15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਮਜ਼ਦੂਰਾਂ ਦੇ ਹੱਕਾਂ 'ਤੇ ਕੋਈ ਸਮਝੌਤਾ ਨਹੀਂ ਹੋਵੇਗਾ, ਮਨਰੇਗਾ ਦੇ ਹੱਲ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਾਂਗੇ-ਚੌਧਰੀ ਨਿਰਮਲ ਸਿੰਘ ਭੱਟੀਆਂ

ਪਿੰਡ ਬਹਿਰੂ ਵਿਖੇ ਚੌਧਰੀ ਨਿਰਮਲ ਭੱਟੀਆਂ ਸੀਨੀਅਰ ਕਾਂਗਰਸੀ ਆਗੂ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ | ਅਜੀਤ ਤਸਵੀਰ <br/> 23-02-2026
ਦੇਵੀਗੜ੍ਹ, 22 ਫਰਵਰੀ (ਰਾਜਿੰਦਰ ਸਿੰਘ ਮੌਜੀ)-ਦੇਵੀਗੜ੍ਹ ਨੇੜਲੇ ਪਿੰਡ ਬਹਿਰੂ 'ਚ 'ਮਨਰੇਗਾ ਬਚਾਓ ਸੰਗਰਾਮ' ਮੁਹਿੰਮ ਤਹਿਤ ਹੋਈ ਮੀਟਿੰਗ ਨੇ ਇਲਾਕੇ ਦੀ ਰਾਜਨੀਤਿਕ ਅਤੇ ਸਮਾਜਿਕ ਫ਼ਿਜ਼ਾ 'ਚ ਨਵੀਂ ਚਰਚਾ ਛੇੜ ਦਿੱਤੀ ਹੈ | ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਨਿਰਮਲ ਸਿੰਘ ਭੱਟੀਆਂ ਦੀ ਅਗਵਾਈ ਹੇਠ ਹੋਈ ਇਸ ਬੈਠਕ 'ਚ ਮਜ਼ਦੂਰਾਂ, ਨੌਜਵਾਨਾਂ ਅਤੇ ਪਿੰਡ ਵਾਸੀਆਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ | ਇਸ ਮੌਕੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਡਟਣ ਦਾ ਅਹਿਦ ਲਿਆ ਗਿਆ | ਨਿਰਮਲ ਸਿੰਘ ਭੱਟੀਆਂ ਨੇ ਕਿਹਾ ਕਿ ਮਨਰੇਗਾ ਸਕੀਮ ਕੇਵਲ ਇਕ ਰੁਜ਼ਗਾਰ ਦਾ ਸਾਧਨ ਨਹੀਂ, ਸਗੋਂ ਇਹ ਪੇਂਡੂ ਖੇਤਰ ਦੇ ਗਰੀਬ ਪਰਿਵਾਰਾਂ ਦੀ ਆਰਥਿਕ ਰੀੜ੍ਹ ਦੀ ਹੱਡੀ ਹੈ | ਉਨ੍ਹਾਂ ਅਫ਼ਸੋਸ ਪ੍ਰਗਟਾਇਆ ਕਿ ਮੌਜੂਦਾ ਸਮੇਂ 'ਚ ਇਸ ਸਕੀਮ ਨੂੰ ਕਈ ਪੱਧਰਾਂ 'ਤੇ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਦਾ ਸਿੱਧਾ ਅਸਰ ਮਿਹਨਤਕਸ਼ ਲੋਕਾਂ ਦੀ ਰੋਜੀ-ਰੋਟੀ 'ਤੇ ਪੈ ਰਿਹਾ ਹੈ | ਲੋਕਾਂ ਨੇ ਸ਼ਿਕਾਇਤ ਕੀਤੀ ਕਿ ਕੰਮ ਕਰਨ ਦੇ ਬਾਵਜੂਦ ਭੁਗਤਾਨ (ਪੇਮੈਂਟ) 'ਚ ਲੰਬੀ ਦੇਰੀ ਹੋ ਰਹੀ ਹੈ | ਸਾਲਾਨਾ ਮਿਲਣ ਵਾਲੇ ਕੰਮ ਦੇ ਦਿਨਾਂ 'ਚ ਕਟੌਤੀ ਕੀਤੀ ਜਾ ਰਹੀ ਹੈ | ਪ੍ਰਸ਼ਾਸਨਿਕ ਰੁਕਾਵਟਾਂ ਕਾਰਨ ਨਵੇਂ ਜੌਬ ਕਾਰਡ ਬਣਾਉਣ ਅਤੇ ਮਸਟਰ ਰੋਲ ਜਾਰੀ ਕਰਨ 'ਚ ਦਿੱਕਤਾਂ ਆ ਰਹੀਆਂ ਹਨ | ਇਨ੍ਹਾਂ ਮਸਲਿਆਂ 'ਤੇ ਭੱਟੀਆਂ ਨੇ ਭਰੋਸਾ ਦਿੱਤਾ ਕਿ ਉਹ ਨਿੱਜੀ ਤੌਰ 'ਤੇ ਸੰਬੰਧਿਤ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਇਨ੍ਹਾਂ ਰੁਕਾਵਟਾਂ ਨੂੰ ਦੂਰ ਕਰਵਾ ਕੇ ਮਜ਼ਦੂਰਾਂ ਦਾ ਬਕਾਇਆ ਦਿਵਾਉਣ ਲਈ ਹਰ ਸੰਭਵ ਯਤਨ ਕਰਨਗੇ |
ਨਿਰਮਲ ਸਿੰਘ ਭੱਟੀਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮਜ਼ਦੂਰਾਂ ਦੀਆਂ ਮੰਗਾਂ ਨੂੰ ਜਲਦ ਨਾ ਮੰਨਿਆ ਗਿਆ ਅਤੇ ਭੁਗਤਾਨ ਦੀ ਪ੍ਰਕਿਰਿਆ 'ਚ ਤੇਜ਼ੀ ਨਾ ਲਿਆਂਦੀ ਗਈ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਸਿਰਫ ਪਿੰਡਾਂ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ | ਇਸ ਮੌਕੇ ਪਰਮਜੀਤ ਸਾ. ਸਰਪੰਚ, ਰਾਮੇਸ਼ਵਰ ਸ਼ਰਮਾ, ਬਲਦੇਵ ਨੰਬਰਦਾਰ, ਚੌਧਰੀ ਗੁਰਮੇਲ ਸਿੰਘ, ਕਸ਼ਮੀਰੀ ਸਿੰਘ ਸੰਧੂ, ਗੁਰਭੇਜ ਸਿੰਘ ਸੰਧੂ, ਚੌਧਰੀ ਈਸ਼ਵਰ ਸਿੰਘ, ਰਵੀ, ਪ੍ਰੇਮ ਪ੍ਰਧਾਨ, ਦਰਸ਼ਨ ਚੌਧਰੀ, ਹਰਕੇਸ਼ ਚੌਧਰੀ, ਕਾਨ ਸਿੰਘ ਰਾਣਾ, ਕੁਲਦੀਪ ਕਾਲਾ ਸਨੌਰ, ਗੁਰਮੀਤ ਬਾਵਾ, ਤਰਨ ਘਨੌਰ, ਸੋਨੀ ਕਪੂਰੀ ਅਤੇ ਪਰਮਜੀਤ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਰਾਜਪੁਰਾ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਅਗਲੀ ਖ਼ਬਰ ਧਮੋਲੀ ਵਿਖੇ ਲਾਇਆ ਗੰਨੇ ਦੇ ਰਸ ਦੀ ਖੀਰ ਦਾ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।