦੀ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ 'ਚ ਵੀ ਅਜਿਹੀਆਂ ਗਤੀਵਿਧੀਆਂ 'ਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪਿ੍ੰਸੀਪਲ ਤਰਨਦੀਪ ਕੌਰ ਅਰੋੜਾ ਨੇ ਵਿਦਿਆਰਥੀਆਂ ਦੇ ਨਾਲ-ਨਾਲ ਅਧਿਆਪਕਾਂ ਦੀ ਮਿਹਨਤ ਨੂੰ ਵੀ ਸਲਾਹਿਆ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਅਕਾਦਮਿਕ ਗੁਣਾਂ ਦੇ ਨਾਲ-ਨਾਲ ਸਹਿ-ਅਕਾਦਮਿਕ ਗੁਣਾਂ ਨੂੰ ਨਿਖਾਰਨ ਲਈ ਵਚਨਬੱਧ ਹੈ | ਇਸ ਸਮੇਂ ਸਮੂਹ ਅਧਿਆਪਕਾਂ ਨੇ ਜੇਤੂ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਤੋਂ ਸੇਧ ਲੈਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਲੋਂ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ-ਅੰਗਰੇਜੀ ਕੋਸ਼ ਦੀ ਐਂਡਰਾਇਡ ਐਪ ਜਾਰੀ ਅਗਲੀ ਖ਼ਬਰ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਤੇ ਕੌਂਸਲਰ ਗੁਰਜੀਤ ਸਾਹਨੀ ਨੇ ਸੜਕ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।