25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਸਨੌਰ-ਨਨਿਉਲਾ 18 ਫੁੱਟ ਸੜਕ ਦੀ ਹਾਲਤ ਤਰਸਯੋਗ, ਕਿਸਾਨਾਂ ਵਲੋਂ ਤੁਰੰਤ ਮੁਰੰਮਤ ਦੀ ਮੰਗ

ਥਾਂ-ਥਾਂ ਪਏ ਟੋਇਆਂ ਦਾ ਦਿ੍ਸ਼ | (ਸੱਜੇ) ਸਨੌਰ ਤੋਂ ਨਨਿਉਲਾ ਰੋਡ ਬਾਰੇ ਜਾਣਕਾਰੀ ਦਿੰਦੇ ਹੋਏ ਜਸਵਿੰਦਰ ਸਿੰਘ ਮੋਹਣੀ ਭਾਂਖਰ ਨਾਲ ਹੋਰ ਆਗੂ | ਅਜੀਤ ਤਸਵੀਰਾਂ <br/> 28-02-2026
ਸਨੌਰ, 27 ਫਰਵਰੀ (ਸੋਖਲ)-ਸਨੌਰ ਤੋਂ ਨਨਿਉਲਾ ਤੱਕ ਬਣੀ 18 ਫੁੱਟ ਚੌੜੀ ਸੜਕ ਦੀ ਹਾਲਤ ਪਿਛਲੇ ਲੰਮੇ ਸਮੇਂ ਤੋਂ ਬਹੁਤ ਹੀ ਖਰਾਬ ਬਣੀ ਹੋਈ ਹੈ | ਇਲਾਕਾ ਵਾਸੀਆਂ ਅਤੇ ਕਿਸਾਨਾਂ ਅਨੁਸਾਰ ਸੜਕ ਉੱਤੇ ਵੱਡੇ-ਵੱਡੇ ਖੱਡੇ ਪਏ ਹੋਏ ਹਨ, ਜਿਸ ਕਾਰਨ ਆਵਾਜਾਈ ਕਰਨ ਵਾਲਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਖ਼ਾਸ ਕਰਕੇ ਬਰਸਾਤ ਦੇ ਦਿਨਾਂ ਵਿਚ ਸੜਕ ਦੀ ਹਾਲਤ ਹੋਰ ਵੀ ਬੇਹਾਲ ਹੋ ਜਾਂਦੀ ਹੈ ਅਤੇ ਕਈ ਵਾਰ ਹਾਦਸਿਆਂ ਦਾ ਖਤਰਾ ਬਣਿਆ ਰਹਿੰਦਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਮੁੱਖ ਕਿਸਾਨ ਆਗੂ ਨੇ ਦੱਸਿਆ ਕਿ ਇਹ ਸੜਕ ਸਾਬਕਾ ਕੈਬਿਨੇਟ ਮੰਤਰੀ ਵਲੋਂ ਆਪਣੇ ਕਾਰਜਕਾਲ ਦੌਰਾਨ ਬਣਵਾਈ ਗਈ ਸੀ | ਉਨ੍ਹਾਂ ਕਿਹਾ ਕਿ ਸੜਕ ਬਣਨ ਤੋਂ ਬਾਅਦ ਕਿਸੇ ਵੀ ਸਰਕਾਰ ਵਲੋਂ ਇਸ ਦੀ ਢੰਗ ਨਾਲ ਸੰਭਾਲ ਨਹੀਂ ਕੀਤੀ ਗਈ, ਜਿਸ ਕਾਰਨ ਅੱਜ ਇਸ ਦੀ ਹਾਲਤ ਬਹੁਤ ਹੀ ਤਰਸਯੋਗ ਬਣ ਚੁੱਕੀ ਹੈ | ਇਲਾਕਾ ਨਿਵਾਸੀਆਂ ਨੇ ਵੀ ਪ੍ਰਸ਼ਾਸਨ ਤੋਂ ਅਪੀਲ ਕੀਤੀ ਹੈ ਕਿ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੁੱਦੇ ਦਾ ਜਲਦ ਹੱਲ ਕੀਤਾ ਜਾਵੇ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਕਿ੍ਸ਼ਨ ਸਿੰਘ ਭਾਖਰ, ਗੁਰਪ੍ਰੀਤ ਸਿੰਘ, ਲਾਲ ਸਿੰਘ ਦਿਵਾਨਵਾਲਾ, ਭੁਪਿੰਦਰ ਸਿੰਘ ਮੰੰਡੀ, ਸਿਆਮ ਲਾਲ, ਸੰਪਰੂਨ ਸਿੰਘ, ਜੱਗਾ ਸਿੰਘ, ਹਰਵਿੰਦਰ ਸਿੰਘ ਗਗਰੋਲੀ, ਭਾਨਾ ਪੰਡਤ, ਲਕਸ਼ ਪੰਡਤ, ਅਜੈਬ ਸਿੰਘ, ਗੋਨੀ ਭਾਖਰ, ਕਾਲਾ, ਅਮਰੀਕ ਸਿੰਘ, ਜਰਨੈਲ ਸਿੰਘ, ਜਸਵਿੰਦਰ ਸਿੰਘ ਮੈਂਬਰ ਪੰਚਾਇਤ, ਰਣਜੀਤ ਸਿੰਘ, ਭਾਂਖਰ, ਕਾਕਾ ਖਾਨ ਬੱਲਾ, ਮਨਪ੍ਰੀਤ ਸਿੰਘ ਭਾਖਰ, ਅਵਤਾਰ ਸਿੰਘ ਭਾਖਰ, ਲਾਲਾ ਸਿੰਘ, ਜਸਪਾਲ ਸਿੰਘ ਤੇ ਹੋਰ ਮੌਜੂਦ ਸਨ |
ਪਿਛਲੀ ਖ਼ਬਰ ਹਾਈ ਕੋਰਟ ਵਲੋਂ ਮਜੀਠੀਆ ਸਮੇਤ ਅਕਾਲੀ ਆਗੂਆਂ ਦੀ ਪਟੀਸ਼ਨ 'ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ <br/> ਅਗਲੀ ਖ਼ਬਰ ਰਣਜੋਧ ਸਿੰਘ ਹਡਾਣਾ ਵਲੋਂ ਬੀ.ਸੀ. ਵਿੰਗ ਦੇ ਨਵ-ਨਿਯੁਕਤ ਕੋਆਰਡੀਨੇਟਰ ਰਿਸ਼ੂ ਗਿਰ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।