25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸ਼ਰਾਬ ਘੁਟਾਲੇ ਦੇ ਕੇਸ 'ਚ ਇਨਸਾਫ਼ ਨੇ ਨਿਆਂਪਾਲਿਕਾ 'ਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ-ਬਲਤੇਜ ਪੰਨੂ

ਅਜੀਤ ਡੈਸਕ 28-02-2026
ਪਟਿਆਲਾ, 27 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਦਿੱਲੀ ਦੀ ਅਦਾਲਤ ਵਲੋਂ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਨੂੰ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਡਿਸਚਾਰਜ (ਬਰੀ) ਕਰਨ ਦੇ ਇਤਿਹਾਸਕ ਫੈਸਲੇ ਨੇ ਉਸ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤਾ ਹੈ, ਜੋ ਕਿ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਸੀ | ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਅਦਾਲਤ ਨੇ ਖੁਦ ਇਸ ਕੇਸ ਨੂੰ ਅੱਗੇ ਚਲਾਉਣ ਦੇ ਅਯੋਗ ਪਾਇਆ ਹੈ | ਉਨ੍ਹਾਂ ਕਿਹਾ ਕਿ ਕੋਈ ਰਿਕਵਰੀ ਨਹੀਂ ਹੋਈ, ਕੋਈ ਨਕਦੀ ਨਹੀਂ ਮਿਲੀ, ਕੋਈ ਦਸਤਾਵੇਜ਼ ਨਹੀਂ ਮਿਲਿਆ, ਅਜਿਹਾ ਕੋਈ ਸਬੂਤ ਨਹੀਂ ਮਿਲਿਆ ਜੋ ਮੁਕੱਦਮੇ ਨੂੰ ਅੱਗੇ ਚਲਾਇਆ ਜਾ ਸਕੇ | ਅਦਾਲਤ ਨੇ ਆਪਣੇ ਹੁਕਮਾਂ ਵਿਚ ਸਪੱਸ਼ਟ ਕੀਤਾ ਹੈ ਕਿ ਬਿਨਾਂ ਕਿਸੇ ਅਧਾਰ ਦੇ ਕੇਸ ਜਾਰੀ ਨਹੀਂ ਰਹਿ ਸਕਦਾ | ਪੰਨੂ ਨੇ ਦੋਸ਼ ਲਾਇਆ ਕਿ 'ਆਪ' ਦੇ ਸ਼ਾਸਨ ਅਤੇ ਇਮਾਨਦਾਰੀ ਦਾ ਮੁਕਾਬਲਾ ਕਰਨ ਵਿੱਚ ਅਸਮਰੱਥ ਸਿਆਸੀ ਵਿਰੋਧੀਆਂ ਨੇ ਕਥਿਤ 100 ਕਰੋੜ ਰੁਪਏ ਦੇ ਘੁਟਾਲੇ ਦਾ ਬਿਰਤਾਂਤ ਘੜਿਆ ਸੀ | ਇਸ ਫੈਸਲੇ ਨੂੰ ਇਮਾਨਦਾਰ ਰਾਜਨੀਤੀ ਦੀ ਜਿੱਤ ਕਰਾਰ ਦਿੰਦਿਆਂ ਪੰਨੂ ਨੇ ਕਿਹਾ ਕਿ ਇਸ ਨਾਲ ਅਦਾਲਤਾਂ ਵਿਚ ਵਿਸ਼ਵਾਸ ਮਜ਼ਬੂਤ ਹੋਇਆ ਹੈ ਅਤੇ ਦੇਸ਼ ਭਰ ਵਿਚ 'ਆਪ' ਦੀਆਂ ਜੜ੍ਹਾਂ ਹੋਰ ਡੂੰਘੀਆਂ ਹੋਣਗੀਆਂ | ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ, ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਮਹਿਲਾ ਵਿੰਗ ਦੇ ਆਗੂ ਵੀਰਪਾਲ ਕੌਰ ਚਹਿਲ, ਗੁਰਵਿੰਦਰ ਸਿੰਘ, ਜ਼ਿਲ੍ਹਾ ਮੀਡੀਆ ਇੰਚਾਰਜ ਰਵਿੰਦਰਪਾਲ ਸਿੰਘ ਪਿ੍ੰਸ ਲਾਂਬਾ, ਅਭਿਸ਼ੇਕ ਸ਼ਰਮਾ, ਸੰਦੀਪ ਬੰਧੂ, ਕੁਲਵਿੰਦਰ ਸਿੰਘ ਵਿੱਕੀ ਰਿਵਾਜ, ਮਨਦੀਪ ਸਿੰਘ ਰਾਜਾ, ਆਰ ਸੀ ਗੁਪਤਾ, ਅਮਰਿੰਦਰ ਸਿੰਘ ਰਵੀ ਕੁਮਾਰ, ਜਸਵਿੰਦਰ ਸਿੰਘ ਰਿੰਪਾ, ਰਾਜਵੀਰ ਸਿੰਘ ਅਤੇ ਹੋਰ ਹਾਜ਼ਰ ਸਨ¢
ਪਿਛਲੀ ਖ਼ਬਰ ਭਾਕਿਯੂ ਚੜੂਨੀ ਨੇ ਅਮਰੀਕਾ ਤੇ ਭਾਰਤ ਵਪਾਰ ਸਮਝੌਤੇ ਵਿਰੁੱਧ ਮੋਦੀ ਸਰਕਾਰ ਦਾ ਪੁਤਲਾ ਸਾੜਿਆ <br/> ਅਗਲੀ ਖ਼ਬਰ ਦੇਵੀਗੜ੍ਹ ਵਿਖੇ ਕਾਰੋਬਾਰੀ ਦੇ ਘਰ ਹੋਈ ਵੱਡੀ ਚੋਰੀ ਦੀ ਗੁੱਥੀ ਸੁਲਝੀ, 6 ਮੁਲਜ਼ਮ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।