ਰਾਜਪੁਰਾ, 27 ਫਰਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਵਿਦੇੇਸ਼ ਭੇਜਣ ਦੇ ਨਾਂਅ 'ਤੇ 5 ਲੱਖ 80 ਹਜਾਰ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਪ੍ਰਸੰਨਦੀਪ ਸਿੰਘ ਵਾਸੀ ਪਿੰਡ ਸੈਦਖੇੜੀ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ ਤੇ ਉਸ ਨੇ ਸਿਰਮਨਜੀਤ ਸਿੰਘ ਅਤੇ ਉਸ ਦੀ ਪਤਨੀ ਸ਼੍ਰੇਆ ਨਾਲ ਸੰਪਰਕ ਕੀਤਾ ਜੋ ਕਿ ਲੋਕਾਂ ਨੂੰ ਵਿਦੇਸ਼ ਭੇਜਣ ਲਈ ਵੀਜਾ ਦਿਵਾਉਣ ਦਾ ਕੰਮ ਕਰਦੇ ਹਨ | ਜਿਸ ਤੇ ਉਕਤ ਮੁਲਜਮਾਂ ਨੇ ਉਸਤੋਂ ਆਸਟ੍ਰਲੀਆਂ ਦਾ ਵੀਜਾ ਲਗਵਾਉਣ ਲਈ 5 ਲੱਖ 80 ਹਜਾਰ ਰੁਪਏ ਲੈ ਲਏ ਪਰ ਸਮਾਂ ਬੀਤਣ ਤੋਂ ਬਾਅਦ ਵੀ ਨਾਂਹ ਤਾਂ ਵਿਦੇਸ਼ ਭੇਜਿਆ ਅਤੇ ਨਾਂਹ ਹੀ ਪੈਸੇ ਵਾਪਸ ਕੀਤੇ | ਜਿਸ ਤੇ ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਪਤੀ ਪਤਨੀ ਦੇ ਖ਼ਿਲਾਫ਼ ਧੋਖਾਧੜੀ ਸਮੇਤ ਹੋਰ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |