25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਜੈਤੋਂ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਿਖੇ ਸਾਲਾਨਾ ਸਮਾਗਮ ਅੱਜ

ਅਜੀਤ ਡੈਸਕ 22-02-2026
ਨਾਭਾ, 21 ਫਰਵਰੀ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਸਥਿਤ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਲਾਨਾ ਕਥਾ ਕੀਰਤਨ ਸਮਾਗਮ ਅੱਜ 22 ਫਰਵਰੀ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ¢ਇਸ ਸਲਾਨਾ ਸਮਾਗਮ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਜਥੇਦਾਰ ਬਲਤੇਜ ਸਿੰਘ ਖੋਖ ਅਤੇ ਮੈਨੇਜਰ ਹਰਨੇਕ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿਚ 20 ਫਰਵਰੀ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ ਅੱਜ 22 ਫਰਵਰੀ ਦਿਨ ਐਤਵਾਰ ਨੂੰ ਸਵੇਰੇ 9 ਵਜੇ ਪਾਏ ਜਾਣਗੇ, ਉਪਰੰਤ ਹਜੂਰੀ ਰਾਗੀ ਭਾਈ ਹਰਦੀਪ ਸਿੰਘ ਤੇ ਭਾਈ ਮਨਿੰਦਰ ਸਿੰਘ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਜੈਤੋ ਦੇ ਮੋਰਚੇ ਦੇ ਸ਼ਹੀਦਾਂ ਦੇ ਇਤਿਹਾਸ ਸੰਬੰਧੀ ਜਾਣੂ ਕਰਵਾਇਆ ਜਾਵੇਗਾ ਅਤੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ¢ ਉਪਰੰਤ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ¢
ਪਿਛਲੀ ਖ਼ਬਰ ਨਹਿਰੂ ਪਾਰਕ ਤੋਂ ਸਰਹੰਦੀ ਗੇਟ ਤੱਕ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਲੋਂ ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ ਅਗਲੀ ਖ਼ਬਰ ਨਹਿਰੂ ਪਾਰਕ ਤੋਂ ਸਰਹੰਦੀ ਗੇਟ ਤੱਕ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਵਲੋਂ ਨਸ਼ਿਆਂ ਵਿਰੁੱਧ ਕੱਢੀ ਜਾਗਰੂਕਤਾ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।