25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸਨੌਰ ਵਿਖੇ ਬ੍ਰਹਮਲੀਨ ਸੰਤ ਬਾਬਾ ਹਰੀ ਸਿੰਘ ਦੀ ਯਾਦ ਵਿਚ ਗੁਰਮਤਿ ਸਮਾਗਮ ਅਤੇ ਮੈਡੀਕਲ ਕੈਂਪ ਸੰਪੰਨ <br/>

ਅਜੀਤ ਡੈਸਕ 28-02-2026
ਸਨੌਰ, 27 ਫਰਵਰੀ (ਮੋਹਣ ਸਿੰਘ ਭੱਟੀ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ, ਗੁਰਦੁਆਰਾ ਹਰਿ ਸੰਗਤ ਸਾਹਿਬ ਸਨੌਰ ਵਿਖੇ ਬ੍ਰਹਮਲੀਨ ਸ੍ਰੀਮਾਨ 108 ਸੰਤ ਬਾਬਾ ਹਰੀ ਸਿੰਘ ਮਹਾਰਾਜ (ਸਨੌਰ ਵਾਲੇ) ਦੀ ਅੱਠਵੀਂ ਮਿੱਠੀ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ | ਗੱਦੀ ਨਸ਼ੀਨ ਸੰਤ ਬਾਬਾ ਹਰਦੇਵ ਸਿੰਘ ਸਨੌਰ ਵਾਲਿਆਂ ਦੀ ਰੇਖ-ਦੇਖ ਹੇਠ ਕਰਵਾਏ ਗਏ ਇਸ ਸਮਾਗਮ ਵਿਚ ਸੰਤ ਬਾਬਾ ਗੁਰਮੀਤ ਸਿੰਘ ਅਮਰੀਕਾ ਵਾਲੇ ਅਤੇ ਹੋਰ ਧਾਰਮਿਕ ਸ਼ਖ਼ਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਸੰਤਾਂ-ਮਹਾਂਪੁਰਖਾਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ | ਇਸ ਸਮਾਗਮ ਵਿਚ ਵੱਖ-ਵੱਖ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਪ੍ਰਬੰਧਾਂ ਵਿਚ ਆਪਣਾ ਯੋਗਦਾਨ ਪਾਇਆ | ਇਨ੍ਹਾਂ ਵਿਚ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਗੁਰਚਰਨ ਸਿੰਘ ਖਾਲਸਾ ਸ਼ਾਮਲ ਸਨ | ਇਸ ਮੌਕੇ ਮਾਡਰਨ ਡਾਇਗਨੋਸਟਿਕ ਲੈਬੋਰੇਟਰੀ, ਸਨੌਰ ਵਲੋਂ ਰਾਸ਼ਟਰੀ ਸਮਾਜਸੇਵੀ 'ਸੰਤ ਰਤਨ ਐਵਾਰਡ' ਨਾਲ ਸਨਮਾਨਿਤ ਮਨਜੀਤ ਸਿੰਘ ਚੌਹਾਨ ਦੀ ਅਗਵਾਈ ਵਿਚ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ ਵਿਚ 400 ਤੋਂ ਵੱਧ ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਇਸ ਸੇਵਾ ਕਾਰਜ ਵਿਚ ਡਾ. ਹੈਪੀ, ਡਾ. ਮਨਧੀਰ ਕੌਰ, ਅੰਜਲੀ ਸਰਵਾਰਾ, ਅਰਜਨ ਸਿੰਘ, ਹਰਸੀਸ ਸਿੰਘ, ਅਲੀਨਮੇਹਰ ਕੌਰ, ਵਿਸਾਖਾ ਦੇਵੀ, ਹਰਮਨ ਸਿੰਘ, ਸੁਰਿੰਦਰ ਸਿੰਘ ਅਤੇ ਮਿਸ ਵੰਦਨਾ ਨੇ ਅਹਿਮ ਸਹਿਯੋਗ ਦਿੱਤਾ | ਕੈਂਪ ਦੌਰਾਨ ਮਰੀਜ਼ਾਂ ਦੇ ਚੈੱਕਅਪ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਵੀ ਕੀਤਾ ਗਿਆ | ਆਏ ਹੋਏ ਮਹਿਮਾਨਾਂ ਨੇ ਸੰਤ ਬਾਬਾ ਹਰੀ ਸਿੰਘ ਦੀ ਜੀਵਨੀ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਅਖੀਰ ਵਿਚ ਸੰਤ ਬਾਬਾ ਹਰਦੇਵ ਸਿੰਘ ਨੇ ਸਾਰੀਆਂ ਸ਼ਖ਼ਸੀਅਤਾਂ ਦਾ ਗੁਰੂਘਰ ਦੀ ਬਖਸ਼ਿਸ ਸਿਰੋਪਾਉ ਸਾਹਿਬ ਪਾ ਕੇ ਸਨਮਾਨਿਤ ਕੀਤਾ ਅਤੇ ਅਤੇ ਹੰੁਮ੍ਹ-ਹੰਮ੍ਹਾ ਕੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਪੰਜ ਪੇਟੀਆਂ ਹਰਿਆਣਾ ਦੀ ਸ਼ਰਾਬ ਬਰਾਮਦ ਅਗਲੀ ਖ਼ਬਰ ਕੇਜਰੀਵਾਲ ਤੇ ਸਿਸੋਦੀਆ ਦੀ ਬੇਗੁਨਾਹੀ ਨੇ ਭਾਜਪਾ ਦਾ ਚਿਹਰਾ ਕੀਤਾ ਬੇਨਕਾਬ-ਸਿਹਤ ਮੰਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।