15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

-ਮਾਮਲਾ ਰੌਂਗਲਾ ਪਿੰਡ 'ਚ ਔਰਤ ਦੀ ਮੌਤ ਦਾ- ਪਰਿਵਾਰਕ ਮੈਂਬਰਾਂ ਨੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਰੋਕਿਆ ਫੁਹਾਰਾ ਚੌਕ

ਅਜੀਤ ਡੈਸਕ 23-02-2026
ਪਟਿਆਲਾ, 22 ਫਰਵਰੀ (ਮਨਦੀਪ ਸਿੰਘ ਖਰੌੜ)-ਪਿਛਲੇ ਦਿਨੀਂ ਇੱਥੋਂ ਦੇ ਪਿੰਡ ਰੌਂਗਲਾ 'ਚ ਇਕ ਔਰਤ 'ਤੇ ਹਮਲਾ ਕਰ ਦਿੱਤਾ ਗਿਆ ਸੀ, ਜਿਸ 'ਚ ਬਾਅਦ 'ਚ ਰਾਜਿੰਦਰਾ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ | ਇਸ ਮਾਮਲੇ 'ਚ ਪੁਲਿਸ ਵਲੋਂ ਲੋੜੀਂਦੇ ਮੁਲਜ਼ਮ ਗਿ੍ਫ਼ਤਾਰ ਨਾ ਕਰਨ ਦਾ ਦੋਸ਼ ਲਗਾਉਂਦਿਆਂ ਪਰਿਵਾਰਕ ਮੈਂਬਰਾਂ ਵਲੋਂ ਫੁਹਾਰਾ ਚੌਂਕ 'ਚ ਘੰਟਿਆਂ ਬੱਧੀ ਧਰਨਾ ਲਗਾ ਕੇ ਮੁਲਜ਼ਮਾਂ ਦੀ ਗਿ੍ਫ਼ਤਾਰੀ ਦੀ ਮੰਗ ਕੀਤੀ ਗਈ | ਇਸ ਮਸਲੇ 'ਚ ਪੁਲਿਸ ਅਫ਼ਸਰਾਂ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਪਰਿਵਾਰਕ ਮੈਂਬਰਾਂ ਵਲੋਂ ਦੋ ਘੰਟਿਆਂ ਤੋਂ ਬਾਅਦ ਧਰਨਾ ਚੁੱਕ ਲਿਆ ਗਿਆ | ਇਸ ਸੰਬੰਧੀ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਪੁਲਿਸ, ਮੁਲਜ਼ਮਾਂ ਨੂੰ ਫੜ ਨਹੀਂ ਰਹੀ ਕਿਉਂਕਿ ਮੁਲਜ਼ਮਾਂ ਦੀ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਨੇੜਤਾ ਹੈ | ਧਰਨੇ ਦੌਰਾਨ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਇਸ ਘਟਨਾ ਨੂੰ ਚਾਰ ਦਿਨ ਹੋ ਚੁੱਕੇ ਹਨ ਹਾਲੇ ਤਕ ਉਨ੍ਹਾਂ ਨੂੰ ਇਹ ਵੀ ਪਤਾ ਨਹੀਂ ਲੱਗਾ ਕਿ ਉਨ੍ਹਾਂ ਦੀ ਮਾਤਾ 'ਤੇ ਹਮਲਾ ਕਰਨ ਵਾਲੇ ਅਸਲ ਵਿਚ ਕਿੰਨੇ ਮੁਲਜ਼ਮ ਸੀ? ਪੁਲਿਸ ਨੇ ਸਿਰਫ਼ ਦੋ ਵਿਅਕਤੀਆਂ ਖ਼ਿਲਾਫ਼ ਹੀ ਕੇਸ ਦਰਜ ਕੀਤਾ ਹੈ ਤੇ ਬਾਕੀਆਂ ਨੂੰ ਅਣਪਛਾਤੇ ਲਿਖਿਆ ਹੈ | ਧਰਨਾਕਾਰੀਆਂ ਨੇ ਦੋਸ਼ ਲਗਾਇਆ ਕਿ ਜੇਕਰ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਆਮ ਲੋਕਾਂ ਨਾਲ ਅਜਿਹਾ ਵਿਵਹਾਰ ਹੋ ਰਿਹਾ ਹੈ ਤਾਂ ਅਜਿਹੀ ਸਰਕਾਰ ਦਾ ਕੀ ਫ਼ਾਇਦਾ? ਦੂਜੇ ਪਾਸੇ ਫੁਹਾਰਾ ਚੌਂਕ 'ਤੇ ਜਾਮ ਹੋਣ ਕਾਰਨ ਪਟਿਆਲਾ 'ਚ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਤੇ ਇਸ ਕਾਰਨ ਘੰਟਿਆਂ ਬੱਧੀ ਵਾਹਨ ਚਾਲਕ ਸੜਕਾਂ 'ਤੇ ਵੀ ਖੜ੍ਹੇ ਰਹੇ |
ਇਸ ਸੰਬੰਧੀ ਮੌਕੇ 'ਤੇ ਪਹੁੰਚੇ ਐੱਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਪੁਲਿਸ ਵਲੋਂ ਦੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਉਨ੍ਹਾਂ ਨੂੰ ਜਲਦ ਹੀ ਗਿ੍ਫ਼ਤਾਰ ਕਰ ਲਿਆ ਜਾਵੇਗਾ | ਉਹ ਪਰਿਵਾਰਕ ਮੈਂਬਰਾਂ ਦੀ ਭਾਵਨਾ ਦੀ ਕਦਰ ਕਰਦੇ ਹਨ ਪਰ ਮਾਤਾ ਦੇ ਪੋਸਟਮਾਰਟਮ ਕਰਵਾਉਣ ਲਈ ਜਿੰਨੀ ਦੇਰੀ ਕਰਨਗੇ ਉਸ ਨਾਲ ਪੋਸਟਮਾਰਟਮ ਦੀ ਰਿਪੋਰਟ ਪ੍ਰਭਾਵਿਤ ਹੋ ਸਕਦੀ ਹੈ |
ਪਿਛਲੀ ਖ਼ਬਰ ਕਿਸਾਨ ਆਗੂ ਦਾਤਾਰ ਸਿੰਘ ਦੀ ਪੰਜਵੀਂ ਬਰਸੀ ਮੌਕੇ ਕਿਸਾਨ-ਮਜ਼ਦੂਰਾਂ ਵਲੋਂ ਸ਼ਰਧਾਂਜਲੀ ਭੇਟ <br/> ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਅਤੇ ਜਨਤਕ ਜਥੇਬੰਦੀਆਂ ਵਲੋਂ ਭਾਜਪਾ ਤੇ 'ਆਪ' ਆਗੂਆਂ ਦੇ ਘਰਾਂ ਅੱਗੇ ਕੀਤੇ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।