25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਰਣਜੋਧ ਸਿੰਘ ਹਡਾਣਾ ਵਲੋਂ ਬੀ.ਸੀ. ਵਿੰਗ ਦੇ ਨਵ-ਨਿਯੁਕਤ ਕੋਆਰਡੀਨੇਟਰ ਰਿਸ਼ੂ ਗਿਰ ਦਾ ਸਨਮਾਨ

ਅਜੀਤ ਡੈਸਕ 28-02-2026
ਸਨੌਰ, 27 ਫਰਵਰੀ (ਸੋਖਲ)-ਹਲਕਾ ਸਨੌਰ ਵਿਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੀਆਂ ਗਤੀਵਿਧੀਆਂ ਲਗਾਤਾਰ ਜਾਰੀ ਹਨ | ਇਸੇ ਤਹਿਤ ਅੱਜ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਬੀ.ਸੀ. ਵਿੰਗ ਦੇ ਨਵ-ਨਿਯੁਕਤ ਹਲਕਾ ਕੋਆਰਡੀਨੇਟਰ ਰਿਸ਼ੂ ਗਿਰ ਪਿੱਪਲਖੇੜੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਿੰਦਰਪਾਲ ਸਿੰਘ ਅਦਾਲਤੀਵਾਲਾ ਬਲਾਕ ਸੰਮਤੀ ਮੈਂਬਰ, ਮਨਿੰਦਰ ਫਰਾਂਸਵਾਲਾ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਲਾਲੀ ਰਹਿਲ ਪੀ.ਏ., ਗੁਰਜੀਤ ਧੰਜੂ ਪ੍ਰਧਾਨ ਸੋਸ਼ਲ ਮੀਡੀਆ, ਹਰਪ੍ਰੀਤ ਸਿੰਘ ਘੁੰਮਣ ਬਲਾਕ ਪ੍ਰਧਾਨ, ਪੰਕਜ ਸ਼ਰਮਾ ਮੀਡੀਆ ਤੋਂ ਇਲਾਵਾ ਪਾਰਟੀ ਦੇ ਸੀਨੀਅਰ ਆਗੂਆਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਨ੍ਹਾਂ ਸਾਰੇ ਆਗੂਆਂ ਨੇ ਰਿਸ਼ੂ ਗਿਰ ਨੂੰ ਵਧਾਈ ਦਿੱਤੀ ਅਤੇ ਪਾਰਟੀ ਦੀ ਚੜ੍ਹਦੀਕਲਾ ਲਈ ਮਿਲ ਕੇ ਕੰਮ ਕਰਨ ਦਾ ਅਹਿਦ ਲਿਆ ਸਨਮਾਨ ਉਪਰੰਤ ਗੱਲਬਾਤ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕ ਅਜਿਹੀ ਪਾਰਟੀ ਹੈ ਜਿੱਥੇ ਵਰਕਰਾਂ ਦੀ ਮਿਹਨਤ ਅਤੇ ਵਫ਼ਾਦਾਰੀ ਦਾ ਪੂਰਾ ਮੁੱਲ ਪਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਰਿਸ਼ੂ ਗਿਰ ਪਿੱਪਲਖੇੜੀ ਨੇ ਲੰਬੇ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਕੰਮ ਕੀਤਾ ਹੈ ਅਤੇ ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਦਾ ਬੀ.ਸੀ. ਵਿੰਗ ਹਲਕੇ ਵਿਚ ਹੋਰ ਵੀ ਸਰਗਰਮ ਅਤੇ ਸ਼ਕਤੀਸ਼ਾਲੀ ਹੋਵੇਗਾ | ਹਡਾਣਾ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿਚ ਹੋਰ ਵੀ ਮਿਹਨਤੀ ਸਾਥੀਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ | ਹਡਾਣਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੇ ਕਲਿਆਣ ਲਈ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪਛੜੀਆਂ ਸ਼ੇ੍ਰਣੀਆਂ ਦੇ ਹਿਤਾਂ ਦੀ ਰਾਖੀ ਕਰਨਾ ਅਤੇ ਉਨ੍ਹਾਂ ਨੂੰ ਪ੍ਰਸ਼ਾਸਨਿਕ ਤੇ ਸਿਆਸੀ ਪੱਧਰ 'ਤੇ ਬਣਦਾ ਹੱਕ ਦਿਵਾਉਣਾ ਸਾਡੀ ਪਹਿਲ ਹੈ | ਇਸ ਨਿਯੁਕਤੀ ਨਾਲ ਪਿੰਡਾਂ ਵਿਚ ਪਾਰਟੀ ਦਾ ਆਧਾਰ ਹੋਰ ਮਜ਼ਬੂਤ ਹੋਵੇਗਾ ਅਤੇ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਇਆ ਜਾਵੇਗਾ | ਨਵ-ਨਿਯੁਕਤ ਕੋਆਰਡੀਨੇਟਰ ਰਿਸ਼ੂ ਗਿਰ ਪਿੱਪਲਖੇੜੀ ਨੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਦਿੱਤੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਹਰ ਪਿੰਡ ਵਿਚ ਜਾ ਕੇ ਬੀ.ਸੀ. ਵਿੰਗ ਦੇ ਕਾਫ਼ਲੇ ਨੂੰ ਵੱਡਾ ਕਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਡਟ ਕੇ ਕੰਮ ਕਰਨਗੇ |
ਪਿਛਲੀ ਖ਼ਬਰ ਸਨੌਰ-ਨਨਿਉਲਾ 18 ਫੁੱਟ ਸੜਕ ਦੀ ਹਾਲਤ ਤਰਸਯੋਗ, ਕਿਸਾਨਾਂ ਵਲੋਂ ਤੁਰੰਤ ਮੁਰੰਮਤ ਦੀ ਮੰਗ ਅਗਲੀ ਖ਼ਬਰ ਪੰਜ ਪੇਟੀਆਂ ਹਰਿਆਣਾ ਦੀ ਸ਼ਰਾਬ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।